ਹੜ੍ਹਾਂ ਨਾਲ ਤਬਾਹੀ: ਬਲਬੀਰ ਸਿੱਧੂ ਨੇ ਪਿੰਡਾਂ ਦਾ ਦੌਰਾ ਕਰ ਕੇ ਨੁਕਸਾਨ ਦਾ ਜਾਇਜ਼ਾ ਲਿਆ

ਨਬਜ਼-ਏ-ਪੰਜਾਬ, ਮੁਹਾਲੀ, 15 ਜੁਲਾਈ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਦੇ ਪਾਣੀ ਤੋਂ ਪ੍ਰਭਾਵਿਤ ਮੁਹਾਲੀ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪੀੜਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਸਿੱਧੂ ਨੇ ਅੱਜ ਪਿੰਡ ਨਗਾਰੀਂ ਦਾ ਦੌਰਾ ਕੀਤਾ। ਉਹ ਪਿੰਡ ਦੇ ਲੋਕਾਂ ਨੂੰ ਮਿਲੇ ਅਤੇ ਨੁਕਸਾਨ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਨਗਾਰੀਂ ਪਿੰਡ ਦੇ ਸਰਪੰਚ ਭੁਪਿੰਦਰ ਕੁਮਾਰ ਨਾਲ ਮਿਲ ਕੇ ਬਰਸਾਤ ਕਾਰਨ 15 ਤੋਂ ਵੱਧ ਪ੍ਰਭਾਵਿਤ ਪਰਿਵਾਰਾਂ ਦੀ ਮਾਲੀ ਮਦਦ ਵੀ ਕੀਤੀ। ਸਿੱਧੂ ਨੇ ਦਵਾਈਆਂ ਅਤੇ ਹੋਰ ਮੈਡੀਕਲ ਸਹੂਲਤਾਂ ਵੀ ਮੁਹੱਈਆ ਕਰਵਾਈਆਂ।
ਇਸ ਤੋਂ ਬਾਅਦ ਭਾਜਪਾ ਆਗੂ ਨੇ ਮੁਹਾਲੀ ਦੇ ਪਿੰਡ ਚੱਪੜਚਿੜੀ ਖ਼ੁਰਦ ਵਿੱਚ ਵੀ ਲੋਕਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਨੇ ਪੰਚਾਇਤ ਮੈਂਬਰ ਨਤਾਸ਼ਾ ਨੂੰ ਮਿਲ ਕੇ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲੇ। ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਨਤਾਸ਼ਾ ਦਾ ਮਕਾਨ ਪੂਰੀ ਤਰ੍ਹਾਂ ਢਹਿ ਗਿਆ ਸੀ, ਜਿਸ ਕਰਕੇ ਉਨ੍ਹਾਂ ਦੀ ਬਾਂਹ ਫਰੈਕਚਰ ਹੋ ਗਈ। ਉਨ੍ਹਾਂ ਦੇ ਪਰਿਵਾਰ ਵਿੱਚ 4 ਸਾਲ ਦੀ ਬੇਟੀ ਰਿਧੀਮਾ ਦੀਆਂ ਦੋਵੇਂ ਲੱਤਾਂ ਦੀਆ ਹੱਡੀਆਂ ਵੀ ਫਰੈਕਚਰ ਹੋ ਗਈਆਂ। ਇਸ ਤੋਂ ਇਲਾਵਾ ਵੱਡੀ ਬੇਟੀ ਮਹਿਕ ਦੇ ਸਿਰ ਵਿੱਚ ਡੂੰਘੀ ਸੱਟ ਲੱਗੀ ਅਤੇ ਭਤੀਜੇ ਗੁਰਦੇਵ ਸਿੰਘ ਦੇ ਵੀ ਫਰੈਕਚਰ ਹੋ ਗਿਆ, ਜੋ ਕਿ ਸਰਕਾਰੀ ਹਸਪਤਾਲ ਫੇਜ਼-6 ਵਿੱਚ ਇਲਾਜ ਲਈ ਦਾਖ਼ਲ ਸੀ, ਜਿਸ ਦੀ ਕੱਲ੍ਹ ਸਰਜਰੀ ਹੋ ਗਈ ਹੈ। ਸਿੱਧੂ ਨੇ ਪਰਿਵਾਰ ਦੇ ਦੁੱਖ ਨੂੰ ਦੇਖਦੇ ਹੋਏ ਮਾਲੀ ਮਦਦ ਕੀਤੀ।
ਬਲਬੀਰ ਸਿੱਧੂ ਨੇ ਬਾਰਸ਼ ਕਾਰਨ ਹੋਏ ਨੁਕਸਾਨ ਉੱਤੇ ਲੋਕਾਂ ਨਾਲ ਦੁੱਖ ਵੰਡਿਆ ਅਤੇ ਲੋਕਾਂ ਦੀ ਲੋੜੀਂਦੀ ਮਦਦ ਕਰਦਿਆਂ ਵਾਹਿਗੁਰੂ ਅੱਗੇ ਸਾਰੇ ਪਰਿਵਾਰਾਂ ਦੇ ਜੀਆਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਸੇਵਾ ਵਿਚ ਦਿਨ-ਰਾਤ ਹਮੇਸ਼ਾ ਤਿਆਰ ਹਨ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…