nabaz-e-punjab.com

ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਬੀਬਾ ਜਸਪ੍ਰੀਤ ਕੌਰ

ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਵਾਰਡ ਨੰਬਰ-13 ਵਿੱਚ ਪੇਵਰ ਲਗਾਉਣ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਇੱਥੋਂ ਦੇ ਫੇਜ਼-2 (ਵਾਰਡ ਨੰਬਰ-13) ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਥਾਨਕ ਲੋਕਾਂ ਦੀ ਰਾਇ ਨਾਲ ਸਮੁੱਚੇ ਇਲਾਕੇ ਦਾ ਵਿਕਾਸ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੀ ਕੌਂਸਲਰ ਬੀਬਾ ਜਸਪ੍ਰੀਤ ਕੌਰ ਰਾਜਾ ਨੇ ਇੱਥੋਂ ਦੇ ਵਾਰਡ ਨੰਬਰ-13 ਵਿੱਚ ਪਾਰਕਿੰਗ ਦੀ ਸਮੱਸਿਆ ਦੇ ਹੱਲ ਅਤੇ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਰਸਮੀ ਉਦਘਾਟਨ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਉਪਰਾਲੇ ਜਾਰੀ ਰਹਿਣਗੇ ਅਤੇ ਵਿਕਾਸ ਕੰਮਾਂ ਵਿੱਚ ਢਿੱਲ ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਮੁਨੀਸ਼ ਬਾਂਸਲ, ਜਗਤਾਰ ਸਿੰਘ, ਸਤਨਾਮ ਸਿੰਘ, ਅਨਿਲ ਕੁਮਾਰ, ਐਚ.ਕੇ. ਅਗਰਵਾਲ, ਸੁਖਦੇਵ ਨਿੱਝਰ, ਮਨਮੋਹਨ ਸਿੰਘ, ਰਵੀ ਕੱਕੜ, ਗੁਰਚਰਨ ਸਿੰਘ ਚੰਨਾ, ਓਮਕਾਰ ਮਲਹੋਤਰਾ, ਸ਼ੇਰ ਸਿੰਘ, ਗੁਰਬਚਨ ਸਿੰਘ ਸ਼ੈਂਟੀ, ਸ਼ੈਲੀ ਬਾਂਸਲ, ਮਨਜੋਤ ਕੌਰ ਭੁੱਲਰ, ਰਮਨਦੀਪ ਕੌਰ, ਪ੍ਰੀਤਮ ਕੌਰ, ਕਾਂਤਾ ਦੇਵੀ, ਅੰਮ੍ਰਿਤ ਕੁਮਾਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…