Nabaz-e-punjab.com

ਮੁਹਾਲੀ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਮੇਅਰ ਕੁਲਵੰਤ ਸਿੰਘ

ਮੇਅਰ ਕੁਲਵੰਤ ਸਿੰਘ ਨੇ ਅਕਾਲੀ ਕੌਂਸਲਰ ਪਰਮਜੀਤ ਕਾਹਲੋਂ ਦੇ ਵਾਰਡ ਵਿੱਚ ਕੀਤਾ ਨਵਾਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਮੂਹ ਵਾਰਡਾਂ ਵਿੱਚ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸ ਦੇ ਤਹਿਤ ਜਿੱਥੇ ਪਾਰਕਾਂ ਦੀ ਹਾਲਤ ਵਿੱਚ ਸੁਧਾਰ ਕਰਕੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਗੱਲ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਫੇਜ਼-7 ਵਿੱਚ ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਦੇ (ਵਾਰਡ ਨੰਬਰ-18) ਵਿੱਚ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਕੋਲ ਫੰਡਾ ਦੀ ਕੋਈ ਕਮੀ ਨਹੀਂ ਹੈ ਅਤੇ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਟਿਊਬਵੈਲ ਦੀ ਉਸਾਰੀ ਤੇ 34 ਲੱਖ ਰੁਪਏ ਦਾ ਖਰਚਾ ਆਉਣਾ ਹੈ ਅਤੇ ਇਸਦੇ ਚਾਲੂ ਹੋਣ ਨਾਲ ਇਸ ਖੇਤਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹਲ ਹੋ ਜਾਵੇਗਾ ਅਤੇ ਉੱਪਰਲੀਆਂ ਮੰਜਿਲਾਂ ਦੇ ਵਸਨੀਕਾਂ ਨੂੰ ਵੀ ਪਾਣੀ ਦੀ ਸਪਲਾਈ ਮਿਲਣ ਲੱਗ ਜਾਵੇਗੀ। ਇਸ ਮੌਕੇ ਕੌਂਸਲਰ ਫੂਲਰਾਜ ਸਿੰਘ ਤੇ ਆਰਪੀ ਸ਼ਰਮਾ, ਬ੍ਰਿਗੇਡੀਅਰ ਆਰਐਲ ਭੁਟਾਨੀ, ਐਸਕੇ ਭਟਨਾਗਰ, ਐਕਸੀਅਨ ਅਨਿਲ ਕੁਮਾਰ, ਐਸਡੀਓ ਰਮਨਪ੍ਰੀਤ ਸਿੰਘ, ਜੇਈ ਆਦਰਸ਼ ਕੁਮਾਰ, ਇੰਜ. ਜੇਐਸ ਰੰਧਾਵਾ, ਰਾਜਵੰਤ ਸਿੰਘ, ਸੁਖਦੇਵ ਸਿੰਘ ਕਾਹਲੋਂ, ਸੁਰਿੰਦਰਪਾਲ ਸਿੰਘ ਸੈਣੀ, ਗਗਨਪ੍ਰੀਤ ਸਿੰਘ ਬੈਂਸ, ਐਸਡੀ ਪੂਨੀ, ਮੰਨਾ ਸੰਧੂ, ਠਾਕੁਰ ਕਰਮ ਸਿੰਘ, ਰਵਿੰਦਰ ਸਿੰਘ, ਪੰਜਾਬ ਸਿੰਘ ਕੰਗ, ਹਰਪ੍ਰੀਤ ਸਿੰਘ ਰਿੰਕੂ, ਪਰਮਜੀਤ ਸੋਨੀ ਅਤੇ ਮਲਕੀਅਤ ਸੈਣੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲ…