nabaz-e-punjab.com

ਸਿੱਖਿਆ ਮੰਤਰੀ ਓਪੀ ਸੋਨੀ ਦੀ ਅਗਵਾਈ ਹੇਠ ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਸਿੱਖਿਆ ਵਿਭਾਗ ਪੰਜਾਬ ਨੂੰ ਸਫਲਤਾ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਲੀਡਰਸ਼ਿਪ ਵਿੱਚ ਸਿੱਖਿਆ ਮੰਤਰੀ ਓ ਪੀ ਸੋਨੀ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਗੁਣਾਤਮਿਕ ਤੇ ਗਿਣਤਾਮਿਕ ਸੁਧਾਰ ਲਿਆਉਣ ਦੇ ਨਾਲ-ਨਾਲ ਸਰਕਾਰੀ ਸਕੂਲਾਂ ‘ਚ ਕੰਮ ਕਰ ਰਹੇ ਅਧਿਆਪਕਾਂ ਅਤੇ ਨਾਨ-ਟੀਚਿੰਗ ਅਮਲੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ। ਜਿੱਥੇ ਅਧਿਆਪਕਾਂ ਦੀਆਂ ਤਰੱਕੀਆ ਕਰਕੇ ਉਨ੍ਹਾਂ ਨੂੰ ਸੇਵਾ ਖੇਤਰ ਵਿੱਚ ਬਣਦਾ ਹੱਕ ਦਿੱਤਾ ਜਾ ਰਿਹਾ ਹੈ। ਉੱਥੇ ਸਮੂਹ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਨਾਨ-ਟੀਚਿੰਗ ਅਮਲੇ ਅਤੇ ਕਲੈਰੀਕਲ ਸਟਾਫ਼ ਦੀਆਂ ਸਲਾਨਾ ਪ੍ਰਵੀਨਤਾ ਤਰੱਕੀਆਂ ਦੀ ਪ੍ਰਕਿਰਿਆ ਨੂੰ ਸੌਖਾਲਾ ਬਣਾ ਦਿੱਤਾ ਗਿਆ ਹੈ।
ਐਤਵਾਰ ਨੂੰ ਦੇਰ ਸ਼ਾਮ ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਵਿੱਚ ਵੱਖ-ਵੱਖ ਵਿਸ਼ੇ ਦੀਆਂ ਪਦ-ਉੱਨਤੀਆਂ ਦੀ ਪ੍ਰਕਿਰਿਆ ਦੇ ਨਾਲ ਪੰਜਾਬ ਦੇ ਬਾਰਡਰ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਕੇ ਇੱਕ ਚੁਣੌਤੀ ਭਰਪੂਰ ਕੰਮ ਨੂੰ ਸਫਲਤਾ ਪੂਰਵਕ ਪੂਰਾ ਕੀਤਾ ਗਿਆ ਹੈਂ। ਇਸੇ ਤਰ੍ਹਾਂ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਅਤੇ ਸੈਕੰਡਰੀ ਸਿੱਖਿਆ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਵੀ ਸ਼ਕਤੀਆਂ ਦੇ ਕੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਮਜ਼ਬੂਤ ਕਰਨ ਦੀ ਸਫ਼ਲ ਕੋਸ਼ਿਸ਼ ਕੀਤੀ ਹੈ। ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਓਪੀ ਸੋਨੀ ਦੀ ਅਗਵਾਈ ਵਿੱਚ ਚਲਾਏ ਜਾ ਰਹੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਗਰਾਮ ਤਹਿਤ ਜਿੱਥੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬੀ, ਗਣਿਤ, ਵਿਗਿਆਨ, ਅੰਗਰੇਜ਼ੀ, ਸਮਾਜਿਕ ਸਿੱਖਿਆ ਆਦਿ ਵਿਸ਼ਿਆਂ ਨੂੰ ਗੰਭੀਰਤਾ ਨਾਲ ਲੈ ਕੇ ਅਧਿਆਪਕਾਂ ਨੂੰ ਨਵੀਆਂ ਸਿੱਖਣ-ਸਿਖਾਉਣ ਵਿਧੀਆਂ ਬਾਲ ਕੇਂਦਰਿਤ ਕਰਕੇ ਸਿਖਲਾਈ ਦੇਣ ਦੇ ਉਪਰਾਲੇ ਕੀਤੇ ਗਏ ਹਨ ਉੱਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 500 ਦੇ ਕਰੀਬ ਸਕੂਲਾਂ ਦੀ ਨੁਹਾਰ ਹੀ ਨਹੀਂ ਬਦਲੀ ਸਗੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਸਾਕਾਰਾਤਮਿਕ ਰਵੱਈਆ ਵੀ ਬਣਾਇਆ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…