Share on Facebook Share on Twitter Share on Google+ Share on Pinterest Share on Linkedin ਮੁਹਾਲੀ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ: ਬਲਬੀਰ ਸਿੱਧੂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪੰਜ ਪਿੰਡਾਂ ਵਿੱਚ ਪੰਚਾਇਤ ਘਰਾਂ ਦੇ ਰੱਖੇ ਨੀਂਹ ਪੱਥਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ: ਮੁਹਾਲੀ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਰਾਜ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ। ਸ਼ਹਿਰੀ ਖੇਤਰ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਹਲਕੇ ਦੇ ਵੱਖ-ਵੱਖ ਪੰਜ ਪਿੰਡਾਂ ਵਿੱਚ ਰਾਸ਼ਟਰੀ ਗਰਾਮ ਸਵਰਾਜ ਅਭਿਆਨ ਅਧੀਨ ਸਵਾ ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਪੰਚਾਇਤ ਘਰਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸਿੱਧੂ ਨੇ ਦੱਸਿਆ ਕਿ 25 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਪੰਚਾਇਤ ਘਰ ਵਿੱਚ ਇਕ ਹਾਲ 40 ਫੁੱਟ ਬਾਈ 22 ਫੁੱਟ, ਸਰਪੰਚ ਦਾ ਦਫਤਰ 12 ਫੁੱਟ ਬਾਈ 10 ਫੁੱਟ ਸਮੇਤ ਇਕ ਆਈਟੀ ਕਮਰਾ, ਰਸੋਈ ਅਤੇ ਪੈਂਟਰੀ ਬਣਾਈ ਜਾਵੇਗੀ। ਪੰਚਾਇਤ ਘਰ ਦਾ ਕੁਲ ਏਰੀਆ ਲਗਭਗ 2300 ਸੁਕੇਅਰ ਫੁੱਟ ਹੋਵੇਗਾ। ਇਨ੍ਹਾਂ ਦਾ ਨਕਸ਼ਾ ਸਰਕਾਰ ਵੱਲੋਂ ਪ੍ਰਵਾਨਿਤ ਹੋਵੇਗਾ ਅਤੇ ਪਿੰਡਾਂ ਵਿੱਚ ਇਕੋ ਨਕਸ਼ੇ ਅਨੁਸਾਰ ਪੰਚਾਇਤ ਘਰਾਂ ਦੀ ਉਸਾਰੀ ਹੋਵੇਗੀ ਤਾਂ ਜੋ ਕਿਸੇ ਨੂੰ ਵਿਤਕਰੇ ਦੀ ਗੁਜਾਇੰਸ਼ ਨਾ ਰਹੇ। ਉਨ੍ਹਾਂ ਦੱਸਿਆ ਕਿ ਪੰਚਾਇਤ ਘਰਾਂ ਵਿੱਚ ਅਪਾਹਜ ਵਿਅਕਤੀਆਂ ਦੀ ਲੋੜ ਨੂੰ ਮੁੱਖ ਰੱਖਦਿਆਂ ਵੱਖਰੇ ਰੈਂਪ ਤਿਆਰ ਕੀਤੇ ਜਾਣਗੇ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਮਾਣ ਵਿੱਚ ਵਰਤੀ ਜਾਣ ਵਾਲੀ ਸਮੁੱਚੀ ਸਮੱਗਰੀ ਦਾ ਉੱਚ ਮਿਆਰ ਯਕੀਨੀ ਬਣਾਉਣ ਅਤੇ ਨਿਰਮਾਣ ਦਾ ਕੰਮ ਮਿੱਥੇ ਸਮੇਂ ਦੇ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਸਿਹਤ ਮੰਤਰੀ ਨੇ ਅੱਜ ਪਿੰਡ ਬਾਕਰਪੁਰ, ਪਿੰਡ ਕੁਰੜੀ, ਪਿੰਡ ਸਨੇਟਾ, ਪਿੰਡ ਗੋਬਿੰਦਗੜ੍ਹ ਅਤੇ ਪਿੰਡ ਮੌਲੀ ਬੈਦਵਾਨ ਵਿੱਚ ਪੰਚਾਇਤ ਘਰਾਂ ਦੇ ਨੀਂਹ ਪੱਥਰ ਰੱਖੇ ਹਨ। ਇਹ ਪੰਚਾਇਤ ਘਰ ਪਿੰਡ ਵਾਸੀਆਂ ਲਈ ਵਰਦਾਨ ਸਾਬਤ ਹੋਣਗੇ। ਇਸ ਨਾਲ ਇਲਾਕੇ ਦੇ ਲੋਕਾਂ ਦੀ ਚਿਰਕੌਣੀ ਮੰਗ ਵੀ ਪੂਰੀ ਹੋਵੇਗੀ। ਪਿੰਡਾਂ ਦੇ ਲੋਕ ਪੰਚਾਇਤੀ ਮੀਟਿੰਗਾਂ ਅਤੇ ਹੋਰ ਸਾਂਝੇ ਕੰਮ ਲਈ ਪੰਚਾਇਤ ਘਰਾਂ ਨੂੰ ਇਸਤੇਮਾਲ ਕਰ ਸਕਣਗੇ । ਇਸ ਮੌਕੇ ਜਗਤਾਰ ਸਿੰਘ ਸਰਪੰਚ ਬਾਕਰਪੁਰ, ਪੰਚ ਅਜੈਬ ਸਿੰਘ, ਛੱਜਾ ਸਿੰਘ ਸਰਪੰਚ ਕੁਰੜੀ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਬਾਲਕ੍ਰਿਸ਼ਨ ਸਰਪੰਚ ਮੌਲੀ ਬੈਦਵਾਨ, ਚੌਧਰੀ ਰਾਮਇਸ਼ਵਰ ਗੋਬਿੰਦਗੜ੍ਹ, ਭਗਤ ਸਿੰਘ ਨਾਮਧਾਰੀ ਮੌਲੀ ਬੈਦਵਾਨ, ਸੂਬੇਦਾਰ ਮੇਵਾ ਸਿੰਘ, ਜੈਲਦਾਰ ਦਵਿੰਦਰ ਸਿੰਘ ਬਾਕਰਪੁਰ, ਹਰੀ ਸਿੰਘ ਬਾਕਰਪੁਰ, ਸਾਬਕਾ ਸਰਪੰਚ ਸਵਰਨ ਸਿੰਘ ਕੁਰੜੀ, ਮਨਜੀਤ ਸਿੰਘ ਕੁਰੜੀ , ਚੌਧਰੀ ਹਰਨੇਕ ਸਿੰਘ ਨੇਕੀ ਸਨੇਟਾ, ਸਾਬਕਾ ਬਲਾਕ ਸੰਮਤੀ ਮੈਂਬਰ ਬਲਬੀਰ ਸਿੰਘ ਗੋਬਿੰਦਗੜ੍ਹ, ਐਸਡੀਓ (ਪੰਚਾਇਤੀ ਰਾਜ) ਮਹੇਸ਼ਵਰ ਸ਼ਾਰਦਾ, ਬੀਡੀਪੀਓ ਹਿਤੇਨ ਕਪਲਾ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ