ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ ਮੁਹਾਲੀ ਸ਼ਹਿਰ ਦਾ ਵਿਕਾਸ: ਮੇਅਰ ਕੁਲਵੰਤ ਸਿੰਘ

ਮੁਹਾਲੀ ਦੇ ਫੇਜ਼-6 ਵਿੱਚ ਨਵੇਂ ਬਣਾਏ ਜਾਣ ਵਾਲੇ ਫੁੱਟਪਾਥ\ਪੇਵਰ ਬਲਾਕ ਦੇ ਕੰਮ ਦਾ ਕੀਤਾ ਰਸਮੀ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਮੁਹਾਲੀ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਸੀਂ ਪੂਰੀ ਤਰ੍ਹਾਂ ਜਵਾਬਦੇਹ ਹਾਂ ਅਤੇ ਸ਼ਹਿਰ ਦੇ ਵਿਕਾਸ ਲਈ ਮੁਹਾਲੀ ਨਗਰ ਨਿਗਮ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਵਿਚਾਰ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਉਹਨਾਂ ਨੇ ਅੱਜ ਫੇਜ਼-6 ਵਿੱਚ ਗੁਰਦੁਆਰਾ ਸਾਹਿਬ ਦੇ ਸਾਹਮਣੇ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਮੁਹਾਲੀ ਦੇ ਸਾਰੇ ਵਾਰਡਾਂ ਦਾ ਵਿਕਾਸ ਬਿਨਾ ਕਿਸੇ ਭੇਦਭਾਵ ਦਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਫੇਜ਼-6 ਵਿੱਚ ਨਵੇਂ ਪੇਵਰ ਬਲਾਕ ਲਗਾ ਕੇ ਫੁੱਟਪਾਥ ਬਣਾਏ ਜਾ ਰਹੇ ਹਨ ਅਤੇ ਪਾਰਕਾਂ ਦੀ ਸਾਫ਼ ਸਫ਼ਾਈ ਵੀ ਕਰਵਾਈ ਜਾ ਰਹੀ ਹੈ। ਇਸ ਕੰਮ ’ਤੇ 30 ਲੱਖ ਦੀ ਲਾਗਤ ਆਵੇਗੀ।
ਇਸ ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਫੇਜ਼-6 ਵਿੱਚ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਵਾਈ ਗਈ ਅਤੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਵਿਕਾਸ ਦੇ ਕੰਮਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਾਰਡ ਦੇ ਕੌਂਸਲਰ ਆਰ ਪੀ ਸ਼ਰਮਾ ਨੇ ਮੇਅਰ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਉਹਨਾਂ ਦੇ ਵਾਰਡ ਵਿੱਚ ਆਰੰਭ ਕਰਵਾਏ ਕਾਰਜਾਂ ਬਦਲੇ ਮੇਅਰ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲੀ ਵਿਧਾਇਕ ਕਮਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਰਜਨੀ ਗੋਇਲ, ਰਮਨਪ੍ਰੀਤ ਕੌਰ ਦੇ ਪਤੀ ਹਰਮੇਸ਼ ਸਿੰਘ ਕੁੰਭੜਾ, ਰਵਿੰਦਰ ਸਿੰਘ ਬਿੰਦਰਾ ਉਰਫ਼ ਪਹਿਲਵਾਨ, ਸਰਬਜੀਤ ਸਿੰਘ ਸਮਾਣਾ, ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਤੇ ਹਰਦੀਪ ਸਿੰਘ ਸਰਾਓਂ, ਜਸਪਾਲ ਸਿੰਘ ਮਟੌਰ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ, ਜਨਰਲ ਸਕੱਤਰ ਭੁਪਿੰਦਰ ਸਿੰਘ, ਮੀਤ ਪ੍ਰਧਾਨ ਜਸਪਾਲ ਸਿੰਘ, ਕੈਸ਼ੀਅਰ ਜੀਤ ਸਿੰਘ ਅਤੇ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਮੇਰ ਸਿੰਘ ਬਾਠ, ਮਨਜੀਤ ਸਿੰਘ ਭੱਲਾ, ਨਗਰ ਨਿਗਮ ਦੇ ਐਕਸੀਅਨ ਨਰਿੰਦਰ ਸਿੰਘ ਦਾਲਮ ਅਤੇ ਐਸਡੀਓ ਸੁਖਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…