ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵਿੱਚ ਹੋਇਆ: ਜਥੇਦਾਰ ਕੁੰਭੜਾ

ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦੀ ਮੀਟਿੰਗ ਵਿੱਚ ਪਾਰਟੀ ਦੀ ਨਵੀਂ ਮੈਂਬਰਸ਼ਿਪ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਪੰਜਾਬ ਵਿੱਚ ਵਿਕਾਸ ਸਿਰਫ਼ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵਿਚ ਹੋਇਆ। ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੋਚ ਨਾਲ ਪੰਜਾਬ ਸੂਬਾ ਨੇ ਖੂਬ ਤਰੱਕੀ ਕੀਤੀ। ਸ਼੍ਰੋਮਣੀ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਇਹ ਵਿਚਾਰ ਅੱਜ ਇੱਥੇ ਸੈਕਟਰ-69 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਸਰਕਲ ਪ੍ਰਧਾਨਾਂ ਦੀ ਆਯੋਜਿਤ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪੰਜਾਬ ਦੇ ਹਰੇਕ ਵਰਗ ਨੂੰ ਗੁੰਮਰਾਹ ਕਰਕੇ ਅਤੇ ਵੱਡੇ ਵੱਡੇ ਸਬਜ਼ਬਾਗ ਦਿਖਾ ਕੇ ਸੱਤਾ ਹਥਿਆਉਣ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਆਪਣਾ ਇੱਕ ਸਾਲ ਤੋਂ ਵੀ ਵੱਧ ਸਮਾਂ ਬੀਤ ਜਾਣ ’ਤੇ ਵੀ ਆਪਣੇ ਵਾਅਦੇ ਪੂਰੇ ਨਹੀਂ ਕਰ ਸਕੀ।
ਜਥੇਦਾਰ ਕੁੰਭੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਤੋਂ ਪੰਜਾਬ ਦਾ ਹਰੇਕ ਵਰਗ ਦੁਖੀ ਹੈ ਅਤੇ ਲੋਕੀਂ ਅਕਾਲੀ-ਭਾਜਪਾ ਸਰਕਾਰ ਨੂੰ ਅੱਜ ਵੀ ਯਾਦ ਕਰ ਰਹੇ ਹਨ। ਇਸ ਲਈ ਹੁਣ ਲੋੜ ਹੈ ਕਿ ਘਰ-ਘਰ ਜਾ ਕੇ ਲੋਕਾਂ ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ ਦਸ ਸਾਲਾਂ ਵਿਚ ਕੀਤੇ ਵਿਕਾਸ ਬਾਰੇ ਜਾ ਕੇ ਦੱਸਿਆ ਜਾਵੇ। ਜਥੇਦਾਰ ਕੁੰਭੜਾ ਨੇ ਸਾਰੇ ਸਰਕਲ ਪ੍ਰਧਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਲਈ ਪੂਰੀ ਤਰ੍ਹਾਂ ਡੱਟ ਕੇ ਕੰਮ ਕੀਤਾ ਜਾਵੇ ਅਤੇ ਵਾਰਡ ਪ੍ਰਧਾਨ ਨਿਯੁਕਤ ਕੀਤੇ ਜਾਣ ਤਾਂ ਜੋ ਹੇਠਲੇ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਪਾਰਟੀ ਦੀ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਮੈਂਬਰਸ਼ਿਪ ਬਾਰੇ ਸਰਕਲ ਪ੍ਰਧਾਨਾਂ ਤੋਂ ਜਾਇਜ਼ਾ ਵੀ ਲਿਆ। ਇਸ ਮੌਕੇ ਰਣਜੀਤ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ, ਬਲਵੰਤ ਸਿੰਘ ਪਾਲੀਆ ਜਨਰਲ ਸਕੱਤਰ, ਹਾਕਮ ਸਿੰਘ, ਸੁਰਿੰਦਰ ਸਿੰਘ ਰੋਡਾ ਕੌਂਸਲਰ, ਸੰਤੋਖ ਸਿੰਘ, ਡਾ. ਮੇਜਰ ਸਿੰਘ, ਹਰਪਾਲ ਸਿੰਘ ਬਰਾੜ, ਗੁਰਮੀਤ ਸਿੰਘ ਸ਼ਾਮਪੁਰ (ਪੰਜ ਸਰਕਲ ਪ੍ਰਧਾਨ), ਹਰਮੇਸ਼ ਸਿੰਘ ਕੁੰਭੜਾ, ਜਸਰਾਜ ਸਿੰਘ ਸੋਨੂੰ, ਕਰਮ ਸਿੰਘ ਨੰਬਰਦਾਰ, ਹਰਚੇਤ ਸਿੰਘ, ਸਰਦਾਰਾ ਸਿੰਘ ਆਦਿ ਨੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਅੱਗੇ ਨੂੰ ਵੀ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…