Share on Facebook Share on Twitter Share on Google+ Share on Pinterest Share on Linkedin ਇਲਾਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਜਸਪ੍ਰੀਤ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ: ਵਾਰਡ ਵਾਸੀਆਂ ਨਾਲ ਚੋਣਾਂ ਦੌਰਾਨ ਜਿਹੜੇ ਵਾਇਦੇ ਕੀਤੇ ਸੀ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਗਿਆ ਹੈ ਅਤੇ ਇਲਾਕਾਂ ਨਿਵਾਸੀਆਂ ਦੀ ਲੋੜ ਅਨੁਸਾਰ ਉਹਨਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ। ਇਹ ਗੱਲ ਸਥਾਨਕ ਫੇਜ਼-2 ਦੀ ਕੌਂਸਲਰ ਸ੍ਰੀਮਤੀ ਜਸਪ੍ਰੀਤ ਕੌਰ ਵੱਲੋਂ ਫੇਜ਼-2 ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਆਖੀ। ਉਹਨਾਂ ਕਿਹਾ ਕਿ ਅੱਜ ਮਾਘੀ ਦੇ ਪਵਿੱਤਰ ਤਿਓਹਾਰ ਮੌਕੇ ਉਹਨਾਂ ਵੱਲੋਂ ਇਸ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਇਸ ਕੰਮ ਦੀ ਸ਼ੁਰੂਆਤ ਕਰਵਾਈ ਜਾ ਰਹੀ ਹੈ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਹੀ ਪੇਵਰ ਬਲਾਕ ਲਗਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਕੰਮ ਤੇ ਤਕਰੀਬਨ 15 ਲੱਖ ਰੁਪਏ ਖਰਚ ਆਵੇਗਾ। ਇਸ ਮੌਕੇ ਬੋਲਦਿਆਂ ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਸ਼ਹਿਰ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਸਵਰਗੀ ਕਰਨਲ ਬਲਜੀਤ ਸਿੰਘ ਸੋਹੀ ਦੇ ਸਪੁੱਤਰ ਕਰਨਲ ਅਮਨਪ੍ਰੀਤ ਸੋਹੀ ਵੱਲੋਂ ਟੱਕ ਲਗਾ ਕੇ ਇਸ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੀਨੀਅਰ ਆਗੂ ਜਥੇਦਾਰ ਅਮਰੀਕ ਸਿੰਘ ਮੁਹਾਲੀ, ਗੁਰਚਰਨ ਸਿੰਘ ਛੱਤਵਾਲ, ਮਦਨ ਲਾਲ ਕੌਸ਼ਲ, ਰੇਨੂੰ ਤਿਵਾੜੀ, ਮਨਜੋਤ ਕੌਰ, ਰਾਜਦੀਪ ਸਿੰਘ, ਹਰਿੰਦਰ ਪਾਲ, ਕਰਨਲ ਮਹਿੰਦਰ ਬਰਾੜ, ਕਰਨਲ ਜੇ ਸਿੱਧੂ, ਰਾਜਾ ਰਾਮ ਬੰਸਲ, ਕੁਲਵੰਤ ਸਿੰਘ ਸਿੱਧੂ, ਕਰਨਲ ਸਰਦੂਲ ਸਿੰਘ ਕਾਹਲੋਂ ਅਤੇ ਹੋਰ ਪਤਵੰਤੇ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ