Share on Facebook Share on Twitter Share on Google+ Share on Pinterest Share on Linkedin ਮੁਹਾਲੀ ਸ਼ਹਿਰ ਦੇ ਵਿਕਾਸ ਤੇ ਪਾਰਟੀ ਦੀ ਮਜ਼ਬੂਤੀ ਲਈ ਪੁਰੀ ਤਨਦੇਹੀ ਨਾਲ ਕੰਮ ਕਰਾਂਗਾ: ਜਥੇਦਾਰ ਕੁੰਭੜਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ: ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਜੱਥਾ ਦੇ ਪ੍ਰਧਾਨ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਹੈ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਮਜਬੂਤੀ ਲਈ ਕੰਮ ਕਰਣਗੇ ਅਤੇ ਸ਼ਹਿਰ ਵਿੱਚ ਸਰਗਰਮ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਣਗੇ। ਸ੍ਰੀ ਕੁੰਭੜਾ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਗਠਜੋੜ ਦੀ ਸਰਕਾਰ ਵੱਲੋਂ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਅਰਬਾਂ ਰੁਪਏ ਦੀ ਰਕਮ ਜਾਰੀ ਕੀਤੀ ਸੀ ਅਤੇ ਸ਼ਹਿਰ ਦੇ ਵਿਕਾਸ ਕਾਰਜ ਕਰਵਾਏ ਸੀ ਅਤੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਦੇ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਤੇਜੀ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਪਾਰਟੀ ਦੇ ਜੱਥੇਬੰਧਕ ਢਾਂਚੇ ਵਿੱਚ ਸਾਰੇ ਵਰਗਾਂ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ ਅਤੇ ਉਹ ਸਾਰਿਆਂ ਦੇ ਨਾਲ ਮਿਲ ਕੇ ਕੰਮ ਕਰਣਗੇ। ਸ੍ਰੀ ਕੁੰਭੜਾ ਨੇ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਅਕਾਲੀ ਦਲ ਦੇ ਹਲਕਾ ਇੰਚਾਰਜ ਮੁਹਾਲੀ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਐਨ ਕੇ ਸ਼ਰਮਾ, ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੁਰੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ