ਪਿੰਡ ਕੁੰਭੜਾ ਵਿੱਚ ਵਿਕਾਸ ਕਾਰਜ ਉਦਘਾਟਨ ਸਮਾਰੋਹ ਸਨਮਾਨ ਸਮਾਗਮ ਵਿੱਚ ਤਬਦੀਲ

ਮੇਅਰ ਨੇ ਅਕਾਲੀ-ਭਾਜਪਾ ਦੇ ਕੌਂਸਲਰਾਂ ਤੇ ਆਗੂਆਂ ਨੂੰ ਥੋਕ ਵਿੱਚ ਦਿੱਤੇ ਸਿਰੋਪਾਓ

ਮੁਹਾਲੀ ਨਿਗਮ ਸਰਕਾਰੀ ਸਕੂਲਾਂ ਦੇ ਲੋੜ ਅਨੁਸਾਰ ਨਵੇਂ ਕਮਰੇ ਬਣਾਉਣ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਪਿੰਡ ਕੁੰਭੜਾ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਉਦਘਾਟਨ ਸਮਾਰੋਹ ਸਨਮਾਨ ਸਮਾਰੋਹ ਵਿੱਚ ਤਬਦੀਲ ਹੋ ਗਿਆ। ਮਹਿਲਾ ਕੌਂਸਲਰ ਸ੍ਰੀਮਤੀ ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਮੇਅਰ ਕੁਲਵੰਤ ਸਿੰਘ ਨੇ ਅਕਾਲੀ-ਭਾਜਪਾ ਦੇ ਕੌਂਸਲਰਾਂ ਨੂੰ ਥੋਕ ਵਿੱਚ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਮੇਅਰ ਨੇ 15 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਕੁੰਭੜਾ ਦੀ ਮੁਕੰਮਲ ਮੁਰੰਮਤ ਅਤੇ ਹੋਰਨਾਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਕੁੰਭੜਾ ਦੇ ਵਿਕਾਸ ’ਤੇ ਛੇ ਕਰੋੜ ਰੁਪਏ ਖ਼ਰਚੇ ਜਾਣਗੇ। ਪਿੰਡ ਵਿੱਚ ਐਲਈਡੀ ਲਾਈਟਾਂ ਲਗਾਈਆਂ ਗਈਆਂ ਹਨ। ਜਲ ਸਪਲਾਈ ਅਤੇ ਸੀਵੇਰਜ ਦੀਆਂ ਪੁਰਾਣੀਆਂ ਲਾਈਨਾਂ ਬਦਲ ਕੇ 2 ਕਰੋੜ ਦੀ ਲਾਗਤ ਨਾਲ ਨਵੇਂ ਸਿਰਿਓਂ ਪਾਈਪਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਪਿੰਡ ਦੀ ਪੱਕੀ ਫਿਰਨੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਮੇਅਰ ਨੇ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਦੇ ਸਮੂਹ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਲੋੜ ਅਨੁਸਾਰ ਨਵੇਂ ਕਮਰੇ ਬਣਾਏ ਜਾਣਗੇ। ਇਸ ਪ੍ਰਾਜੈਕਟ ’ਤੇ ਦੋ ਕਰੋੜ ਤੋਂ ਵੱਧ ਫੰਡ ਖਰਚਿਆ ਜਾਵੇਗਾ। ਇਸ ਸਬੰਧੀ ਮਤਾ ਪਾਸ ਕਰਕੇ ਸਰਕਾਰ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ ਲੇਕਿਨ ਹਾਲੇ ਤੱਕ ਸਰਕਾਰ ਦੀ ਹਰੀ ਝੰਡੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨਿਗਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਬਲਜੀਤ ਸਿੰਘ ਕੁੰਭੜਾ, ਫੂਲਰਾਜ ਸਿੰਘ, ਆਰਪੀ ਸ਼ਰਮਾ, ਅਰੁਣ ਸ਼ਰਮਾ, ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ, ਕਮਲਜੀਤ ਸਿੰਘ ਰੂਬੀ, ਸਰਬਜੀਤ ਸਿੰਘ ਸਮਾਣਾ, ਜਸਪ੍ਰੀਤ ਕੌਰ, ਗੁਰਮੀਤ ਕੌਰ, ਜਸਬੀਰ ਕੌਰ ਅੱਤਲੀ, ਬੌਬੀ ਕੰਬੋਜ, ਰਜਨੀ ਗੋਇਲ, ਸਤਵੀਰ ਸਿੰਘ ਧਨੋਆ, ਰਜਿੰਦਰ ਕੌਰ ਕੁੰਭੜਾ, ਕਮਲਜੀਤ ਕੌਰ (ਸਾਰੇ ਅਕਾਲੀ ਭਾਜਪਾ ਕੌਂਸਲਰ), ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਜਸਪਾਲ ਸਿੰਘ ਮਟੌਰ, ਹਰਮੇਸ਼ ਸਿੰਘ ਕੁੰਭੜਾ, ਹਰਵਿੰਦਰ ਸਿੰਘ, ਹਰਸੰਗਤ ਸਿੰਘ ਨੰਬਰਦਾਰ ਸੋਹਾਣਾ ਸਮੇਤ ਹੋਰਨਾਂ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਸਕੂਲ ਦੇ ਪ੍ਰਿੰਸੀਪਲ ਅਰਵਿੰਦਰ ਕੁਮਾਰ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਸਕੂਲ ਦੇ ਵਿਕਾਸ ਲਈ ਯੋਗਦਾਨ ਦੇਣ ਬਦਲੇ ਮੇਅਰ ਨੂੰ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਕ ਦੀ ਜ਼ਿੰਮੇਵਾਰੀ ਕੌਂਸਲਰ ਫੂਲਰਾਜ ਸਿੰਘ ਨੇ ਬਾਖ਼ੂਬੀ ਨਿਭਾਈ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…