Share on Facebook Share on Twitter Share on Google+ Share on Pinterest Share on Linkedin ਸਫ਼ਾਈ ਕਾਮਿਆਂ ਦਾ ਕੱਟਿਆ ਜਾਂਦਾ ਵਿਕਾਸ ਟੈਕਸ ਬੰਦ ਹੋਵੇ: ਗੇਜਾ ਰਾਮ ਸਫ਼ਾਈ ਕਰਮੀਆਂ ਅਤੇ ਸਿਵਰਮੈੱਨਾਂ ਦੀਆਂ ਮੰਗਾਂ ਬਾਰੇ ਕੈਬਨਿਟ ਮੰਤਰੀ ਨਾਲ ਕੀਤੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ: ਪੰਜਾਬ ਵਿੱਚ ਸਫ਼ਾਈ ਕਰਮਚਾਰੀਆਂ ਅਤੇ ਸਿਵਰਮੈੱਨ ਦੀ ਚੱਲ ਰਹੀ ਹੜਤਾਲ ਦੇ ਸਬੰਧ ਵਿੱਚ ਸਫ਼ਾਈ ਕਾਮਿਆਂ ਅਤੇ ਸਿਵਰਮੈੱਨ ਦੇ ਸਾਰੇ ਪ੍ਰਧਾਨਾਂ ਅਤੇ ਹੋਰ ਪ੍ਰਮੁੱਖ ਆਗੂਆਂ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕੀਤੀ ਅਤੇ ਸਫ਼ਾਈ ਕਰਮਚਾਰੀਆਂ ਅਤੇ ਸਿਵਰਮੈੱਨਾਂ ਦੀਆਂ ਜਾਇਜ਼ ਮੰਗਾਂ ਬਾਰੇ ਚਰਚਾ ਕੀਤੀ। ਮੀਟਿੰਗ ਵਿੱਚ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵੀ ਹਾਜ਼ਰ ਸਨ। ਸ੍ਰੀ ਗੇਜਾ ਰਾਮ ਨੇ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਬਾਰੇ ਸਪੱਸ਼ਟ ਕੀਤਾ ਗਿਆ, ਜਿਵੇਂ ਕਿ ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ’ਚੋਂ ਕੱਟਿਆ ਜਾਂਦਾ ਵਿਕਾਸ ਟੈਕਸ ਤੁਰੰਤ ਬੰਦ ਕਰਨ ਲਈ ਕਿਹਾ ਗਿਆ ਹੈ ਅਤੇ ਸਾਲ 2008 ਤੋਂ ਪੂਰੇ ਪੰਜਾਬ ਵਿੱਚ ਮੁਹੱਲਾ ਸੁਧਾਰ ਕਮੇਟੀਆਂ ਨੂੰ ਭੰਗ ਕਰ ਦਿੱਤਾ ਗਿਆ ਸੀ ਪਰ ਕਈ ਨਗਰ ਕੌਂਸਲਾਂ ਵਿੱਚ ਅਜੇ ਵੀ ਇਹ ਕਮੇਟੀਆਂ ਚੱਲ ਰਹੀਆਂ ਹਨ। ਇਨ੍ਹਾਂ ਮੁਹੱਲਾ ਸੁਧਾਰ ਕਮੇਟੀਆਂ ਨੂੰ ਤੁਰੰਤ ਬੰਦ ਕਰਨ ਲਈ ਕਿਹਾ ਗਿਆ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨ ਲਈ ਤਿੰਨ ਦਿਨਾਂ ਦੇ ਅੰਦਰ ਦੁਬਾਰਾ ਮੀਟਿੰਗ ਕਰਨ ਲਈ ਕਿਹਾ ਹੈ ਤਾਂ ਜੋ ਠੇਕੇਦਾਰੀ ਸਿਸਟਮ/ਆਊਟ ਸੋਰਸ ਪ੍ਰਣਾਲੀ ਰਾਹੀਂ ਸੇਵਾ ਕਰ ਰਹੇ ਸਫ਼ਾਈ ਕਰਮਚਾਰੀਆਂ ਦੀ ਗਿਣਤੀ ਅਤੇ ਸਬੰਧਤ ਵੇਰਵੇ ਬਾਰੇ ਸਪੱਸ਼ਟੀਕਰਨ ਕੀਤਾ ਜਾ ਸਕੇ। ਇਸ ਮੌਕੇ ਵਧੀਕ ਸਕੱਤਰ ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਪਿਯੂਸ਼ ਗੋਇਲ, ਸੰਯੁਕਤ ਸਕੱਤਰ ਰਾਕੇਸ਼ ਗਰਗ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ