Share on Facebook Share on Twitter Share on Google+ Share on Pinterest Share on Linkedin ਵਿਕਾਸ ਕਾਰਜ: ਮੁਹਾਲੀ ਨਗਰ ਨਿਗਮ ਨੇ 15 ਕਰੋੜ ਦੇ ਨਵੇਂ ਐਸਟੀਮੇਟ, 8 ਕਰੋੜ ਦੇ ਵਰਕ ਆਰਡਰ ਜਾਰੀ ਪਾਣੀ ਦੀ ਬੱਚਤ, ਡੇਂਗੂ ਤੋਂ ਬਚਾਉਣ, ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਅਹਿਮ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ: ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਲਗਪਗ 15 ਕਰੋੜ ਰੁਪਏ ਦੇ ਨਵੇਂ ਐਸਟੀਮੇਟ ਪਾਸ ਕੀਤੇ ਗਏ ਅਤੇ ਅੱਠ ਕਰੋੜ ਰੁਪਏ ਦੇ ਪੁਰਾਣੇ ਵਰਕ ਆਰਡਰ ਜਾਰੀ ਕੀਤੇ ਗਏ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਡਾ. ਕਮਲ ਗਰਗ, ਮੈਂਬਰ ਜਸਬੀਰ ਸਿੰਘ ਮਣਕੂ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਹਾਜ਼ਰ ਸਨ। ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ 15 ਕਰੋੜ ਦੀ ਲਾਗਤ ਨਾਲ ਸੜਕਾਂ ’ਤੇ ਪ੍ਰੀਮਿਕਸ ਪਾਉਣ ਅਤੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਸਮੇਤ ਵੱਖ-ਵੱਖ ਸੈਕਟਰਾਂ ਵਿੱਚ ਕਰਵ ਚੈਨਲ ਲਗਾਉਣ ਅਤੇ ਨਵੀਆਂ ਨੰਬਰ ਪਲੇਟਾਂ ਲਗਾਉਣ ਦੇ ਕੰਮ ਕੀਤੇ ਜਾਣਗੇ। ਇਸ ਤੋਂ ਇਲਾਵਾ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟਰੀਟ ਹੋਇਆ ਪਾਣੀ ਸ਼ਹਿਰ ਦੇ ਪਾਰਕਾਂ ਦੀ ਸਿੰਜਾਈ ਲਈ ਵਰਤਣ, ਚਾਰ ਨਵੇਂ ਟਰੈਕਟਰ ਅਤੇ ਦੋ ਟੈਂਕਰਾਂ ਦੀ ਖ਼ਰੀਦ ਕੀਤੀ ਜਾਵੇਗੀ ਤਾਂ ਜੋ ਪੀਣ ਵਾਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। ਇਸ ਸਬੰਧੀ ਨਗਰ ਨਿਗਮ ਦੇ ਅਧੀਨ ਆਉਣ ਵਾਲੇ ਕਮਿਊਨਿਟੀ ਸੈਂਟਰ ਅਤੇ ਹੋਰ ਇਮਾਰਤਾਂ ਤੋਂ ਵਾਟਰ ਹਾਰਵੈਸਟਿੰਗ ਲਈ ਐਸਟੀਮੇਟ ਤਿਆਰ ਕੀਤਾ ਗਿਆ ਹੈ। ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਘਰਾਂ ਵਿੱਚ ਟੁੱਟੀ ਤੋਂ ਸਿੱਧੇ ਪਾਈਪ ਰਾਹੀਂ ਬਗੀਚਿਆਂ ਦੀ ਸਿੰਜਾਈ, ਕਾਰਾਂ, ਫ਼ਰਸ਼ ਨਾ ਧੋਏ ਜਾਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਾਸੀਆਂ ਨੂੰ ਡੇਂਗੂ ਵਰਗੀ ਬੀਮਾਰੀ ਤੋਂ ਬਚਾਉਣ ਲਈ ਫੌਗਿੰਗ ਕਰਵਾਉਣ ਲਈ ਦਵਾਈ ਦੀ ਖ਼ਰੀਦ ਕੀਤੀ ਗਈ ਹੈ ਅਤੇ ਦੋ ਹੋਰ ਨਵੀਆਂ ਫੌਗਿੰਗ ਮਸ਼ੀਨਾਂ ਖ਼ਰੀਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਨੂੰ ਦੇਖਦੇ ਹੋਏ ਡਰੇਨੇਜ ਅਤੇ ਰੋਡ ਗਲੀਆਂ ਦੀ ਸਫ਼ਾਈ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਪਾਰਕਾਂ ਦੇ ਰੱਖ-ਰਖਾਓ ਲਈ ਨਵਾਂ ਠੇਕਾ ਦਿੱਤਾ ਗਿਆ ਹੈ। ਜਿਸ ਦੇ ਵਰਕ ਆਰਡਰ ਵੀ ਜਾਰੀ ਕੀਤੇ ਗਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ