Share on Facebook Share on Twitter Share on Google+ Share on Pinterest Share on Linkedin ਮੁਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੇ ਮੁੜ ਫੜੀ ਰਫ਼ਤਾਰ: ਹਰਕੇਸ਼ ਸ਼ਰਮਾ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਪਿੰਡ ਨਗਾਰੀ ਵਿੱਚ ਸੀਵਰੇਜ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ: ਹਲਕੇ ਦੇ ਪਿੰਡਾਂ ਵਿੱਚ ਹਰੇਕ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਹਿਦ ਨੂੰ ਦ੍ਰਿੜ੍ਹ ਕਰਵਾਉਂਦਿਆਂ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਅੱਜ ਪਿੰਡ ਨਗਾਰੀ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਪੰਜਾਬ ਸਰਕਾਰ ਵੱਲੋਂ ਲੌਕਡਾਊਨ ਦੌਰਾਨ ਰਾਜ ਦੇ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਨ ਦੀ ਗੱਲ ਆਖਦਿਆਂ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਪੂਰੇ ਸੂਬੇ ਵਿੱਚ ਵਿਕਾਸ ਕਾਰਜ ਮੁੜ ਸ਼ੁਰੂ ਹੋ ਗਏ ਹਨ। ਇਸ ਤਹਿਤ ਮੁਹਾਲੀ ਹਲਕੇ ਵਿੱਚ ਵੀ ਵਿਕਾਸ ਕਾਰਜ ਨੂੰ ਜੰਗੀ ਰਫ਼ਤਾਰ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਹਲਕੇ ਦੇ ਪਿੰਡਾਂ ਨੂੰ ਬਲਬੀਰ ਸਿੰਘ ਸਿੱਧੂ ਦੇ ਅਖ਼ਤਿਆਰੀ ਕੋਟੇ ’ਚੋਂ ਕਰੋੜਾਂ ਦੀਆਂ ਗਰਾਂਟਾਂ ਦਿੱਤੀਆਂ ਗਈਆਂ ਹਨ ਅਤੇ ਹੁਣ ਲੱਖਾਂ ਰੁਪਏ ਦੀਆਂ ਹੋਰ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਲੌਕਡਾਊਨ ਕਾਰਨ ਰੁਕੇ ਵਿਕਾਸ ਕਾਰਜਾਂ ਨੂੰ ਮੁੜ ਰਫ਼ਤਾਰ ਦਿੱਤੀ ਜਾ ਸਕੇ। ਪਿੰਡ ਨਗਾਰੀ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਨੇ ਆਖਿਆ ਕਿ ਪਿੰਡ ਵਿੱਚ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ ਅਤੇ ਹੁਣ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਪਾਈ ਜਾ ਰਹੀ ਹੈ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਪਿੰਡ ਵਿੱਚ ਕੋਈ ਕੰਮ ਹੋਣ ਵਾਲਾ ਰਹਿੰਦਾ ਹੈ, ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਹ ਕੰਮ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਧਿਆਨ ਵਿੱਚ ਲਿਆ ਕਿ ਫੌਰੀ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਪਿੰਡ ਨਗਾਰੀ ਦੇ ਸਰਪੰਚ ਪੰਡਤ ਭੁਪਿੰਦਰ ਕੁਮਾਰ, ਪੰਚ ਦਵਿੰਦਰ ਕੁਮਾਰ, ਪੰਚ ਦਲਜੀਤ ਸਿੰਘ, ਪੰਚ ਦੀਪ ਚੰਦ, ਪੰਚ ਸਤੀਸ਼ ਕੁਮਾਰ, ਪੰਚ ਪਰਮਜੀਤ ਕੌਰ, ਪਰਮਜੀਤ ਸ਼ਰਮਾ, ਮੋਹਨ ਲਾਲ, ਹਰਮੇਸ਼ ਚੰਦ, ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜਨੀਅਰ ਜਸਪਾਲ ਮਸੀਹ ਅਤੇ ਪੰਚਾਇਤ ਸਕੱਤਰ ਵਿਨੋਦ ਜੋਸ਼ੀ ਤੋਂ ਇਲਾਵਾ ਨਗਰ ਨਿਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ