ਲੌਕਡਾਊਨ ਤੋਂ ਬਾਅਦ ਮੁਹਾਲੀ ਹਲਕੇ ਵਿੱਚ ਵਿਕਾਸ ਕਾਰਜਾਂ ਨੇ ਤੇਜੀ ਫੜੀ: ਸ਼ਰਮਾ

ਦੁਰਾਲੀ ਵਿੱਚ 12 ਲੱਖ ਦੀ ਲਾਗਤ ਨਾਲ ਪਿੰਡ ਦੀ ਫਿਰਨੀ ਉੱਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
ਇੱਥੋਂ ਦੇ ਨਜ਼ਦੀਕੀ ਪਿੰਡ ਦੁਰਾਲੀ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਪਿੰਡ ਦੀ ਇਕ ਪਾਸੇ ਦੀ ਫਿਰਨੀ ਉੱਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਮਤਰੀ ਦੇ ਓਐਸਡੀ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੀ ਚੇਅਰਪਰਸਨ ਜਸਵਿੰਦਰ ਕੌਰ ਨੇ ਸਾਂਝੇ ਤੌਰ ’ਤੇ ਕਰਵਾਈ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮੁਹਾਲੀ ਵਿੱਚ ਲੌਕਡਾਊਨ ਮਗਰੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੁਬਾਰਾ ਜੰਗੀ ਪੱਧਰ ’ਤੇ ਚਾਲੂ ਕਰਵਾ ਦਿੱਤੀ ਗਈ ਹੈ।
ਪਿੰਡ ਦੁਰਾਲੀ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਵਿਖੇ ਲਗਭਗ 20 ਲੱਖ ਦੀ ਲਾਗਤ ਨਾਲ ਪਿੰਡ ਦੀ ਗਲੀਆਂ ਦੀ ਹਾਲਤ ਸੁਧਾਰੀ ਜਾ ਚੁੱਕੀ ਹੈ ਅਤੇ ਆਉਂਦੇ ਦਿਨ੍ਹਾਂ ਦੌਰਾਨ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਲਈ ਵੀ ਜਲਦ ਹੀ ਪੰਜਾਬ ਸਰਕਾਰ ਵੱਲੋਂ ਲੱਖਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਂਡਰਾ ਟੀ-ਪੁਆਇੰਟ ਦਾ ਕੰਮ ਵੀ ਆਗਾਮੀ ਕੁੱਝ ਹੀ ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਹਲਕੇ ਦੇ ਸਮੁੱਚੇ ਪਿੰਡਾਂ ਦਾ ਵਿਕਾਸ ਸ਼ਹਿਰਾਂ ਦੀ ਤਰਜ਼ ਤੇ ਕੀਤਾ ਜਾ ਰਿਹਾ ਹੈ ਤੇ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਹੈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹਰਕੇਸ਼ ਚੰਦ ਸ਼ਰਮਾ ਅਤੇ ਜਸਵਿੰਦਰ ਕੌਰ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਗੁਰਧਿਆਨ ਸਿੰਘ ਦੁਰਾਲੀ, ਧਰਮਪਾਲ ਸਿੰਘ, ਤਰਲੋਚਨ ਸਿੰਘ, ਹਰਦੇਵ ਸਿੰਘ, ਬਹਾਦਰ ਸਿੰਘ ਨੰਬਰਦਾਰ, ਸਵਰਣ ਸਿੰਘ, ਬਲਜਿੰਦਗਰ ਸਿੰਘ, ਹਰਜਿੰਦਰ ਸਿੰਘ, ਹਰਦੀਪ ਕੌਰ, ਹਰਵਿੰਦਰ ਕੌਰ, ਜਸਮੀਤ ਕੌਰ ਸਾਰੇ ਪੰਚ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…