Share on Facebook Share on Twitter Share on Google+ Share on Pinterest Share on Linkedin ਅਕਾਲੀ ਕੌਂਸਲਰ ਪਿੰ੍ਰਸ ਦੀ ਅਗਵਾਈ ਵਿੱਚ ਫੇਜ਼-3ਬੀ1 ਵਿੱਚ 30 ਲੱਖ ਦੇ ਵਿਕਾਸ ਕਾਰਜ਼ਾਂ ਦੀ ਰਸਮੀ ਸ਼ੁਰੂਆਤ ‘ਫੇਜ਼-3ਬੀ1 ਨੂੰ ਮੁਹਾਲੀ ਦਾ ਸਭ ਤੋਂ ਸੁੰਦਰ ਇਲਾਕਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ’: ਪ੍ਰਿੰਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ: ਇੱਥੋਂ ਦੇ ਫੇਜ਼-3ਬੀ1 ਵਿੱਚ ਅਕਾਲੀ ਕੌਂਸਲਰ ਹਰਮਨਪ੍ਰੀਤ ਸਿੰਘ ਪਿੰ੍ਰਸ ਵੱਲੋਂ ਕੱਸੀ ਦਾ ਟੱਕ ਲਗਾ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਸਲਰ ਹਰਮਨਪ੍ਰੀਤ ਸਿੰਘ ਪਿੰ੍ਰਸ ਨੇ ਦੱਸਿਆ ਕਿ ਅੱਜ ਫੇਜ਼-3ਬੀ1 ਵਿੱਚ ਪੇਵਰ ਬਲਾਕ, ਪਾਰਕਿੰਗ ਅਤੇ ਸੀਵਰੇਜ ਦੇ ਮੇਨ ਹੋਲ ਬਦਲਣ ਲਈ 30 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਯਮ ਮੁਹਾਲੀ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਫੇਜ਼-3ਬੀ1 ਨੂੰ ਸ਼ਹਿਰ ਦਾ ਸਭ ਤੋਂ ਸੁੰਦਰ ਫੇਜ਼ ਬਣਾਉਣ ਲਈ ਵਚਨਬੱਧ ਹਨ ਅਤੇ ਇਸੇ ਤਹਿਤ ਉਹ ਲਗਾਤਾਰ ਇਸ ਫੇਜ਼ ਵਿੱਚ ਵਿਕਾਸ ਕਾਰਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਕੌਸਲਰ ਹੋਣ ਨਾਅਤੇ ਇਹ ਉਨ੍ਹਾਂ ਦੀ ਜਿੰਮੇਦਾਰੀ ਬਣਦੀ ਹੈ ਕਿ ਫੇਜ਼-3ਬੀ1 ਦੇ ਵਾਸੀਆਂ ਨੂੰ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਹ ਕੇਵਲ ਫੇਜ਼-3ਬੀ1 ਹੀ ਨਹੀਂ ਬਲਕਿ ਪੂਰੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵਚਨਬੱਧ ਹਨ। ਇਸ ਮੌਕੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਅਕਾਲੀ ਕੌਂਸਲਰ ਹਰਮਨਪ੍ਰੀਤ ਸਿੰਘ ਪਿੰ੍ਰਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੁਸ਼ਵੰਤ ਸਿੰਘ ਖੜਬੰਦਾ ਚੇਅਰਮੈਨ, ਦਵਿੰਦਰ ਸਿੰਘ ਭਾਟੀਆ, ਅਸ਼ੋਕ ਕੁਮਾਰ ਫਾਂਈਨਾਸ ਸੈਕਟਰੀ, ਅਮਰੀਕ ਸਿੰਘ ਭਾਟੀਆ, ਸਤਨਾਮ ਸਿੰਘ, ਭਾਈ ਕੇਵਲ ਸਿੰਘ ਚੌਹਾਨ, ਗਗਨ ਢਿੱਲੋਂ, ਇੰਦਰਪ੍ਰੀਤ ਸਿੰਘ, ਮਹਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਫੇਜ਼-3ਬੀ1 ਦੇ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ