Share on Facebook Share on Twitter Share on Google+ Share on Pinterest Share on Linkedin ਮੈਗਾ ਖੂਨਦਾਨ ਕੈਂਪ ਵਿੱਚ 1174 ਸ਼ਰਧਾਲੂਆਂ ਨੇ ਕੀਤਾ ਖੂਨਦਾਨ ਸਾਰੇ ਖੂਨਦਾਨੀਆਂ ਨੂੰ ਦੇਸੀ ਘੀ ਦੀ ਪੰਜੀਰੀ ਦੇ ਡਿੱਬੇ ਤੇ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦਾ ਜਨਮ ਦਿਹਾੜੇ ਨੂੰ ਸਮਰਪਿਤ ਸਮੁੱਚਜੀ ਮਾਨਵਤਾ ਦੇ ਭਲੇ ਲਈ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਇਸ ਕੈਂਪ ਵਿੱਚ 1174 ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਪੀਜੀਆਈ, ਜਨਰਲ ਹਸਪਤਾਲ ਸੈਕਟਰ-16, ਸਰਕਾਰੀ ਹਸਪਤਾਲ ਸੈਕਟਰ-32, ਰੋਟਰੀ ਬਲੱਡ ਬੈਂਕ ਸੈਕਟਰ-37, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਰਕਾਰੀ ਹਸਪਤਾਲ ਰੂਪਨਗਰ, ਸਰਕਾਰੀ ਹਸਪਤਾਲ ਖਰੜ ਦੇ ਬਲੱਡ ਬੈਂਕਾਂ ਦੀਆਂ ਟੀਮਾਂ ਨੇ ਲੋੜਵੰਦਾਂ ਲਈ ਖੂਨ ਦੇ ਯੂਨਿਟ ਇਕੱਤਰ ਕੀਤੇ। ਸਾਰੇ ਖੂਨਦਾਨੀਆਂ ਨੂੰ ਦੇਸੀ ਘੀ ਦੀ ਪੰਜੀਰੀ, ਯਾਦਗਾਰੀ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ, ਬ੍ਰਹਮਗਿਆਨੀ ਰਾਮ ਸਿੰਘ ਗੰਡੂਆਂ ਵਾਲੇ, ਸੰਤ ਪਰਮਜੀਤ ਸਿੰਘ ਹੰਸਾਲੀ ਵਾਲੇ ਅਤੇ ਹੋਰ ਕਈ ਮਹਾਂ ਪੁਰਸ਼ਾਂ ਨੇ ਖੂਨਦਾਨੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਈ ਉੱਘੇ ਸਿਆਸੀ ਆਗੂ, ਧਾਰਮਿਕ ਸ਼ਖ਼ਸੀਅਤਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਵੀ ਹਾਜ਼ਰੀ ਭਰੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ