Share on Facebook Share on Twitter Share on Google+ Share on Pinterest Share on Linkedin ਲੁਹਾਰੀ ਦੇ ਟੂਰਨਾਮੈਂਟ ਦਾ ਉਦਘਾਟਨੀ ਮੈਚ ਧਨੌਰੀ ਨੇ ਜਿੱਤਿਆ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਜੂਨ ਇੱਥੋਂ ਦੇ ਨੇੜਲੇ ਪਿੰਡ ਲੁਹਾਰੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕੱਲਬ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕ੍ਰਿਕੇਟ ਟੂਰਨਾਮੈਂਟ ਦਾ ਉਦਘਾਟਨੀ ਮੈਚ ਧਨੌਰੀ ਨੇ ਕੁਰਾਲੀ ਨੂੰ ਹਰਾਕੇ ਜਿੱਤ ਲਿਆ। ਇਸ ਟੂਰਨਾਮੈਂਟ ਦਾ ਉਦਘਾਟਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਐਸ.ਐਚ.ਓ ਅਮਨਦੀਪ ਸਿੰਘ ਥਾਣਾ ਸਿੰਘ ਭਗਵੰਤਪੂਰਾ ਨੇ ਰੀਬਨ ਕੱਟਕੇ ਸਾਂਝੇ ਰੂਪ ਵਿਚ ਕੀਤਾ। ਉਨ੍ਹਾਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਜ਼ੈਲਦਾਰ ਚੈੜੀਆਂ ਨੇ ਕਿਹਾ ਕਿ ਨੌਜੁਆਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਖੇਡ ਮੇਲੇ ਪਿੰਡ ਪੱਧਰ ਤੇ ਕਰਵਾਉਣੇ ਲਾਜਮੀ ਹਨ ਤਾਂ ਜੋ ਜੁਆਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੌਜੁਆਨ ਵਰਗ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ ਤਾਂ ਜੋ ਨਰੋਏ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕੇ। ਇਸ ਮੌਕੇ ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਸਰਪੰਚ ਅਟੱਲਗੜ੍ਹ, ਡਾਕਟਰ ਹਰਜੀਤ ਸਿੰਘ ਚੈੜੀਆਂ, ਗੋਲਾ ਅਟੱਲਗੜ੍ਹ, ਸਪਿੰਦਰ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ, ਬੀਬੀ ਮਨਜੀਤ ਕੌਰ ਸਰਪੰਚ ਭਗਵੰਤਪੁਰਾ, ਬਰਿੰਦਰ ਸਿੰਘ, ਮਨਿੰਦਰ ਬਾਠ, ਜੋਗਾ ਬੈਨੀਪਾਲ, ਭਿੰਦਾ ਪੰਚ, ਮਿੰਟੂ ਪੰਚ, ਬਿੰਦਾ ਫੌਜੀ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ