Share on Facebook Share on Twitter Share on Google+ Share on Pinterest Share on Linkedin ਧੰਨਾ ਭਗਤ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਦੋ ਦਿਨਾਂ ਧਾਰਮਿਕ ਸਮਾਗਮ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ: ਇੱਥੋਂ ਦੇ ਗੁਰਦੁਆਰਾ ਸ੍ਰੀ ਭਗਤ ਧੰਨਾ ਜੀ ਫੇਜ਼-8 ਸੈਕਟਰ-51 ਵਿਖੇ ਭਗਤ ਧੰਨਾ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਦੋ ਦਿਨਾਂ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਅੱਜ ਕੀਰਤਨ ਦਰਬਾਰ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਏ ਗਏ ਕੀਰਤਨ ਦਰਬਾਰ ਵਿੱਚ ਬੀਬੀਆਂ ਦਾ ਜਥਾ ਸੈਕਟਰ-66 ਅਤੇ ਰਾਗੀ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਰਾਗੀ ਭਾਈ ਜਸਪਾਲ ਸਿੰਘ ਅੰਬ ਸਾਹਿਬ, ਬਾਬਾ ਗੁਰਦੇਵ ਸਿੰਘ ਬਨੂੜ, ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਢਾਡੀ ਗੁਰਨਾਮ ਸਿੰਘ ਮੋਹੀ, ਭਾਈ ਮਨਜਿੰਦਰ ਸਿੰਘ ਢਕੀ ਸਾਹਿਬ, ਬਾਬਾ ਏਕਮ ਸਿੰਘ ਮਸਤੂਆਣਾ ਸਾਹਿਬ ਅਤੇ ਬਾਬਾ ਅਵਤਾਰ ਸਿੰਘ ਮੌੜ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਉਨ੍ਹਾਂ ਦੱਸਿਆ ਕਿ ਭਲਕੇ 27 ਫਰਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਦੌਰਾਨ ਪੰਥ ਦੇ ਮਹਾਨ ਸੰਤ ਮਹਾਪੁਰਸ਼, ਰਾਗੀ, ਢਾਡੀ, ਕਵੀਸ਼ਰੀ ਜਥਿਆਂ ਵਲੋੱ ਕਥਾ, ਕੀਰਤਨ ਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ