Share on Facebook Share on Twitter Share on Google+ Share on Pinterest Share on Linkedin ਧਰਮ ਸਿੰਘ ਸੈਣੀ ਨੇ ਵੀ ਮੰਗੀ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ, ਅਰਜ਼ੀ ਦਿੱਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ: ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਧਰਮ ਸਿੰਘ ਸੈਣੀ ਵੱਲੋਂ ਹਲਕਾ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਕਾਂਗਰਸ ਦੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਗਈ ਹੈ। ਸ੍ਰੀ ਧਰਮ ਸਿੰਘ ਸੈਣੀ ਨੇ ਅੱਜ ਚੰਡੀਗੜ੍ਹ ਦੇ ਕਾਂਗਰਸ ਭਵਨ ਵਿੱਚ ਜਾ ਕੇ ਪੰਜਾਬ ਕਾਂਗਰਸ ਦੇ ਬੁਲਾਰੇ ਰਜਿੰਦਰ ਸਿੰਘ ਬਾਲੀ ਕੋਲ ਹਲਕਾ ਆਨੰਦਪੁਰ ਸਾਹਿਬ ਤੋੱ ਪਾਰਟੀ ਟਿਕਟ ਲਈ ਦਾਅਵਾ ਪੇਸ਼ ਕੀਤਾ। ਇਸ ਉਪਰੰਤ ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ੍ਰੀ ਸੈਣੀ ਨੇ ਕਿਹਾ ਕਿ ਉਹ ਲੰਮੇਂ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ ਤੇ ਅਨੇਕਾਂ ਸੰਸਥਾਵਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਹ ਐਗਰੀਕਲਚਰ ਡਿਵੈਲਪਮੈਂਟ ਬੈਂਕ ਦੇ ਚੇਅਰਮੈਨ, ਸੈਣੀ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ, ਬੈਕਵਰਡ ਕਲਾਸਿਸ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਹਨ। ਉਨ੍ਹਾਂ ਕਿਹਾ ਕਿ ਉਹ ਸਾਲ 1982 ਤੋਂ ਸਾਲ 2002 ਤੱਕ ਘੱਟ ਗਿਣਤੀ ਦਲਿਤ ਫਰੰਟ ਪੰਜਾਬ ਦੇ ਪ੍ਰਧਾਨ ਰਹੇ ਹਨ ਅਤੇ ਸਾਲ 2002 ਵਿੱਚ ਹਲਕਾ ਖਰੜ ਤੋਂ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਦੀ ਚੋਣ ਵੀ ਲੜੀ ਸੀ। ਉਹ ਲੰਮੇ ਸਮੇਂ ਤੋਂ ਸਮਾਜ ਸੇਵਾ ਵਿੱੱਚ ਸਰਗਰਮ ਹਨ। ਸ੍ਰੀ ਸੈਣੀ ਨੇ ਕਿਹਾ ਕਿ ਹਲਕਾ ਅਨੰਦਪੁਰ ਸਾਹਿਬ ਵਿੱਚ ਸੈਣੀ ਬਰਾਦਰੀ ਦੀਆਂ ਕਰੀਬ ਸਾਢੇ ਤਿੰਨ ਲੱਖ ਵੋਟਾ ਹਨ। ਹਲਕੇ ਦੇ ਕਈ ਪਿੰਡ ਸੇਣੀ ਭਾਈਚਾਰੇ ਦੇ ਹਨ। ਜੇਕਰ ਉਨ੍ਹਾਂ ਨੂੰ ਪਾਰਟੀ ਟਿਕਟ ਮਿਲਦੀ ਹੈ ਤਾਂ ਹਲਕੇ ਦੀ ਪੂਰੀ ਸੈਣੀ ਬਰਾਦਰੀ ਦੀਆਂ ਵੋਟਾਂ ਉਨ੍ਹਾਂ ਨੂੰ ਪੈਣਗੀਆਂ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਓਬੀਸੀ ਦੀ ਭਾਈਚਾਰੇ ਦਾ ਚੰਗਾ ਅਧਾਰ ਹੈ ਅਤੇ ਉਹ ਖ਼ੁਦ ਓਬੀਸੀ ਭਾਈਚਾਰੇ ਨਾਲ ਸਬੰਧਤ ਹਨ, ਜਿਸ ਕਾਰਨ ਇਸ ਭਾਈਚਾਰੇ ਦੀਆਂ ਵੋਟਾਂ ਵੀ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਪੈਣਗੀਆਂ। ਇਸ ਮੌਕੇ ਉਨ੍ਹਾਂ ਨਾਲ ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਵਿਨੀਤ ਵਰਮਾ, ਤੇਜਿੰਦਰ ਸਿੰਘ ਅਬਰਾਵਾਂ, ਕੁਲਵਿੰਦਰ ਸਿੰਘ ਝੰਜੇੜੀ, ਨਰਿੰਦਰ ਸਿੰਘ ਫੇਜ਼ 6, ਗੁਰਿੰਦਰ ਸਿੰਘ, ਧਰਮਪਾਲ ਸਿੰਘ, ਰਮਨਦੀਪ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ