ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੇ ਲੜੀਵਾਰ ਧਰਨੇ ਵਿੱਚ ਪਹੁੰਚੇ ਸੁਖਦੇਵ ਸਿੰਘ ਢੀਂਡਸਾ

ਢੀਂਡਸਾ ਨੇ ਪਿਛਲੇ 35 ਦਿਨਾਂ ਤੋਂ ਟੈਂਕੀ ਉੱਤੇ ਮਰਨ ਵਰਤ ’ਤੇ ਬੈਠੀ ਸਿੱਪੀ ਸ਼ਰਮਾ ਦਾ ਹਾਲ-ਚਾਲ ਜਾਣਿਆ

ਸੰਘਰਸ਼ਸ਼ੀਲ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਰੁਜ਼ਗਾਰ ਮੁਹੱਈਆ ਕਰਵਾਏ ਚੰਨੀ ਸਰਕਾਰ: ਢੀਂਡਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਲੜੀਵਾਰ ਧਰਨੇ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਘਰਸ਼ਸ਼ੀਲ ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਆਮ ਲੋਕਾਂ ਅਤੇ ਮੁਲਾਜ਼ਮਾਂ ਨੂੰ ਬਹੁਤ ਵੱਡੀ ਆਸ ਜਾਗੀ ਸੀ ਪ੍ਰੰਤੂ ਚੰਨੀ ਸਰਕਾਰ ਹੋਂਦ ਵਿੱਚ ਆਉਣ ਤੋਂ ਬਾਅਦ ਵੀ ਲਗਾਤਾਰ ਧਰਨੇ ਪ੍ਰਦਰਸ਼ਨ ਜਾਰੀ ਹਨ।
ਸ੍ਰੀ ਢੀਂਡਸਾ ਨੇ ਮੁੱਖ ਮੰਤਰੀ ਚੰਨੀ ਵੀ ਪਹਿਲੇ ਆਗੂਆਂ ਵਾਂਗ ਮੁਲਾਜ਼ਮ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹਨ। ਮੁੱਖ ਮੰਤਰੀ ਦੇ ਆਪਣੇ ਹੀ ਜ਼ਿਲ੍ਹੇ ਵਿੱਚ ਕਈ ਥਾਵਾਂ ’ਤੇ ਧਰਨੇ ਚੱਲ ਰਹੇ ਅਤੇ ਨੌਜਵਾਨ ਟੈਂਕੀਆਂ ’ਤੇ ਚੜੇ ਹੋਏ ਹਨ। ਉਨ੍ਹਾਂ ਹੁਕਮਰਾਨਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਸੰਘਰਸ਼ਸ਼ੀਲ ਬੇਰੁਜ਼ਗਾਰ ਨੌਜਵਾਨਾਂ ਨੂੰ ਤੁਰੰਤ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਇਸ ਦੌਰਾਨ ਸ੍ਰੀ ਢੀਂਡਸਾ ਨੇ ਪਿਛਲੇ 35 ਦਿਨਾਂ ਤੋਂ ਟੈਂਕੀ ਉੱਤੇ ਮਰਨ ਵਰਤ ’ਤੇ ਬੈਠੀ ਮਾਨਸਾ ਦੀ ਸਿੱਪੀ ਸ਼ਰਮਾ ਦੀ ਖ਼ਬਰ-ਸਾਰ ਪੁੱਛੀ ਅਤੇ ਬੇਰੁਜ਼ਗਾਰ ਨੌਜਵਾਨਾਂ ਨੇ ਮੰਗਾਂ ਦਿੱਤਾ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅੱਜ ਰੁਜ਼ਗਾਰ ਲਈ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਸ੍ਰੀ ਢੀਂਡਸਾ ਨੇ ਭਰੋਸਾ ਦਿੱਤਾ ਕਿ ਉਹ ਧਰਨਿਆਂ ’ਤੇ ਬੈਠੇ ਨੌਜਵਾਨਾਂ ਦੀ ਆਵਾਜ਼ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਪੁਰਜ਼ੋਰ ਕੋਸ਼ਿਸ਼ ਕਰਨਗੇ।
ਇਸ ਮੌਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਗੁਰਲਾਭ ਸਿੰਘ ਭੋਲਾ, ਕ੍ਰਿਸ਼ਨ ਸਿੰਘ ਨਾਭਾ, ਮੋਨੂ ਪਟਿਆਲਾ, ਸੰਦੀਪ ਸਿੰਘ ਬੰਗਾ ਅਤੇ ਕਮਲ ਘੁਰਕਣੀ ਨੇ ਸ੍ਰੀ ਢੀਂਡਸਾ ਨੂੰ ਦੱਸਿਆ ਕਿ ਧਰਨੇ ’ਤੇ ਡਟੇ ਰਹੇ ਬੇਰੁਜ਼ਗਾਰ ਅਧਿਆਪਕ ਦਲਜੀਤ ਸਿੰਘ ਉਰਫ਼ ਕਾਕਾ ਭਾਊ ਦੀ ਡੇਂਗੂ ਨਾਲ ਮੌਤ ਵੀ ਹੋ ਚੁੱਕੀ ਹੈ ਜਦੋਂਕਿ ਮਰਨ ਵਰਤ ’ਤੇ ਸਿੱਪੀ ਸ਼ਰਮਾ ਦੀ ਹਾਲਾਤ ਕਾਫ਼ੀ ਗੰਭੀਰ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਾਲ 2011 ਤੋਂ ਲਗਾਤਾਰ ਧਰਨੇ ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਹੁਣ ਪਿਛਲੇ 37 ਦਿਨ ਤੋਂ ਪਾਣੀ ਦੀ ਟੈਂਕੀ ਉੱਤੇ ਅਤੇ ਥੱਲੇ ਧਰਨੇ ’ਤੇ ਡਟੇ ਹੋਏ ਹਨ ਪ੍ਰੰਤੂ ਹੁਕਮਰਾਨ ਜਾਂ ਕਿਸੇ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਇਸ ਟੈਂਕੀ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਜਿਸ ਕਾਰਨ ਕਦੇ ਵੀ ਹਾਦਸਾ ਵਾਪਰ ਸਕਦਾ ਹੈ।

ਇਸ ਮੌਕੇ ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਇਸਤਰੀ ਵਿੰਗ ਦੀ ਪ੍ਰਧਾਨ ਹਰਜੀਤ ਕੌਰ ਤਲਵੰਡੀ, ਬੀਬੀ ਸਵਰਾਜ ਕੌਰ ਘੁੰਮਣ, ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ, ਅਰਜਨ ਸਿੰਘ ਸ਼ੇਰਗਿੱਲ, ਸੰਤੋਖ ਸਿੰਘ ਸੰਧੂ, ਹਰਮੇਲ ਸਿੰਘ ਮਾਧੋਪੁਰ, ਜ਼ਿਲ੍ਹਾ ਪ੍ਰਧਾਨ ਡਾ. ਮੇਜਰ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ ਘੜੂੰਆਂ, ਰਣਜੀਤ ਸਿੰਘ ਬਰਾੜ, ਤਰਲੋਕ ਸਿੰਘ, ਹਰਜਿੰਦਰ ਸਿੰਘ, ਰਜਿੰਦਰ ਸਿੰਘ ਸੇਠੀ, ਪ੍ਰੀਤ ਕੌਰ ਮਾਨ, ਮਨਜੀਤ ਕੌਰ, ਅਮਰਜੀਤ ਕੌਰ, ਦਰਸ਼ਨ ਕੌਰ ਭਾਖਰਪੁਰ, ਹਰਜੀਤ ਕੌਰ ਵੜੈਚ, ਓਐੱਸਡੀ ਜਸਵਿੰਦਰ ਸਿੰਘ ਮੌਜੂਦ ਸਨ।

Load More Related Articles

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…