Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਤੇ ਸਰਕਲ ਪੱਧਰ ’ਤੇ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਢੀਂਡਸਾ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਮਹਿੰਗਾਈ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਪਾਰਟੀ ਵਰਕਰ ਵਧ-ਚੜ੍ਹ ਕੇ ਸ਼ਾਮਲ ਹੋਣ: ਢੀਂਡਸਾ ਪੰਥਕ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਲਈ ਇੱਕਜੱੁਟ ਹੋ ਕੇ ਚੱਲਣ ਦੀ ਲੋੜ: ਬ੍ਰਹਮਪੁਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲ੍ਹਾ ਤੇ ਸਰਕਲ ਪੱਧਰ ਉੱਤੇ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਮੇਤ ਜਨਰਲ ਸਕੱਤਰ ਨਿਧੜਕ ਸਿੰਘ ਬਰਾੜ, ਇਸਤਰੀ ਵਿੰਗ ਦੇ ਸਰਪ੍ਰਸਤ ਪਰਮਜੀਤ ਕੌਰ ਗੁਲਸ਼ਨ, ਇਸਤਰੀ ਵਿੰਗ ਦੀ ਪ੍ਰਧਾਨ ਹਰਜੀਤ ਕੌਰ ਤਲਵੰਡੀ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਆਗੂਆਂ ਨੇ ਪੰਜਾਬ ਵਿੱਚ ਪਾਰਟੀ ਦੀਆਂ ਜੜ੍ਹਾਂ ਮਜ਼ਬੂਤ ਕਰਨ ਅਤੇ ਸੂਬੇ ਨੂੰ ਬਦਹਾਲੀ ਵੱਲ ਧੱਕਣ ਵਾਲੀਆਂ ਰਿਵਾਇਤੀ ਸਿਆਸੀ ਪਾਰਟੀਆਂ ਵਿਰੁੱਧ ਮੋਰਚਾ ਖੋਲ੍ਹਣ ਦਾ ਅਹਿਦ ਲਿਆ। ਇਸ ਮੌਕੇ ਸ੍ਰੀ ਢੀਂਡਸਾ ਨੇ ਜ਼ਿਲ੍ਹਾ ਅਤੇ ਸਰਕਲ ਪੱਧਰ ’ਤੇ ਸਬ ਕਮੇਟੀਆਂ ਬਣਾਉਣ ਬਾਰੇ ਚਰਚਾ ਕੀਤੀ ਅਤੇ ਪਾਰਟੀ ਵਿੱਚ ਨੌਜਵਾਨਾਂ ਅਤੇ ਦਲਿਤ ਭਾਈਚਾਰੇ ਨੂੰ ਬਣਦਾ ਮਾਣ ਸਨਮਾਨ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਆਏ ਹਨ। ਲਿਹਾਜ਼ਾ ਭਲਕੇ ਵੀਰਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਹਮਾਇਤ ਕਰਦਿਆਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਧ-ਚੜ੍ਹ ਕੇ ਸ਼ਾਮਲ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਵਿੱਚ ਮੁੱਖ ਮੰਤਰੀ ਨੇ ਬਾਦਲਾਂ ਦਾ ਪੱਖ ਪੂਰਨ ਅਤੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਤੋਂ ਬਿਨਾਂ ਕੁੱਝ ਨਹੀਂ ਕੀਤਾ ਅਤੇ ਹੁਣ ਕੈਪਟਨ ਅਤੇ ਬਾਦਲਾਂ ਦੀ ਮਿਲੀਭੁਗਤ ਜੱਗ ਜ਼ਾਹਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਅਪਣਾਏ ਦੋਹਰੇ ਮਾਪਦੰਡਾਂ ਕਾਰਨ ਬਾਦਲ ਪਰਿਵਾਰ ਆਪਣਾ ਅਕਸ ਖ਼ਰਾਬ ਕਰ ਚੁੱਕਾ ਹੈ। ਇਸ ਮੌਕੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਥਾਂ ਮੀਟਿੰਗ ਵਿੱਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਥਕ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਇੱਕਜੁੱਟ ਹੋ ਕੇ ਪੰਥ ਅਤੇ ਪੰਜਾਬ ਦੇ ਭਲੇ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ। ਮੀਟਿੰਗ ਵਿੱਚ ਛਿੰਦਰਪਾਲ ਸਿੰਘ ਬਰਾੜ, ਢੀਂਡਸਾ ਦੇ ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ, ਡਾ. ਮੇਜਰ ਸਿੰਘ, ਗੁਰਪ੍ਰੀਤ ਸਿੰਘ ਕਲਕੱਤਾ, ਗੁਰਬਚਨ ਸਿੰਘ ਬਚੀ, ਰਣਧੀਰ ਸਿੰਘ ਰੱਖੜਾ, ਦਲਜਿੰਦਰਬੀਰ ਸਿੰਘ ਵਿਰਕ, ਦਲਜੀਤ ਸਿੰਘ ਅਮਰਕੋਟ, ਗੁਰਚਰਨ ਸਿੰਘ ਚੰਨੀ, ਸਰਬਜੀਤ ਸਿੰਘ ਡੂਮਵਾਲੀ, ਗੁਰਿੰਦਰ ਸਿੰਘ ਬਾਜਵਾ, ਲਖਵੀਰ ਸਿੰਘ ਥਾਬਲਾਂ, ਸਤਵਿੰਦਰਪਾਲ ਸਿੰਘ ਢੱਟ, ਭੁਪਿੰਦਰ ਸਿੰਘ ਬਜਰੂੜ, ਬਲਵਿੰਦਰ ਸਿੰਘ, ਪ੍ਰਿਤਪਾਲ ਸਿੰਘ ਹਾਂਡਾ, ਗੁਰਸ਼ਰਨਜੀਤ ਸਿੰਘ ਪੱਪੂ, ਮਨਜੀਤ ਸਿੰਘ ਬੱਪੀਆਣਾ, ਗੁਰਜਿੰਦਰ ਸਿੰਘ ਗਰੇਵਾਲ, ਰਣਜੀਤ ਸਿੰਘ ਅੌਲਖ, ਮੇਜਰ ਸਿੰਘ ਖਾਲਸਾ, ਜਗਜੀਤ ਸਿੰਘ ਭੁੱਲਰ, ਗੁਲਵੰਤ ਸਿੰਘ ਉੱਪਲ, ਬਲਦੇਵ ਸਿੰਘ ਚੇਤਾ, ਡਾ. ਪਰਵਿੰਦਰ ਸੋਢੀ, ਓਐਸਡੀ ਜਸਵਿੰਦਰ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ