Share on Facebook Share on Twitter Share on Google+ Share on Pinterest Share on Linkedin ਨਾਹਰ ਸਿੰਘ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜ਼ਲੀ ਭੇਟ ਰਜਨੀਕਾਂਤ ਗਰੋਵਰਭੁਪਿੰਦਰ ਸ਼ਿੰਗਾਰੀਵਾਲ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ ਨਵਾਂ ਗਰਾਓਂ, 23 ਫਰਵਰੀ: ਪਿੰਡ ਕਾਦੀਮਾਜਰਾ ਦੇ ਵਸਨੀਕ ਆਮ ਆਦਮੀ ਪਾਰਟੀ ਦੇ ਆਗੂ ਜਗਜੀਤ ਸਿੰਘ ਜੱਗੀ ਦੇ ਪੂਜਨੀਕ ਪਿਤਾ ਜੀ ਨਾਹਰ ਸਿੰਘ ਜਿਨ੍ਹਾਂ ਦੀ ਬੀਤੇ ਦਿਨ ਪਹਿਲਾਂ ਮੌਤ ਹੋ ਗਈ ਸੀ, ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਕਾਦੀ ਮਾਜਰਾ ਦੇ ਗੁਰਦੁਆਰਾ ਸਾਹਿਬ ਵਿੱਚ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਰਾਜਸੀ ਆਗੂਆਂ ਤੇ ਹੋਰ ਸਕੇ ਸਬੰਧੀਆਂ ਅਤੇ ਇਲਾਕਾ ਵਾਸੀਆਂ ਨੇ ਹਾਜ਼ਰੀ ਭਰੀ। ਇਸ ਸਬੰਧੀ ਗੁਰਦੁਆਰਾ ਸਾਹਿਬ ਕਾਦੀਮਾਜਰਾ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੰਵਰ ਸਿੰਘ ਸੰਧੂ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਨਾਹਰ ਸਿੰਘ ਦੇ ਪਰਿਵਾਰ ਦੀਆਂ ਸਮਾਜ ਪ੍ਰਤੀ ਸੇਵਾਵਾਂ ਸਦਕਾ ਪਾਰਟੀ ਵਿੱਚ ਉਨ੍ਹਾਂ ਦਾ ਸਤਿਕਾਰ ਹਮੇਸ਼ਾਂ ਕਾਇਮ ਰਹੇਗਾ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਚੌਧਰੀ ਜੈ ਦੇਵ ਸਿੰਘ, ਜਗਦੇਵ ਸਿੰਘ ਮਲੋਆ, ਕਾਮਰੇਡ ਬਲਵੀਰ ਸਿੰਘ ਮੁਸਾਫ਼ਿਰ ਨੇ ਵੀ ਸ਼ਰਧਾਂਜ਼ਲੀ ਭੇਂਟ ਕੀਤੀ। ਜਗਜੀਤ ਸਿੰਘ ਜੱਗੀ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਹਾਜ਼ਿਰ ਇਕੱਠ ਨੂੰ ‘ਨਵੀਂ ਸੋਚ’ ਸੰਸਥਾ ਦੇ ਫੈਸਲੇ ਅਨੁਸਾਰ ਸਾਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਸ੍ਰੀਮਤੀ ਬਿੱਟੂ ਸੰਧੂ, ਯੂਥ ਆਗੂ ਅੱਛਰ ਸਿੰਘ ਕੰਸਾਲਾ, ਸੰਮਤੀ ਮੈਂਬਰ ਸਰਬਜੀਤ ਸਿੰਘ, ਰੋਜ਼ਾਨਾ ਅਜੀਤ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਰਵਿੰਦਰ ਸਿੰਘ ਵਜੀਦਪੁਰ, ਗੁਰਪ੍ਰੀਤ ਸਿੰਘ ਕਾਦੀਮਾਜਰਾ, ਅਕਾਲੀ ਦਲ ਮਾਨ ਦੇ ਸੀਨੀਅਰ ਆਗੂ ਹਰਮੇਸ਼ ਸਿੰਘ ਬੜੌਦੀ, ਜਸਪ੍ਰੀਤ ਸਿੰਘ ਰਸੂਲਪਾਰ, ਦਲਵਿੰਦਰ ਕਰਤਾਰਪੁਰ ਅਤੇ ਦੇਸ਼ਰਾਜ ਮਾਜਰੀ ਆਦਿ ਸ਼ਖਸੀਅਤਾਂ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ