ਡੀਆਈਜੀ ਭੁੱਲਰ ਨੇ ਕਾਨੂੰਨ ਵਿਵਸਥਾ ਬਾਰੇ ਸਥਿਤੀ ਦਾ ਜਾਇਜ਼ਾ ਲਿਆ, ਜ਼ਰੂਰੀ ਹਦਾਇਤਾਂ ਜਾਰੀ

ਐਸਐਸਪੀ ਸਮੇਤ ਸਮੂਹ ਗਜ਼ਟਿਡ ਅਫ਼ਸਰਾਂ ਤੇ ਥਾਣਾ ਮੁਖੀਆਂ ਨਾਲ ਕੀਤੀ ਅਹਿਮ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਕਾਨੂੰਨ ਵਿਵਸਥਾ, ਨਸ਼ਿਆਂ ਦੇ ਮੁੱਦੇ ’ਤੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਮੁਹਾਲੀ ਦੇ ਐੱਸਐੱਸਪੀ ਡਾ: ਸੰਦੀਪ ਗਰਗ ਨੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਾ ਮੁਖੀਆਂ ਅਤੇ ਵੱਖ-ਵੱਖ ਯੂਨਿਟ ਇੰਚਾਰਜਾਂ ਨਾਲ ਅਹਿਮ ਮੀਟਿੰਗ ਕੀਤੀ। ਜਿਸ ਵਿੱਚ ਜਨਰਲ ਕ੍ਰਾਈਮ/ਲਾਅ ਐਂਡ ਆਰਡਰ ਦੀ ਸਮੀਖਿਆ ਕੀਤੀ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।
ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੀਟਿੰਗ ਦਾ ਮੰਤਵ ਮੁਹਾਲੀ ਜ਼ਿਲ੍ਹੇ ਵਿੱਚ ਅਣਸੁਲਝੇ ਅਪਰਾਧਿਕ ਮਾਮਲੇ, ਨਸ਼ਿਆਂ ਅਤੇ ਗੈਂਗਸਟਰ ਗਤੀਵਿਧੀਆਂ ਦੇ ਮੁੱਦੇ ’ਤੇ ਪੁਲੀਸ ਪ੍ਰਸ਼ਾਸਨ ਦੇ ਵੱਖ-ਵੱਖ ਯੂਨਿਟਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਸਮੂਹ ਪੁਲੀਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇ, ਸਾਰੀਆਂ ਸਰਕਾਰੀ ਇਮਾਰਤਾਂ ਦੀ ਸੁਰੱਖਿਆ, ਪਬਲਿਕ ਦੀ ਸਮੇਂ ਸਿਰ ਸੁਣਵਾਈ, ਲੋਕਾਂ ਨੂੰ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣਾ, ਜੇਰੇ ਤਫ਼ਤੀਸ਼ ਮੁਕੱਦਮਿਆਂ ਅਤੇ ਪੈਂਡਿੰਗ ਦਰਖਾਸਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਸਮੇਤ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣ ਲਈ ਪਬਲਿਕ ਮੀਟਿੰਗਾਂ, ਪ੍ਰਭਾਵਸ਼ਾਲੀ ਢੰਗ ਨਾਲ ਨਾਕਾਬੰਦੀ/ਗਸ਼ਤਾਂ ਕਰਕੇ ਚੈਕਿੰਗ ਕਰਨ ਦੀਆਂ ਹਦਾਇਤ ਦਿੱਤੀਆਂ ਗਈਆਂ।
ਡੀਆਈਜੀ ਭੁੱਲਰ ਨੇ ਦੱਸਿਆ ਕਿ ਪੁਲੀਸ ਦੀ ਕਾਰਗੁਜ਼ਾਰੀ ਦੀ 15 ਦਿਨਾਂ ਬਾਅਦ ਸਮੀਖਿਆ ਕੀਤੀ ਜਾਇਆ ਕਰੇਗੀ।

ਪੁਲੀਸ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਜੁਰਮ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੀ ਜਾਵੇ ਅਤੇ ਰਾਤ ਸਮੇਂ ਗਸ਼ਤ ਤੇ ਪੈਟਰੋਲਿੰਗ ਵਧਾਈ ਜਾਵੇ। ਡੀਆਈਜੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਇਲਾਕੇ ਵਿੱਚ ਕੋਈ ਸ਼ੱਕੀ ਵਿਅਕਤੀ ਰਹਿ ਰਿਹਾ ਹੋਵੇ, ਕੋਈ ਸ਼ੱਕੀ ਵਾਹਨ ਖੜਾ ਹੋਵੇ ਜਾਂ ਕੋਈ ਨਸ਼ਿਆਂ ਦਾ ਧੰਦਾ ਕਰਦਾ ਹੋਵੇ ਤਾਂ ਉਸ ਦੀ ਸੂਚਨਾ ਤੁਰੰਤ ਪੁਲੀਸ ਹੈਲਪਲਾਈਨ 112 ਜਾਂ 181 ’ਤੇ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।

Load More Related Articles

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…