ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ ’ਚ ਪਹੁੰਚੇ ਪਤਵੰਤੇ
ਡਿਪਟੀ ਮੇਅਰ ਵੱਲੋਂ ਆਈਸ਼ਰ ਦਾ ਨਾਂ ਡਾ. ਮਨਮੋਹਨ ਸਿੰਘ ਦੇ ਨਾਂ ਉੱਤੇ ਰੱਖਣ ਦਾ ਮਤਾ ਪੇਸ਼, ਜੈਕਾਰਿਆਂ ਦੀ ਗੂੰਜ ’ਚ ਪਾਸ
ਨਬਜ਼-ਏ-ਪੰਜਾਬ, ਮੁਹਾਲੀ, 7 ਜਨਵਰੀ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਦੀ ਨਿੱਘੀ ਯਾਦ ਵਿੱਚ ਗੁਰਦੁਆਰਾ ਸਾਚਾ ਧਨ ਸਾਹਿਬ ਮੁਹਾਲੀ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੁਲਜੀਤ ਬੇਦੀ ਨੇ ਮੁਹਾਲੀ ਵਿਚਲੇ ਆਈਸਰ ਦਾ ਨਾਂ ਡਾ. ਮਨਮੋਹਨ ਸਿੰਘ ਦੇ ਨਾਮ ’ਤੇ ਰੱਖਣ ਦਾ ਮਤਾ ਪੇਸ਼ ਕੀਤਾ ਗਿਆ। ਜਿਸ ਨੂੰ ਹਾਜ਼ਰ ਸੰਗਤ ਨੇ ਜੈਕਾਰੇ ਛੱਡਦੇ ਹੋਏ ਪ੍ਰਵਾਨਗੀ ਦਿੱਤੀ। ਕਾਬਿਲੇਗੌਰ ਹੈ ਕਿ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਸਾਲ 2007 ਵਿੱਚ ਡਾ. ਮਨਮੋਹਨ ਸਿੰਘ ਦੀ ਮੁਹਾਲੀ ਨੂੰ ਬਹੁਤ ਵੱਡੀ ਦੇਣ ਹੈ।
ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਹਜ਼ਰੂਰੀ ਰਾਗੀ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਵੈਰਾਗਮਈ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਵੱਖਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਸਾਰੇ ਵਿਸ਼ਵ ਦੀ ਸਨਮਾਨ ਤੇ ਸ਼ਖ਼ਸੀਅਤ ਹਨ। ਉਨ੍ਰਾਂ ਕਿਹਾ ਕਿ ਇਹ ਸ਼ਰਧਾਂਜਲੀ ਸਮਾਗਮ ਕੋਈ ਸਿਆਸੀ ਨਹੀਂ ਸਗੋਂ ਸਾਰੀਆਂ ਪਾਰਟੀਆਂ ਦੇ ਪੱਧਰ ਤੋਂ ਉੱਪਰ ਉੱਠ ਕੇ ਸੀ। ਉਨ੍ਰਾਂ ਕਿਹਾ ਕਿ ਅੰਤਰ ਰਾਸ਼ਟਰੀ ਪੱਧਰ ਤੇ ਜੋ ਮਾਨ ਸਨਮਾਨ ਡਾ. ਮਨਮੋਹਨ ਸਿੰਘ ਨੂੰ ਮਿਲਿਆ ਹੈ ਉਹ ਕਿਸੇ ਵਿਰਲੀ ਸ਼ਖਸ਼ੀਅਤ ਨੂੰ ਹੀ ਨਸੀਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਖਾਸ ਤੌਰ ਤੇ ਸਿੱਖਾਂ ਦਾ ਨਾਂ ਪੂਰੇ ਵਿਸ਼ਵ ਵਿੱਚ ਰੋਸ਼ਨ ਕੀਤਾ ਹੈ ਜਿਸ ਦੀ ਹੋਰ ਕੋਈ ਮਿਸਾਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਇਹ ਮਤਾ ਕੇਂਦਰ ਸਰਕਾਰ ਨੂੰ ਇਸ ਪੁਰਜੋਰ ਮੰਗ ਨਾਲ ਭੇਜਿਆ ਜਿਆ ਜਾਵੇਗਾ ਤੇ ਉਕਤ ਸੰਸਥਾ ਦਾ ਨਾਮ ਡਾਕਟਰ ਮਨਮੋਹਨ ਸਿੰਘ ਦੇ ਨਾਂ ’ਤੇ ਰੱਖਿਆ ਜਾਵੇ। ਇਸ ਤੋਂ ਪਹਿਲਾਂ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਕਾਰਗੁਜ਼ਾਰੀ ’ਤੇ ਚਰਚਾ ਕਰਦਿਆਂ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਕਵਿਤਾ ਪੜ੍ਹੀ।
ਇਸ ਮੌਕੇ ਰਿਸ਼ਵ ਜੈਨ ਸਾਬਕਾ ਜ਼ਿਲ੍ਹਾ ਪ੍ਰਧਾਨ, ਸਾਬਕਾ ਸੀਨੀਅਰ ਡਿਪਟੀ ਮੇਅਰ, ਨਰਪਿੰਦਰ ਰੰਗੀ (ਕੌਂਸਲਰ) ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਅਮਰੀਕ ਸਿੰਘ ਸੋਮਲ ਸੀਨੀਅਰ ਡਿਪਟੀ ਮੇਅਰ, ਮਨਜੀਤ ਸਿੰਘ ਸੇਠੀ ਸਾਬਕਾ ਡਿਪਟੀ ਮੇਅਰ, ਸਾਬਕਾ ਪ੍ਰਧਾਨ ਹਰਿੰਦਰ ਪਾਲ ਸਿੰਘ ਬਿੱਲਾ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਕੁਲਵੰਤ ਸਿੰਘ ਕਲੇਰ, ਹਰਜੀਤ ਸਿੰਘ ਭੋਲੂ, ਪਰਮੋਦ ਮਿੱਤਰਾ, ਰਣਦੀਪ ਬੈਦਵਾਨ, ਰਾਜਾ ਕਵਰਜੋਤ ਸਿੰਘ ਅਤੇ ਹੋਰ ਸਾਰੇ ਐਮਸੀ, ਗੁਰਸ਼ਰਨ ਸਿੰਘ ਰਿਆੜ, ਸੁਖਜੀਤ ਸਿੰਘ ਲਹਿਲ, ਜਗਤਾਰ ਸਿੰਘ (ਸਰਪੰਚ ਬਾਕਰਪੁਰ), ਕੁਲਵੰਤ ਸਿੰਘ ਬਰਿਆਲੀ, ਮਾ. ਲਾਭ ਸਿੰਘ ਮਿੱਢੇਮਾਜਰਾ, ਵਿਜੈ ਇੰਦਰ ਸਿੰਗਲਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਤਰਫ਼ੋਂ ਸ੍ਰੀ ਰਾਮ ਸਿੰਗਲਾ, ਸੇਵਾਮੁਕਤ ਪੀਸੀਐਸ ਅਫ਼ਸਰ ਬਲਬੀਰ ਸਿੰਘ ਢੋਲ, ਆਰਐਸ ਸਚਦੇਵਾ, ਐਨਐਸ ਸੰਧੂ (ਸਾਹਿਬਜ਼ਾਦਾ ਟਿੰਬਰ), ਅਜੈਬ ਸਿੰਘ ਬਾਕਰਪੁਰ, ਜੰਗ ਬਹਾਦਰ ਸਿੰਘ ਕੁੰਭੜਾ, ਐਸਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਕਾਲਾ ਸੋਹਾਣਾ, ਪਿਆਰਾ ਸਿੰਘ ਤੂਰ, ਬਾਬਾ ਜੀ ਧੰਨਾ ਭਗਤ ਵਾਲੇ, ਨਾਮਧਾਰੀ ਸਮਾਜ ਦੇ ਹੋਰ ਪਤਵੰਤੇ, ਡਾ. ਮਨਮੋਹਨ ਸਿੰਘ ਦੇ ਭਤੀਜੇ ਚਰਨਜੀਤ ਸਿੰਘ, ਮਨਮੋਹਨ ਸਿੰਘ ਦਾਊਂ, ਏਐੱਸ ਚੀਮਾ (ਪੰਜਾਬ ਫਿਲਮ ਸਿਟੀ), ਅਕਵਿੰਦਰ ਗੋਸਲ, ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰੈਸ ਕਲੱਬ ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ ਅਤੇ ਹੋਰ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਵੱਖ-ਵੱਖ ਸਿਆਸੀ ਸਮਾਜਿਕ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਨੁਮਾਇੰਦਿਆਂ ਨੇ ਸ਼ਰਧਾਂਜਲੀ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਡਾ. ਮਨਮੋਹਨ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਅਖੀਰ ਵਿੱਚ ਮਿਸ਼ਨ 13-13 ਦੇ ਹਰਜੀਤ ਸਿੰਘ ਸੱਭਰਵਾਲ ਨੇ ਸ਼ਰਧਾਂਜਲੀ ਸਮਾਗਮ ਵਿੱਚ ਜੁੜੀਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ।