ਸ੍ਰੀਮਤੀ ਡਿੰਪਲ ਸੱਭਰਵਾਲ ਜ਼ਿਲ੍ਹਾ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮਹਿਲਾ ਕਾਂਗਰਸੀ ਆਗੂ ਸ੍ਰੀਮਤੀ ਡਿੰਪਲ ਸੱਭਰਵਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਸ੍ਰੀਮਤੀ ਸੱਭਰਵਾਲ ਨੂੰ ਇਸ ਨਿਯੁਕਤੀ ਸਬੰਧੀ ਪੱਤਰ ਅੱਜ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੁਆਰਾ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਸ੍ਰੀਮਤੀ ਸੱਭਰਵਾਲ ਦੀ ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ ਦੀ ਪ੍ਰਵਾਨਗੀ ਮਗਰੋਂ ਕੀਤੀ ਗਈ ਹੈ। ਸ੍ਰੀਮਤੀ ਸੱਭਰਵਾਲ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਵਿਧਾਇਕ ਸ੍ਰੀ ਸਿੱਧੂ ਨੇ ਉਮੀਦ ਪ੍ਰਗਟ ਕੀਤੀ ਕਿ ਸ੍ਰੀਮਤੀ ਸੱਭਰਵਾਲ ਜ਼ਿਲ੍ਹਾ ਮੋਹਾਲੀ ਅੰਦਰ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।
ਇਸ ਮੌਕੇ ਸ੍ਰੀਮਤੀ ਡਿੰਪਲ ਸੱਭਰਵਾਲ ਨੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਅੱਜ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਦਾ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਮਨਾਥ ਸਾਬਕਾ ਸਰਪੰਚ ਗੁਡਾਣਾ, ਰਣਧੀਰ ਸਿੰਘ ਸਰਪੰਚ ਹੁਸੈਨਪੁਰ, ਬਲਜੀਤ ਸਿੰਘ ਠਸਕਾ, ਮਾਨ ਸਿੰਘ ਮਨੌਲੀ, ਬਲਬੀਰ ਸਿੰਘ ਗੋਬਿੰਦਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…