ਦੀਪਾਂਕਰ ਗਰਗ ਨੇ ਮੁਹਾਲੀ ਦੇ ਨਵੇਂ ਐਸਡੀਐਮ ਵਜੋਂ ਚਾਰਜ ਸੰਭਾਲਿਆ

ਨਬਜ਼-ਏ-ਪੰਜਾਬ, ਮੁਹਾਲੀ, 1 ਫਰਵਰੀ:
ਪੰਜਾਬ ਸਿਵਲ ਸੇਵਾਵਾਂ 2020 ਬੈਚ ਦੇ ਅਧਿਕਾਰੀ ਦੀਪਾਂਕਰ ਗਰਗ ਨੇ ਅੱਜ ਮੁਹਾਲੀ ਵਿੱਚ ਉਪ ਮੰਡਲ ਮੈਜਿਸਟ੍ਰੇਟ (ਐਸਡੀਐਮ) ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਲੋਕਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਫਾਈਲਾਂ/ਕੰਮਾਂ ਦੇ ਨਿਪਟਾਰੇ ਲਈ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਭਲਾਈ ਸਕੀਮਾਂ ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦਾ ਲਾਭ ਸਾਰੇ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।
ਸ੍ਰੀ ਗਰਗ ਨੇ ਕਿਹਾ ਕਿ ਮੁਹਾਲੀ ਸਬ ਡਵੀਜ਼ਨ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਜੇਕਰ ਸਬ ਡਵੀਜ਼ਨ ਦਫ਼ਤਰ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਸਿੱਧੇ ਤੌਰ ’ਤੇ ਉਨ੍ਹਾਂ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦਾ ਹੈ ਤਾਂ ਜੋ ਉਹ ਸਬੰਧਤ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਦੀਪਾਂਕਰ ਗਰਗ ਐਸਡੀਐਮ ਮੋਰਿੰਡਾ (ਰੂਪਨਗਰ), ਸਹਾਇਕ ਕਮਿਸ਼ਨਰ (ਜਨਰਲ) ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ।
ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ 2012 ਬੈਚ ਦੇ ਬੀ-ਟੈੱਕ ਸਿਵਲ ਇੰਜੀਨੀਅਰਿੰਗ ਪਾਸ ਆਊਟ, ਦੀਪਾਂਕਰ ਗਰਗ ਨੇ 2020 ਵਿੱਚ ਸਿੱਧੇ ਤੌਰ ’ਤੇ ਪੰਜਾਬ ਸਿਵਲ ਸਰਵਿਸਿਜ਼ (ਕਾਰਜਕਾਰੀ) ਵਿੱਚ ਆਉਣ ਤੋਂ ਪਹਿਲਾਂ ਪੀਸੀਐਸ ਅਲਾਈਡ ਸੇਵਾਵਾਂ ਵਿੱਚ ਈਟੀਓ ਅਤੇ ਤਹਿਸੀਲਦਾਰ ਵਜੋਂ ਵੀ ਸੇਵਾ ਨਿਭਾਈ ਹੈ। ਸਿਵਲ ਸੇਵਾਵਾਂ ਵਿੱਚ ਆਉਣ ਬਾਅਦ ਉਨ੍ਹਾਂ ਨੇ ਜਨਵਰੀ 2020 ਤੋਂ ਜੁਲਾਈ 2021 ਤੱਕ ਸਿਖਲਾਈ ਵੀ ਡੀਸੀ ਦਫ਼ਤਰ ਮੁਹਾਲੀ ’ਚੋਂ ਹਾਸਲ ਕੀਤੀ ਸੀ।

Load More Related Articles
Load More By Nabaz-e-Punjab
Load More In General News

Check Also

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ ਕੈਬਨਿਟ ਮੰਤਰੀ…