ਡਿਪਲਾਸਟ ਕੰਪਨੀ ਨੇ ਲੇਬਰ ਚੌਂਕ ’ਤੇ 1500 ਲੀਟਰ ਪਾਣੀ ਦੀ ਟੈਂਕੀ ਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਉੱਘੇ ਸਮਾਜ ਸੇਵੀ ਅਤੇ ਸਨਅਤਕਾਰ ਅਸ਼ੋਕ ਗੁਪਤਾ ਨੇ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਡਿਪਲਾਸਟ ਕੰਪਨੀ ਵੱਲੋਂ ਅੱਜ ਮਜ਼ਦੂਰ ਦਿਵਸ ਦੇ ਮੌਕੇ ਮਦਨਪੁਰ ਚੌਂਕ (ਲੇਬਰ ਚੌਂਕ) ’ਤੇ ਕਰੀਬ 1500 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਲਗਾਈ ਗਈ। ਇਸ ਮੌਕੇ ਕੰਪਨੀ ਦੇ ਐਮਡੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਮਜ਼ਦੂਰਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਪੀਣ ਵਾਲੇ ਪਾਣੀ ਦੀ ਬਹੁਤ ਜ਼ਿਆਦਾ ਕਿੱਲਤ ਹੈ। ਉਨ੍ਹਾਂ ਦੱਸਿਆ ਕਿ ਇਹ ਆਲ ਵੈਦਰ ਫੁਲੀ ਇਨਸੁਲੇਟਡ ਟੈਂਕ ਹੈ। ਇਸ ਨਾਲ ਅੱਤ ਦੀ ਗਰਮੀ ਦੇ ਦਿਨਾਂ ਵਿੱਚ ਪਾਣੀ ਗਰਮ ਨਹੀਂ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਡਿਪਲਾਸਟ ਕੰਪਨੀ ਵੱਲੋਂ ਸ਼ਹਿਰ ਦੀਆਂ ਹੋਰਨਾਂ ਥਾਵਾਂ ’ਤੇ ਵੀ ਅਜਿਹੀਆਂ ਟੈਂਕੀਆਂ ਲਗਾਈਆਂ ਜਾਣਗੀਆਂ। ਇਸ ਮੌਕੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਵਰਿੰਦਰਪਾਲ ਸਿੰਘ, ਅਮਰਜੀਤ ਸਿੰਘ ਪਰਮਾਰ, ਨਰਿੰਦਰ ਸਿੰਘ ਮਨੌਲੀ, ਸੁਖਦੇਵ ਸਿੰਘ ਛਿੰਦਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…