Nabaz-e-punjab.com

873 ਡੀਪੀਈ ਤੇ 74 ਫਿਜ਼ੀਕਲ ਐਜੂਕੇਸ਼ਨ ਲੈਕਚਰਾਰਾਂ ਦੀ ਸਿੱਧੀ ਭਰਤੀ ਦਾ ਕੰਮ ਮੁਕੰਮਲ

ਸਰੀਰਕ ਸਿੱਖਿਆ ਅਧਿਆਪਕਾਂ ਦੀ ਨਿਰੋਲ ਮੈਰਿਟ ਦੇ ਆਧਾਰ ’ਤੇ ਕੀਤੀ ਭਰਤੀ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਸਿੱਖਿਆ ਵਿਭਾਗ ਪੰਜਾਬ ਨੇ 873 ਡੀਪੀਈ ਅਤੇ 74 ਫਿਜ਼ੀਕਲ ਐਜੂਕੇਸ਼ਨ ਲੈਕਚਰਾਰਾਂ ਦੀ ਸਿੱਧੀ ਭਰਤੀ ਦਾ ਕੰਮ ਮੁਕਾ ਲਿਆ ਹੈ। ਅੱਜ ਇਨ੍ਹਾਂ ਅਧਿਆਪਕਾਂ ਨੂੰ ਸਕੂਲ ਬੋਰਡ ਦੇ ਆਡੀਟੋਰੀਅਮ ਵਿੱਚ ਸੱਦ ਕੇ ਪੇਸ਼ਕਸ਼ ਪੱਤਰ ਦਿੱਤੇ ਗਏ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦਾਅਵਾ ਕੀਤਾ ਕਿ ਸਰੀਰਕ ਸਿੱਖਿਆ ਅਧਿਆਪਕਾਂ ਦੀ ਨਿਯੁਕਤੀ ਪਾਰਦਰਸ਼ੀ ਢੰਗ ਨਾਲ ਨਿਰੋਲ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਸਮੂਹ ਯੋਗ ਪਾਏ ਗਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਰੀਰਕ ਸਿੱਖਿਆ ਦਾ ਵਿਸ਼ਾ ਪੜ੍ਹਾਉਣ ਵਾਲੇ ਇਨ੍ਹਾਂ ਅਧਿਆਪਕਾਂ ਨੂੰ ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ 16 ਰੋਜ਼ਾ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਹ ਸਿਖਲਾਈ ਭਲਕੇ 21 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਵਿੱਚ ਰੋਜ਼ਾਨਾ ਸਵੇਰੇ ਪਹਿਲਾਂ ਦੌੜ ਕਰਵਾਈ, ਸਿਹਤ ਸੰਭਾਲ ਤੇ ਫਿੱਟ ਰਹਿਣ ਲਈ ਹਲਕੀ ਕਸਰਤਾਂ ਕਰਵਾਈਆਂ ਜਾਣਗੀਆਂ, ਪਾਠਕ੍ਰਮ ਦੇ ਵਿਸ਼ਾ ਵਸਤੂਆਂ, ਅਨੁਸ਼ਾਸਨ ਅਤੇ ਯੋਗ ਲੀਡਰਸ਼ਿਪ ਦੇ ਗੁਰ ਦੱਸੇ ਜਾਣਗੇ।
ਇਸ ਮੌਕੇ ਯੋਗ ਉਮੀਦਵਾਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਉਹ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣਗੇ। ਇਸ ਮੌਕੇ ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ, ਡਿਪਟੀ ਡਾਇਰੈਕਟਰ ਕਰਮਜੀਤ ਸਿੰਘ, ਸਹਾਇਕ ਡਾਇਰੈਕਟਰ ਲਲਿਤ ਘਈ, ਸਹਾਇਕ ਡਾਇਰੈਕਟਰ (ਟਰੇਨਿੰਗਾਂ) ਜਰਨੈਲ ਸਿੰਘ ਕਾਲੇਕੇ, ਸਹਾਇਕ ਡਾਇਰੈਕਟਰ ਜਯੋਤੀ ਚਾਵਲਾ, ਸਹਾਇਕ ਡਾਇਰੈਕਟਰ ਸੁਨੀਲ ਕੁਮਾਰ, ਸਹਾਇਕ ਡਾਇਰੈਕਟਰ ਜਯੋਤੀ ਸੋਨੀ, ਇੰਚਾਰਜ ਸਿਖਲਾਈ ਵਰਕਸ਼ਾਪ, ਸੁਮਨ ਵਾਲੀਆ ਸੁਪਰਡੈਂਟ, ਬੁਲਾਰਾ ਰਜਿੰਦਰ ਸਿੰਘ ਚਾਨੀ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…