Share on Facebook Share on Twitter Share on Google+ Share on Pinterest Share on Linkedin ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਫੇਜ਼-1 ਤੇ ਫੇਜ਼-2 ਪਾਈਪਲਾਈਨ ਵਿੱਚ ਮੁੜ ਲੀਕੇਜ ਮੁਹਾਲੀ ਦੇ ਕਈ ਹਿੱਸਿਆਂ ਵਿੱਚ ਅੱਜ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ: ਕਜੌਲੀ ਵਾਟਰ ਵਰਕਸ ਤੋਂ ਮੁਹਾਲੀ-ਚੰਡੀਗੜ੍ਹ ਲਈ ਸਿੱਧੇ ਪਾਣੀ ਦੀ ਸਪਲਾਈ ਵਾਲੀ ਫੇਜ਼-1 ਅਤੇ ਫੇਜ਼-2 ਪਾਈਪਲਾਈਨ ਵਿੱਚ ਅਚਾਨਕ ਤਕਨੀਕੀ ਖ਼ਰਾਬੀ ਆਉਣ ਨਾਲ ਮੁੜ ਲੀਕੇਜ ਸ਼ੁਰੂ ਹੋ ਗਈ ਹੈ। ਜਿਸ ਕਾਰਨ ਭਲਕੇ ਵੀਰਵਾਰ ਨੂੰ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਈਪਲਾਈਨ ਦੇ ਮੁਰੰਮਤ ਕਾਰਜਾਂ ਦੇ ਚੱਲਦਿਆਂ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਇਸ ਸਬੰਧੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸ਼ੀਅਨ ਅਨਿਲ ਕੁਮਾਰ ਨੇ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-1 ਅਤੇ ਫੇਜ਼-2 ਪਾਈਪਲਾਈਨ ਵਿੱਚ ਅਚਾਨਕ ਜ਼ਬਰਦਸਤ ਲੀਕੇਜ਼ ਬਾਰੇ ਅੱਜ ਹੀ ਜਾਣਕਾਰੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਸ ਪਾਈਪਲਾਈਨ ਦੇ ਅਤਿ ਜਰੂਰੀ ਮੁਰੰਮਤ ਕਾਰਜਾਂ ਕਰਕੇ ਭਲਕੇ 24 ਜਨਵਰੀ ਨੂੰ ਇੱਥੋਂ ਦੇ ਫੇਜ਼-1 ਤੋਂ ਲੈ ਕੇ ਫੇਜ਼-7 ਅਤੇ ਸਨਅਤੀ ਏਰੀਆ ਫੇਜ਼-1 ਤੋਂ ਫੇਜ਼-5 ਆਦਿ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈੱਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਨਹੀਂ ਹੋਵੇਗੀ ਜਦੋਂਕਿ ਸ਼ਾਮੀ ਵੀ ਘੱਟ ਪ੍ਰੈੱਸ਼ਰ ਅਤੇ ਪਾਣੀ ਦੀ ਉਪਲੱਬਧਤਾ ਮੁਤਾਬਕ ਸਪਲਾਈ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ