Share on Facebook Share on Twitter Share on Google+ Share on Pinterest Share on Linkedin ਨੌਜਵਾਨਾਂ ਨੂੰ ਪਸ਼ੂ ਪਾਲਣ ਦੇ ਸਹਾਇਕ ਧੰਦੇ ਨਾਲ ਜੋੜਨ ਲਈ ਨੀਤੀ ਤਿਆਰ ਕਰਨ ਦੇ ਨਿਰਦੇਸ਼ ਪਸ਼ੂ ਪਾਲਣ ਦੇ ਧੰਦੇ ਨੂੰ ਲਾਭਕਾਰੀ ਬਣਾਉਣ ਲਈ ਮੰਡੀਕਰਨ ਦੇ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ: ਕੁਲਦੀਪ ਧਾਲੀਵਾਲ ਪਸ਼ੂ ਪਾਲਕਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਲ ਬੀਮਾ ਨੀਤੀ ਲਿਆਉਣ ’ਤੇ ਜ਼ੋਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ: ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਦੇ ਸਹਾਇਕ ਧੰਦੇ ਨਾਲ ਜੋੜਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧੀ ਛੇਤੀ ਅਜਿਹੀ ਨੀਤੀ ਤਿਆਰ ਕੀਤੀ ਜਾਵੇ, ਜਿਸ ਨਾਲ ਵੱਧ ਤੋਂ ਵੱਧ ਨੌਜਵਾਨ ਪਸ਼ੂ ਪਾਲਣ ਦੇ ਧੰਦੇ ਨੂੰ ਅਪਣਾ ਕੇ ਕਾਰੋਬਾਰ ਸ਼ੁਰੂ ਕਰ ਸਕਣ। ਅੱਜ ਇੱਥੇ ਸੈਕਟਰ-68 ਸਥਿਤ ਪਸ਼ੂ ਪਾਲਣ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਉੱਚ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਮੰਤਰੀ ਨੇ ਮਹਿੰਗਾਈ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਚਾਰਾ, ਫੀਡ ਅਤੇ ਦਵਾਈਆਂ ਮਹਿੰਗੀਆਂ ਹੋਣ ਕਾਰਨ ਪਸ਼ੂ ਪਾਲਣ ਦਾ ਧੰਦਾ ਬਹੁਤਾ ਲਾਭਕਾਰੀ ਨਹੀਂ ਰਿਹਾ ਹੈ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਸਸਤੀ ਮਿਆਰੀ ਫੀਡ ਅਤੇ ਸਸਤੀਆਂ ਦਵਾਈਆਂ ਪਸ਼ੂ ਪਾਲਕਾਂ ਨੂੰ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਇਸ ਧੰਦੇ ਨੂੰ ਲਾਭਦਾਇਕ ਬਣਾਇਆ ਜਾ ਸਕੇ। ਮੰਤਰੀ ਨੇ ਪਸ਼ੂ ਪਾਲਣ ਦੇ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਵਧੀਆ ਮੰਡੀਕਰਨ ਦਾ ਢਾਂਚਾ ਖੜਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਪਸ਼ੂ ਪਾਲਕ ਆਪਣੇ ਪਸ਼ੂ ਅਤੇ ਮੀਟ, ਦੁੱਧ, ਅੰਡੇ ਆਦਿ ਪਦਾਰਥ ਆਸਾਨੀ ਨਾਲ ਵਧੀਆ ਭਾਅ ’ਤੇ ਵੇਚ ਸਕਣਗੇ। ਉਨ੍ਹਾਂ ਅਧਿਕਾਰੀਆਂ ਕਿਹਾ ਕਿ ਮੰਡੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਰੋਡਮੈਪ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਈ ਵਾਰ ਕੁਦਰਤੀ ਆਫ਼ਤਾਂ ਜਾਂ ਕਈ ਹੋਰ ਕਾਰਨਾਂ ਕਰਕੇ ਪਸ਼ੂ ਪਾਲਕਾਂ ਨੂੰ ਵੱਡੇ ਘਾਟੇ ਪੈ ਜਾਂਦੇ ਹਨ, ਜਿਸ ਕਾਰਨ ਉਹ ਪਸ਼ੂ ਪਾਲਣ ਦੇ ਸਹਾਇਕ ਧੰਦੇ ਤੋਂ ਕਿਨਾਰਾ ਕਰ ਜਾਂਦੇ ਹਨ। ਇਸ ਘਾਟੇ ਦੀ ਭਰਪਾਈ ਲਈ ਮੰਤਰੀ ਨੇ ਅਧਿਕਾਰੀਆਂ ਨੂੰ ਸਰਲ ਬੀਮਾ ਨੀਤੀ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਘੋੜਿਆਂ ਦਾ ਕਾਰੋਬਾਰ ਕਾਫ਼ੀ ਪ੍ਰਫੁੱਲਤ ਹੋ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਨੇ ਆਪਣੇ ਸਟੱਡ ਫਾਰਮ ਵੀ ਬਣਾਏ ਹਨ। ਘੋੜਿਆਂ ਦੇ ਕਾਰੋਬਾਰ ਵਿੱਚ ਐਨਆਰਆਈ ਭਰਾ ਵੀ ਬਹੁਤ ਰੁਚੀ ਦਿਖਾ ਰਹੇ ਹਨ। ਘੋੜਿਆਂ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵੇਚ ਵੱਟ ਲਈ ਵਿਭਾਗ ਨੂੰ ਵਿਸ਼ੇਸ਼ ਨੀਤੀ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਵਨੀਤ ਕੌਰ, ਸਕੱਤਰ ਮਾਲਵਿੰਦਰ ਸਿੰਘ ਜੱਗੀ, ਸੰਯੁਕਤ ਸਕੱਤਰ ਰਾਜਪਾਲ ਸਿੰਘ, ਵਾਈਸ ਚਾਂਸਲਰ ਗਡਵਾਸੂ ਡਾ. ਇੰਦਰਜੀਤ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਐਸ.ਐਸ ਕਾਹਲੋ, ਡਾਇਰੈਕਟਰ ਡੇਅਰੀ ਵਿਕਾਸ ਕਰਨੈਲ ਸਿੰਘ, ਡਾਇਰੈਕਟਰ ਮੱਛੀ ਪਾਲਣ ਰਜਿੰਦਰ ਕਟਾਰੀਆ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ