nabaz-e-punjab.com

ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਪਿੰਡ ਭਾਰਤਪੁਰ ਦੇ 4 ਪੰਚ ਮੁਅੱਤਲ

ਵਿਕਾਸ ਕਾਰਜਾਂ ਵਿੱਚ ਸਹਿਯੋਗ ਨਾ ਦੇਣ ਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਪੇਂਡੂ ਵਿਕਾਸ ਅਤੇ ਪੰਚਾਇਤ ਪੰਜਾਬ ਦੇ ਡਾਇਰੈਕਟਰ-ਕਮ-ਸਕੱਤਰ ਮਨਪ੍ਰੀਤ ਸਿੰਘ ਵੱਲੋਂ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਭਾਰਤਪੁਰ ਦੇ ਚਾਰ ਪੰਚਾਂ ਨੂੰ ਵਿਕਾਸ ਕਾਰਜਾਂ ਵਿੱਚ ਸਹਿਯੋਗ ਨਾ ਦੇਣ ਅਤੇ ਸਰਕਾਰੀ ਟੀਮ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ਾਂ ਅਧੀਨ ਪੰਚਾਂ ਦੇ ਅਹੁਦੇ ਤੋਂ ਮੁਅੱਤਲ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੇ ਦਫ਼ਤਰੀ ਹੁਕਮ ਰਾਹੀਂ ਸਪਸ਼ਟ ਕੀਤਾ ਗਿਆ ਕਿ ਡੀਡੀਪੀਓ ਵੱਲੋਂ ਭੇਜੀ ਰਿਪੋਰਟ ਅਨੁਸਾਰ ਫਤਿਹ ਸਿੰਘ ਪੰਚ, ਹਰਨੇਕ ਸਿੰਘ ਪੰਚ, ਸ੍ਰੀਮਤੀ ਬਲਵੀਰ ਕੌਰ ਪੰਚ ਅਤੇ ਸ੍ਰੀਮਤੀ ਕੁਲਦੀਪ ਕੌਰ ਪੰਚ ਗਰਾਮ ਪੰਚਾਇਤ ਭਾਰਤਪੁਰ, ਬਲਾਕ ਖਰੜ, ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਵੱਲੋਂ ਏਜੰਡਾ ਨੋਟਿਸ ਜਾਰੀ ਹੋਣ ਉਤੇ ਮੀਟਿੰਗਾਂ ਵਿੱਚ ਭਾਗ ਨਹੀਂ ਲਿਆ ਜਾਂਦਾ, ਜਿਸ ਕਰਕੇ ਗ੍ਰਾਮ ਪੰਚਾਇਤ ਦੇ ਵਿਕਾਸ ਦੇ ਕੰਮ ਰੁਕੇ ਪਏ ਹਨ।
ਉਪਰੋਕਤ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਸਹਿਯੋਗ ਨਾ ਦੇਣ ਅਤੇ ਮਿਣਤੀ ਕਰਨ ਗਈ ਸਰਕਾਰੀ ਟੀਮ ਦੇ ਕੰਮ ਵਿੱਚ ਵਿਘਨ ਪਾਉਣ ਸਬੰਧੀ ਹੋਰ ਵੱਖ ਵੱਖ ਦੋਸ਼ਾਂ ਤਹਿਤ ਡਾਇਰੈਕਟਰ-ਕਮ-ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤ ਪੰਜਾਬ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 20(4) ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਪੰਚਾਂ ਨੂੰ ਅਹੁਦਿਆਂ ਤੋਂ ਮੁਅੱਤਲ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…