ਪਿੰਡ ਸ਼ਾਹੀਮਾਜਰਾ ਨੇੜੇ ਲੱਗੇ ਗੰਦਗੀ ਦੇ ਢੇਰ, ਕਈ ਦਿਨਾਂ ਤੋਂ ਨਹੀਂ ਚੁੱਕਿਆ ਕੂੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਪਿੰਡ ਸ਼ਾਹੀਮਾਜਰਾ (ਵਾਰਡ ਨੰਬਰ-8 ਵਿੱਚ) ਪੀਟੀਐਲ ਫੈਕਟਰੀ ਦੀ ਕੰਧ ਦੇ ਨਾਲ ਬਣੇ ਡੰਪਿੰਗ ਪੁਆਇੰਟ ਦੇ ਆਸ-ਪਾਸ ਗੰਦਗੀ ਦੇ ਢੇਰ ਲੱਗ ਗਏ ਹਨ ਜਿਸ ਕਾਰਨ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਡਪਿੰਗ ਪੁਆਇੰਟ ਤੋਂ ਪਿਛਲੇ ਕਈ ਦਿਨਾਂ ਤੋਂ ਕੂੜਾ ਨਹੀਂ ਚੱਕਿਆ ਗਿਆ ਜਿਸ ਕਾਰਨ ਇੱਥੇ ਕੂੜੇ ਦੇ ਢੇਰ ਲੱਗ ਗਏ ਹਨ ਅਤੇ ਕੂੜਾ ਸੜਕ ਤੇ ਫੈਲ ਗਿਆ ਹੈ। ਭਾਜਪਾ ਕੌਂਸਲਰ ਅਸ਼ੋਕ ਝਾਅ ਨੇ ਦੱਸਿਆ ਕਿ ਇੱਥੇ ਪਿਛਲੇ 4 ਦਿਨਾਂ ਤੋਂ ਸਫ਼ਾਈ ਕਰਮਚਾਰੀਆਂ ਵੱਲੋਂ ਕੂੜਾ ਨਹੀਂ ਚੁਕਵਾਇਆ ਗਿਆ ਹੈ ਜਿਸ ਕਾਰਨ ਇੱਥੇ ਗੰਦਗੀ ਦੇ ਢੇਰ ਲੱਗੇ ਦੇਖੇ ਜਾ ਸਕਦੇ ਹਨ ਅਤੇ ਇਹ ਕੂੜਾ ਸੜਕ ਦੇ ਵੱਡੇ ਹਿੱਸੇ ਵਿੱਚ ਫੈਲ ਗਿਆ ਹੈ।
ਉਹਨਾਂ ਕਿਹਾ ਕਿ ਇਸ ਗੰਦਗੀ ਕਾਰਨ ਆਸ-ਪਾਸ ਦੇ ਖੇਤਰ ਵਿੱਚ ਬਦਬੂ ਫੈਲ ਰਹੀ ਹੈ ਜਿਸ ਕਾਰਨ ਇੱਥੇ ਬਿਮਾਰੀ ਲੱਗਣ ਦਾ ਖਤਰਾ ਵੀ ਬਣਿਆ ਹੋਇਆ ਹੈ। ਉਹਨਾਂ ਦੱਸਿਆ ਕਿ ਉਹਨਾਂ ਵੱਲੋਂ ਇਸ ਸਬੰਧੀ ਕਈ ਵਾਰ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਉਹਨਾਂ ਵੱਲੋਂ ਕੋਈ ਨਾ ਕੋਈ ਬਹਾਨਾ ਬਣਾ ਇਸ ਮਾਮਲੇ ਨੂੰ ਲਮਕਾਇਆ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਸੰਬਧਿਤ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਜਲਦੀ ਤੋਂ ਜਲਦੀ ਬਣਦੀ ਕਾਰਵਾਈ ਕੀਤੀ ਜਾਵੇ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਮੁਹਾਲੀ ਨਗਰ ਨਿਗਮ ਦੇ ਸਕੱਤਰ ਰਾਜੀਵ ਕੁਮਾਰ ਨੇ ਕਿਹਾ ਕਿ ਉਹਨਾਂ ਵੱਲੋਂ ਇਸ ਸਬੰਧੀ ਚੀਫ਼ ਸੈਨੇਟਰੀ ਇੰਸਪੈਕਟਰ ਹਰਬੰਸ ਸਿੰਘ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਥਾਂ ਤੋਂ ਤੁਰੰਤ ਕੂੜਾ ਚੁਕਵਾ ਕੇ ਇੱਥੇ ਸਫ਼ਾਈ ਕਰਵਾਈ ਜਾਵੇ। ਉਹਨਾਂ ਭਰੋਸਾ ਦਿੱਤਾ ਕਿ ਅੱਜ ਸ਼ਾਮ ਤੱਕ ਇਸ ਥਾਂ ਦੀ ਸਫਾਈ ਕਰਵਾ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…