ਗੰਧਲੇ ਪਾਣੀ ਦੀ ਸਪਲਾਈ: ਕੁੰਭੜਾ ਵਾਸੀਆਂ ਵੱਲੋਂ ਸਰਕਾਰ ਤੇ ਜਲ ਸਪਲਾਈ ਵਿਭਾਗ ਦਾ ਪਿੱਟ ਸਿਆਪਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਵਿੱਚ ਗੰਧਲੇ ਪਾਣੀ ਦੀ ਸਪਲਾਈ ਖ਼ਿਲਾਫ਼ ਲੋਕ ਸੜਕਾਂ ’ਤੇ ਉਤਰ ਆਏ ਹਨ। ਐਤਵਾਰ ਨੂੰ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਪੰਜਾਬ ਦੀ ਆਪ ਸਰਕਾਰ ਅਤੇ ਜਲ ਸਪਲਾਈ ਵਿਭਾਗ ਦਾ ਪਿੱਟ ਸਿਆਪਾ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੀਬੀ ਗੁਰਨਾਮ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ ਅਤੇ ਹੋਰਨਾਂ ਅੌਰਤਾਂ ਨੇ ਕਿਹਾ ਕਿ ਪਿਛਲੇ ਕਾਫੀ ਦਿਨਾਂ ਤੋਂ ਘਰਾਂ ਵਿੱਚ ਗੰਧਲਾ ਪਾਣੀ ਸਪਲਾਈ ਹੋ ਰਿਹਾ ਹੈ। ਉਨ੍ਹਾਂ ਸ਼ੱਕ ਜਾਹਰ ਕੀਤਾ ਕਿ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋ ਰਿਹਾ ਹੈ। ਜਿਸ ਕਾਰਨ ਪਿੰਡ ਵਾਸੀ ਪੇਟ ਦੀ ਬੀਮਾਰੀ ਤੋਂ ਪੀੜਤ ਹਨ। ਇਸ ਸਬੰਧੀ ਇਲਾਜ ਕਰਵਾਉਣ ਜਾਣ ਸਮੇਂ ਡਾਕਟਰਾਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਕਾਰਨ ਇਹ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਇਸ ਪਾਸੇ ਧਿਆਨ ਨਹੀਂ ਦੇ ਰਹੇ ਹਨ। ਜਿਸ ਕਾਰਨ ਪਿੰਡ ਵਿੰਚ ਬੀਮਾਰੀ ਫੈਲਣ ਦਾ ਖਦਸ਼ਾ ਹੈ। ਪਿੰਡ ਦੀਆਂ ਅੌਰਤਾਂ ਨੇ ਘਰਾਂ ਵਿੱਚ ਸਪਲਾਈ ਹੋ ਰਹੇ ਗੰਧਲੇ ਦੀਆਂ ਬੋਤਲਾਂ ਮੀਡੀਆ ਨੂੰ ਦਿਖਾਈਆਂ ਅਤੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪਿੱਟ ਸਿਆਪਾ ਕੀਤਾ।
ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ ਨੇ ਪਿੰਡ ਵਾਸੀਆਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਛੇ ਛੇ ਗਰੰਟੀਆਂ ਦਿੱਤੀਆਂ ਸਨ ਪ੍ਰੰਤੂ ਅਜੋਕੇ ਸਮੇਂ ਵਿੱਚ ਲੋਕਾਂ ਨੂੰ ਲੋੜ ਅਨੁਸਾਰ ਬਿਜਲੀ ਪਾਣੀ ਵੀ ਨਹੀਂ ਮਿਲ ਰਿਹਾ ਹੈ ਅਤੇ ਸਫ਼ਾਈ ਵਿਵਸਥਾ ਦਾ ਵੀ ਕਾਫ਼ੀ ਮਾੜਾ ਹਾਲ ਹੈ। ਉਨ੍ਹਾਂ ਮੰਗ ਕੀਤੀ ਕਿ ਪਾਣ ਦੇ ਸੈਂਪਲ ਲੈ ਕੇ ਜਾਂਚ ਕਰਵਾਈ ਜਾਵੇ ਅਤੇ ਘਰਾਂ ਵਿੱਚ ਸਾਫ਼ ਸੁਥਰਾ ਪਾਣੀ ਸਪਲਾਈ ਕਰਵਾਇਆ ਜਾਵੇ।
ਇਸ ਮੌਕੇ ਸੋਨੀਆ ਰਾਣੀ, ਮਨਦੀਪ ਕੌਰ, ਬਲਜਿੰਦਰ ਸਿੰਘ, ਜਗਦੀਪ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ ਮੱਕੜਿਆ, ਅਵਤਾਰ ਸਿੰਘ ਭਰਤਪੁਰ, ਕਮਲਪ੍ਰੀਤ ਸਿੰਘ, ਗੁਰਿੰਦਰ ਸਿੰਘ, ਜੈਲੋ,ਆਸਾ, ਭਾਗ ਸਿੰਘ, ਗੁਰਸੇਵਕ ਸਿੰਘ, ਬੰਟੀ ਕੁੰਭੜਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…