ਅਧਿਆਪਕਾਂ ਮੰਗਾਂ ਬਾਰੇ ਮੀਟਿੰਗ ਵਿੱਚ ਸਿੱਖਿਆ ਅਧਿਕਾਰੀ ਨਾਲ ਕੀਤੀ ਚਰਚਾ

ਅਧਿਆਪਕ ਮਸਲਿਆਂ ਸਬੰਧੀ ਸਿੱਖਿਆ ਮੰਤਰੀ ਦੇ ਓਐਸਡੀ ਨੇ 22 ਅਗਸਤ ਨੂੰ ਮੁੜ ਮੀਟਿੰਗ ਸੱਦੀ

ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ:
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਦੇ ਫ਼ੈਸਲੇ ਅਨੁਸਾਰ ਸਾਂਝਾ ਅਧਿਆਪਕ ਮੋਰਚਾ ਦਾ ਵਫ਼ਦ ਅੱਜ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ, ਬਲਜੀਤ ਸਿੰਘ ਸਲਾਣਾ, ਬਾਜ ਸਿੰਘ ਖਹਿਰਾ ਦੀ ਅਗਵਾਈ ਹੇਠ ਡਾਇਰੈਕਟਰ ਸਕੂਲ ਸਿੱਖਿਆ (ਐਲੀਮੈਂਟਰੀ ਤੇ ਸੈਕੰਡਰੀ) ਅਤੇ ਸਿੱਖਿਆ ਮੰਤਰੀ ਦੇ ਓਐਸਡੀ ਨੂੰ ਮਿਲਿਆ। ਵਫ਼ਦ ਨੇ ਸਿੱਖਿਆ ਅਧਿਕਾਰੀਆਂ ਨੂੰ ਰੈਸ਼ਨੇਲਾਈਜੇਸ਼ਨ ਸਬੰਧੀ ਮੋਰਚੇ ਦਾ ਪੱਖ ਸਪੱਸ਼ਟ ਕਰਦਿਆਂ ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਹੈਲਪਰ ਦੇਣ, ਹੈੱਡ ਟੀਚਰ ਦੀਆਂ ਖ਼ਤਮ ਕੀਤੀਆਂ 1904 ਪੋਸਟਾਂ ਦੀ ਬਹਾਲੀ, ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਹੈੱਡ ਟੀਚਰਾਂ ਦੀ ਨਿਯੁਕਤੀ ਕਰਨਾ, ਪ੍ਰਾਇਮਰੀ ਕਾਡਰ ਦੀਆਂ ਮਾਸਟਰ ਕਾਡਰ ਵਿੱਚ ਪਿਛਲੇ ਪੰਜ ਸਾਲਾਂ ਤੋਂ ਬੰਦ ਪਈਆਂ ਤਰੱਕੀਆਂ, ਮਿਡਲ ਸਕੂਲਾਂ ’ਚੋਂ ਖ਼ਤਮ/ਸ਼ਿਫ਼ਟ ਕੀਤੀਆਂ ਸੀ ਐਂਡ ਵੀ ਦੀਆਂ ਅਸਾਮੀਆਂ ਬਹਾਲ ਕਰਨਾ, ਪੀਰੀਅਡਾਂ ਦਾ ਸਮਾਂ ਘਟਾ ਕੇ 9 ਪੀਰੀਅਡਾਂ ਅਨੁਸਾਰ ਸਮਾਂ ਸਾਰਨੀ ਬਣਾਉਣ, ਲੈਕਚਰਾਰ ਦੇ 24-27, ਮਾਸਟਰ ਅਤੇ ਸੀ ਐਂਡ ਵੀ, ਕੰਪਿਊਟਰ ਟੀਚਰ ਦੇ 27-30 ਪੀਰੀਅਡ ਲਾਗੂ ਕਰਨ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਾਈਸ ਪ੍ਰਿੰਸੀਪਲ ਦੀ ਅਸਾਮੀ ਦੇਣ ਦੀ ਮੰਗ ਕੀਤੀ। ਆਗੂਆਂ ਨੇ ਦੱਸਿਆ ਕਿ ਅਧਿਆਪਕ ਮਸਲਿਆਂ ਸਬੰਧੀ ਸਿੱਖਿਆ ਮੰਤਰੀ ਦੇ ਓਐਸਡੀ ਨੇ 22 ਅਗਸਤ ਨੂੰ ਦੁਬਾਰਾ ਮੀਟਿੰਗ ਸੱਦੀ ਗਈ ਹੈ।
ਅੱਜ ਦੇ ਵਫ਼ਦ ਵਿੱਚ ਨਵਪ੍ਰੀਤ ਬੱਲੀ, ਐਨਡੀ ਤਿਵਾੜੀ, ਗੁਰਬਿੰਦਰ ਸਿੰਘ ਸਸਕੌਰ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਗੁਰਦੀਪ ਸਿੰਘ ਚੀਮਾ, ਗੁਰਜੀਤ ਸਿੰਘ, ਸੁਰਜੀਤ ਸਿੰਘ ਮੁਹਾਲੀ, ਸੁੱਚਾ ਸਿੰਘ ਚਾਹਲ, ਗੁਰਪ੍ਰੀਤ ਸਿੰਘ, ਸ਼ਾਮ ਸੁੰਦਰ ਕਪੂਰ, ਪ੍ਰਿੰਸੀਪਲ ਹਰਜੀਤ ਸਿੰਘ, ਪ੍ਰਿਤਪਾਲ ਸਿੰਘ ਚੌਟਾਲਾ, ਅਮਰਜੀਤ ਸਿੰਘ, ਰਜਿੰਦਰ ਸਿੰਘ ਰਾਜਨ, ਜਸਵਿੰਦਰ ਸਿੰਘ, ਜਗਮੋਹਨ ਸਿੰਘ, ਮਨਦੀਪ ਸਿੰਘ, ਗੁਰਮੀਤ ਸਿੰਘ ਖਾਲਸਾ, ਸੁਰਮੁੱਖ ਸਿੰਘ, ਕਮਲ ਕੁਮਾਰ, ਅਵਨੀਸ਼ ਕਲਿਆਣ, ਜੀਐਸ ਅਨਮੋਲ ਰਤਨ ਆਦਿ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …