ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਆਸ਼ਾ ਕੁਮਾਰੀ ਵੱਲੋਂ ਗੁਰਦਾਸਪੁਰ ਜ਼ਿਮਨੀ ਚੋਣ ਸਬੰਧੀ ਵਿਚਾਰ ਚਰਚਾ

ਪਾਰਟੀ ਉਮੀਦਵਾਰ ਦਾ ਫੈਸਲਾ ਕਾਂਗਰਸ ਹਾਈਕਮਾਂਡ ’ਤੇ ਛੱਡਿਆ, ਮੈਰਿਟ ਅਧਾਰ ’ਤੇ ਹੋਵੇਗੀ ਉਮੀਦਵਾਰ ਦੀ ਚੋਣ: ਕੈਪਟਨ

ਰਾਜ ਸਭਾ ਦੇ ਮੈਂਬਰ ਪ੍ਰਤਾਪ ਬਾਜਵਾ ਆਪਣੀ ਪਤਨੀ ਸਾਬਕਾ ਵਿਧਾਇਕ ਚਰਨਜੀਤ ਕੌਰ ਬਾਜਵਾ ਨੂੰ ਚੋਣ ਲੜਾਉਣ ਦੇ ਚਾਹਵਾਨ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 17 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਲ ਇੰਡੀਆ ਕਾਂਗਰਸ ਕਮੇਟੀ ਤੋਂ ਪੰਜਾਬ ਦੇ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਬੈਠਕ ਕਰਕੇ ਅਗਾਮੀ ਗੁਰਦਾਸਪੁਰ ਉਪ ਚੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ। ਬੈਠਕ ਦੌਰਾਨ ਲੋਕ ਸਭਾ ਹਲਕੇ ਦੇ ਸਿਆਸੀ ਹਲਾਤਾਂ ਦੇ ਚਰਚਾ ਤੋਂ ਇਲਾਵਾ ਪਾਰਟੀ ਉਮੀਦਵਾਰ ਦੀ ਚੋਣ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ। ਬੈਠਕ ਵਿਚ ਫੈਸਲਾ ਕੀਤਾ ਗਿਆ ਕਿ ਇਸੇ ਸਾਲ ਦੇ ਸ਼ੁਰੂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੀ ਤਰਜ ਤੇ ਊਮੀਦਵਾਰ ਦੀ ਚੋਣ ਦਾ ਅਧਾਰ ਕੇਵਲ ਮੈਰਿਟ ਹੀ ਹੋਵੇਗਾ ਪਰ ਨਾਲ ਹੀ ਊਮੀਦਵਾਰੀ ਸਬੰਧੀ ਅੰਤਿਮ ਨਿਰਣਾ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਤੇ ਛੱਡ ਦਿੱਤਾ ਗਿਆ।
ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਬੈਠਕ ਦੌਰਾਨ ਤਿੰਨੋਂ ਆਗੂ ਇਸ ਗੱਲ ’ਤੇ ਸਹਿਮਤ ਸਨ ਕਿ ਕਿਸੇ ਲੋਕਪ੍ਰਿਆ ਅਤੇ ਸਾਫ ਛਵੀ ਵਾਲੇ ਆਗੂ ਨੂੰ ਹੀ ਗੁਰਦਾਸਪੁਰ ਸੀਟ ਤੋਂ ਊਮੀਦਵਾਰ ਬਣਾਇਆ ਜਾਵੇ। ਪਾਰਟੀ ਨੂੰ ਪੁਰਾ ਭਰੋਸਾ ਹੈ ਕਿ ਭਾਰਤੀ ਜਨਤਾ ਪਾਰਟੀ ਤੋਂ ਇਹ ਸੀਟ ਇਸ ਵਾਰ ਅਸਾਨੀ ਨਾਲ ਜਿੱਤੀ ਜਾ ਸਕੇਗੀ। ਗੁਰਦਾਸਪੁਰ ਲੋਕ ਸਭਾ ਸੀਟ ਇੱਥੇ ਭਾਜਪਾ ਦੇ ਸਾਂਸਦ ਵਿਨੋਦ ਖੰਨਾ ਦੀ ਅਪ੍ਰੈਲ ਵਿਚ ਹੋਈ ਬੇਵਕਤੀ ਮੌਤ ਨਾਲ ਖਾਲੀ ਹੋਈ ਸੀ। ਕਾਂਗਰਸ ਪਾਰਟੀ ਗੁਰਦਾਸਪੁਰ ਉਪ ਚੋਣ ਵਿਚ ਵਿਕਾਸ ਦੇ ਏਂਜਡੇ ਤੇ ਚੋਣ ਲੜੇਗੀ। ਇਸ ਉਪ ਚੋਣ ਲਈ 15 ਸਤੰਬਰ ਨੂੰ ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਅਤੇ ਇੱਥੇ 11 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ। ਬੈਠਕ ਵਿਚ ਫੈਸਲਾ ਕੀਤਾ ਗਿਆ ਕਿ ਇਸ ਸਾਲ ਮਾਰਚ ਵਿਚ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਵਿਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਹੀ ਚੋਣ ਪ੍ਰਚਾਰ ਦਾ ਅਧਾਰ ਬਣਾਇਆ ਜਾਵੇਗਾ।
ਉਧਰ, ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਦੇ ਮੈਂਬਰ ਸ੍ਰ. ਪ੍ਰਤਾਪ ਸਿੰਘ ਬਾਜਵਾ ਆਪਣੀ ਪਤਨੀ ਤੇ ਸਾਬਕਾ ਵਿਧਾਇਕ ਚਰਨਜੀਤ ਕੌਰ ਬਾਜਵਾ ਨੂੰ ਗੁਰਦਾਸਪੁਰ ਦੀ ਜ਼ਿਮਨੀ ਚੋਣ ਲੜਾਉਣ ਦੇ ਚਾਹਵਾਨ ਹਨ। ਇਸ ਸਬੰਧੀ ਉਨ੍ਹਾਂ ਨੇ ਅੰਦਰਖ਼ਾਤੇ ਪਾਰਟੀ ਦੀ ਕੌਮੀ ਲੀਡਰਸ਼ਿਪ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਅਤੇ ਇਲਾਕੇ ਵਿੱਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਦੇ ਛੋਟੇ ਭਰਾ ਫਤਹਿ ਜੰਗ ਸਿੰਘ ਬਾਜਵਾ ਵੀ ਆਪਣੀ ਭਾਬੀ ਨੂੰ ਉਮੀਦਵਾਰ ਬਣਾਉਣ ਲਈ ਭਰਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਚਲ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…