ਅਕਾਲੀ ਦਲ ਬੀਸੀ ਵਿੰਗ ਦੀ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ

ਅਕਾਲੀ ਸਰਕਾਰ ਸਮੇਂ ਹੀ ਪਛੜੀਆਂ ਸ਼੍ਰੇਣੀਆਂ ਨੂੰ ਬਣਦਾ ਮਾਣ ਸਨਮਾਨ ਮਿਲਿਆ: ਗਾਬੜੀਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਇੱਥੋਂ ਦੇ ਰਾਮਗੜ੍ਹੀਆ ਭਵਨ ਫੇਜ਼-3ਬੀ1 ਵਿੱਚ ਅਕਾਲੀ ਦਲ ਬੀਸੀ ਵਿੰਗ ਦੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਆਗਾਮੀ ਲੋਕ ਸਭਾ ਚੋਣਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕਰਦਿਆਂ ਪਾਰਟੀ ਵਰਕਰਾਂ ਨੂੰ ਸਾਰੇ ਗਿਲੇ ਸ਼ਿਕਵੇ ਭੁਲਾ ਕੇ ਪਾਰਟੀ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਆ ਗਿਆ।
ਇਸ ਮੌਕੇ ਸ੍ਰੀ ਗਾਬੜੀਆ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਆਈ ਹੈ ਤਾਂ ਪਛੜੀਆਂ ਸ਼੍ਰੇਣੀਆਂ ਦੀ ਕਿਸੇ ਨੇ ਬਾਂਹ ਨਹੀਂ ਫੜੀ ਜਦੋਂਕਿ ਅਕਾਲੀ ਸਰਕਾਰ ਨੇ ਹਮੇਸ਼ਾ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਯੋਗ ਉਪਰਾਲੇ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਹੀ ਪੰਜਾਬ ਵਿੱਚ ਪਛੜੀ ਸ਼੍ਰੇਣੀ ਭਲਾਈ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ।
ਇਸ ਤੋਂ ਪਹਿਲਾਂ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਵਿੱਚ ਬੀਸੀ ਵਿੰਗ ਦਾ ਵੱਡਾ ਯੋਗਦਾਨ ਹੈ ਅਤੇ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਵਿੱਚ ਬੀਸੀ ਵਿੰਗ ਅਹਿਮ ਰੋਲ ਕਰ ਸਕਦਾ ਹੈ। ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਪਾਰਟੀ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ ਅਤੇ ਲੋਕ ਸਭਾ ਚੋਣਾਂ ਸਬੰਧੀ ਬੂਥ ਪੱਧਰੀ ਸਬ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਕਮੇਟੀ ਮੈਂਬਰਾਂ ਨੂੰ ਫੋਟੋ ਸ਼ਨਾਖ਼ਤੀ ਕਾਰਡ ਬਣਾ ਕੇ ਦਿੱਤੇ ਜਾਣਗੇ। ਮੀਟਿੰਗ ਨੂੰ ਅਕਾਲੀ ਦਲ ਬੀਸੀ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਸਰਕਾਰੀ ਧੱਕੇਸ਼ਾਹੀ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।
ਮੀਟਿੰਗ ਨੂੰ ਡੇਰਾਬੱਸੀ ਦੇ ਅਕਾਲੀ ਵਿਧਾਇਕ ਐਨਕੇ ਸ਼ਰਮਾ, ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਇਸਤਰੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਯੂਥ ਆਗੂ ਹਰਮਨਪ੍ਰੀਤ ਸਿੰਘ ਪ੍ਰਿੰਸ, ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ, ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ, ਆਰਪੀ ਸ਼ਰਮਾ, ਜਥੇਦਾਰ ਕਰਤਾਰ ਸਿੰਘ ਤਸਿੰਬਲੀ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…