ਸ਼ਹੀਦ ਊਧਮ ਸਿੰਘ ਦਾ ਬੁੱਤ ਲਗਾਉਣ ਸਬੰਧੀ ਵਿਚਾਰ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਸ਼ਹੀਦ ਊਧਮ ਸਿੰਘ ਭਵਨ ਮੁਹਾਲੀ ਵਿਖੇ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੇ ਅਹੁਦੇਦਾਰਾਂ ਦੀ ਅੱਜ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਸ਼ਹੀਦ ਊਧਮ ਸਿੰਘ ਦਾ ਬੁੱਤ ਜਲ੍ਹਿਆ ਵਾਲਾ ਬਾਗ ਅੰਮ੍ਰਿਤਸਰ ਵਿਖੇ ਲਗਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਡੇਰਾ ਸਮਗੜਸੰਧਾ ਵਿਖੇ ਬਾਬਾ ਬੁੱਮਨ ਸ਼ਾਹ ਜੀ ਤੋਂ ਆਸ਼ੀਰਵਾਦ ਲੈਣ ਤੋਂ ਬਾਅਦ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਤੋਂ 13 ਮਾਰਚ ਨੂੰ ਸ਼ਹੀਦ ਊਧਮ ਸਿੰਘ ਦਾ ਬੁੱਤ ਜਲਿਆਵਾਲਾ ਬਾਗ ਵਿਖੇ ਲਗਾਉਣ ਦੀ ਮੁਹਿੰਮ ਨੂੰ ਸ਼ੁਰੂ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਭਾਜਪਾ ਕੌਂਸਲਰ ਬੌਬੀ ਕੰਬੋਜ, ਅਸ਼ੋਕ ਸਾਮਾ ਨੂੰ ਸਮਾਜ ਦੇ ਕਾਨੂੰਨੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਰਮੀਤ ਪੰਮਾ, ਕੇਵਲ ਕੰਬੋਜ, ਜਸਵਿੰਦਰ, ਬਲਦੇਵ, ਬਲਜੀਤ ਕੰਬੋਜ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…