Nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਚੋਣਾਂ ਬਾਰੇ ਕੀਤੀ ਚਰਚਾ

ਸਿੱਖਿਆ ਬੋਰਡ ਦੀ ਗੋਲਡਨ ਜੁਬਲੀ ਤੇ ਰੀਸਟਰਕਚਰਿੰਗ ਦੀ ਕਾਰਵਾਈ ਤੋਂ ਬਾਅਦ ਚੋਣਾਂ ਕਰਵਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਅੱਜ ਇੱਥੇ ਜਥੇਬੰਦੀ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਸੁਨੀਲ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ। ਜਿਸ ਵਿੱਚ ਮੁਲਾਜ਼ਮ ਜਥੇਬੰਦੀ ਦੀਆਂ ਸਾਲਾਨਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਫੈਸਲਾ ਲਿਆ ਕਿ ਸਿੱਖਿਆ ਬੋਰਡ ਦੀ ਗੋਲਡਨ ਜੁਬਲੀ ਅਤੇ ਰੀਸਟਰਕਚਰਿੰਗ ਦੀ ਕਾਰਵਾਈ ਤੋਂ ਬਾਅਦ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾਂ ਕਰਵਾਈਆਂ ਜਾਣ ਕਿਉਂਕਿ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਇਨ੍ਹਾਂ ਦੋਵਾਂ ਕਮੇਟੀਆਂ ਦੇ ਮੈਂਬਰ ਹਨ। ਆਗੂਆਂ ਨੇ ਕਿਹਾ ਕਿ ਜੇਕਰ ਮੁਲਾਜ਼ਮ ਜਥੇਬੰਦੀ ਇਨ੍ਹਾਂ ਹਾਲਾਤਾਂ ਵਿੱਚ ਚੋਣਾਂ ਕਰਵਾਉਂਦੀ ਹੈ ਤਾਂ ਮੁਲਾਜ਼ਮਾਂ ਦੇ ਮਸਲੇ ਲਮਕ ਵਿੱਚ ਪੈਣ ਦੇ ਅਸਾਰ ਵਧ ਜਾਣ ਦੀ ਸੰਭਾਵਨਾ ਹੈ।
ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪ੍ਰਭਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਸਕੂਲ ਬੋਰਡ ਦੀ 50ਵੀਂ ਵਰ੍ਹੇਗੰਢ ਸਮਾਰੋਹ ਮਨਾਉਣ ਵਿੱਚ ਬੋਰਡ ਮੈਨੇਜਮੈਂਟ, ਮੁਲਾਜ਼ਮ ਜਥੇਬੰਦੀ, ਦਫ਼ਤਰੀ ਕਰਮਚਾਰੀ ਅਤੇ ਅਧਿਕਾਰੀ ਇਸ ਕਾਰਜ ਵਿੱਚ ਰੱੁਝੇ ਹੋਏ ਹਨ। ਉਨ੍ਹਾਂ ਕਿਹਾ ਕਿ ਇੱਥੇ ਇਹ ਦੱਸਣਾ ਵੀ ਉਚਿੱਤ ਹੋਵੇਗਾ ਕਿ ਪਿਛਲੀ ਜਥੇਬੰਦੀ ਦੇ ਸਮੇਂ ਚੋਣਾਂ ਭਾਵੇਂ 9 ਮਹੀਨੇ ਲੇਟ ਕਰਵਾਈਆਂ ਗਈਆਂ ਪਰ ਮੌਜੂਦਾ ਕਾਬਜ਼ ਧਿਰ ਚਾਹੁੰਦੀ ਹੈ ਕਿ ਜਥੇਬੰਦੀ ਦੀਆਂ ਚੋਣਾਂ ਸਮੇਂ ਸਿਰ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੰਵਿਧਾਨ ਵਿੱਚ ਇਹ ਵਿਵਸਥਾ ਹੈ ਕਿ ਕਿਸੇ ਖਾਸ ਕਾਰਨ ਕਰਕੇ ਚੋਣਾਂ ਲੇਟ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਚੋਣ ਲੜਨ ਵਾਲੇ ਗਰੁੱਪਾਂ ਨੂੰ ਅਪੀਲ ਕੀਤੀ ਉਹ ਚੋਣਾਂ ਲਈ ਤਿਆਰ ਰਹਿਣ।
ਮੀਟਿੰਗ ਵਿੱਚ ਬਲਜਿੰਦਰ ਸਿੰਘ ਬਰਾੜ, ਸੁਨੀਲ ਅਰੋੜਾ, ਪਰਮਜੀਤ ਸਿੰਘ ਪੰਮਾਂ, ਪ੍ਰਭਦੀਪ ਸਿੰਘ ਬੋਪਾਰਾਏ, ਰਜਿੰਦਰ ਮੈਣੀ, ਭੀਮ ਚੰਦ, ਮਨੋਜ ਰਾਣਾ, ਜਸਬੀਰ ਸਿੰਘ ਚੋਟੀਆਂ, ਗੁਰਜੀਤ ਸਿੰਘ ਬਿੱਦੋਵਾਲ, ਗੁਰਪ੍ਰੀਤ ਸਿੰਘ ਕਾਹਲੋਂ, ਗੁਰਇਕਬਾਲ ਸਿੰਘ ਸੋਢੀ, ਗੌਰਵ, ਕੰਵਰਦੀਪ ਸਿੰਘ ਬਾਗੜੀ ਬਲਜਿੰਦਰ ਮਾਂਗਟ, ਅਨਮੋਲ, ਤੇਜ ਕੌਰ, ਹਰਜਿੰਦਰ ਕੌਰ ਰਾਜੂ, ਹਰਮਿੰਦਰ ਸਿੰਘ ਕਾਕਾ, ਕੁਲਵੰਤ ਸਿੰਘ, ਰਾਜ ਕੁਮਾਰ ਭਗਤ, ਹਰਵਿੰਦਰ ਲੰਬੜ, ਦੇਵ ਰਾਜ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…