Share on Facebook Share on Twitter Share on Google+ Share on Pinterest Share on Linkedin ਟੀਐਸਯੂ ਸਰਕਲ ਕਨਵੈਨਸ਼ਨ ਦੌਰਾਨ ਪਾਵਰਕੌਮ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਚਰਚਾ ਨਬਜ਼-ਏ-ਪੰਜਾਬ, ਮੁਹਾਲੀ, 7 ਫਰਵਰੀ: ਪੰਜਾਬ ਰਾਜ ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀਐਸਯੂ) ਸਰਕਲ ਮੁਹਾਲੀ ਦੀ ਕਨਵੈਨਸ਼ਨ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ, ਸਹਾਇਕ ਸਕੱਤਰ ਜਸਵਿੰਦਰ ਸਿੰਘ, ਕੈਸ਼ੀਅਰ ਸੰਤੋਖ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ, ਸਰਕਲ ਮੀਤ ਪ੍ਰਧਾਨ ਗੁਰਮੀਤ ਸਿੰਘ ਦੀ ਦੇਖਰੇਖ ਵਿੱਚ ਹੋਈ। ਕਨਵੈਨਸ਼ਨ ਵਿੱਚ 1 ਰੋਜ਼ਾ ਹੜਤਾਲ ਸਬੰਧੀ ਵਿੱਚ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ ਗਈ। ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਨਿੱਜੀਕਰਨ ਦੀ ਨੀਤੀ ਦਾ ਵਿਰੋਧ ਕਰਦਿਆਂ ਮੰਗ ਕੀਤੀ ਕਿ ਬਿਜਲੀ ਕਾਨੂੰਨ 2003 ਅਤੇ 2022 ਰੱਦ ਕੀਤੇ ਜਾਣ। ਉਨ੍ਹਾਂ ਪਾਵਰਕੌਮ ਵਿੱਚ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਕੰਮ ਅਨੁਸਾਰ ਨਵੀਆਂ ਰੈਗੂਲਰ ਅਸਾਮੀਆਂ ਦੀ ਭਰਤੀ, ਆਊਟਸੋਰਸ ਕਾਮੇ, ਵਰਕਚਾਰਜ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਬਰਾਬਰ-ਕੰਮ-ਬਰਾਬਰ ਤਨਖ਼ਾਹ ਦੇਣ, ਨਵੇਂ ਕਿਰਤ ਕਾਨੂੰਨ ਰੱਦ ਕਰਨ, ਸੀਆਰਏ 295/19 ਵਿੱਚ ਭਰਤੀ ਕੀਤੇ ਸਹਾਇਕ ਲਾਈਨਮੈਨਾਂ ’ਤੇ ਦਰਜ ਝੂਠੇ ਪੁਲੀਸ ਕੇਸ ਅਤੇ ਵਿਭਾਗ ਵੱਲੋਂ ਕੀਤੀ ਕਾਰਵਾਈ ਰੱਦ ਕਰਨ, ਪਟਿਆਲਾ ਸਰਕਲ ਦੇ ਟਰਮੀਨੇਟ ਕੀਤੇ ਕਰਮਚਾਰੀਆਂ ਨੂੰ ਬਹਾਲ ਕਰਕੇ ਪੈਨਸ਼ਨਰੀ ਲਾਭ ਦਿੱਤੇ ਜਾਣ। ਯੂਨੀਅਨ ਆਗੂਆਂ ਨੇ ਕਿਹਾ ਕਿ ਸਿਆਸੀ ਆਧਾਰ ’ਤੇ ਕੀਤੀਆਂ ਬਦਲੀਆਂ ਰੱਦ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਬਹਾਲੀ, ਆਰਟੀਐਮ ਅਤੇ ਉ.ਸੀ. ਕਾਮਿਆਂ ਨੂੰ ਸਹਾਇਕ ਲਾਈਨਮੈਨ ਅਤੇ ਐਸਐਸਏ ਪਦਉਨਤ ਕਰਕੇ ਉੱਚ ਅਹੁਦੇ ਦਾ ਸਕੇਲ ਲਾਗੂ ਕੀਤਾ ਜਾਵੇ ਅਤੇ ਪੈਨਸ਼ਨਰ ਸਾਥੀਆਂ ਤੋਂ 200 ਰੁਪਏ ਜਜ਼ੀਆ ਟੈਕਸ ਵਸੂਲੀ ਬੰਦ ਕੀਤਾ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਜਾਇਜ਼ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਜਥੇਬੰਦੀ ਵੱਲੋਂ 16 ਫਰਵਰੀ ਨੂੰ ਇੱਕ ਰੋਜ਼ਾ ਹੜਤਾਲ ਕੀਤੀ ਜਾਵੇਗੀ ਅਤੇ ਸਮੂਹ ਪਾਵਰਕੌਮ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਸ ਮੌਕੇ ਜਗਦੀਪ ਸਿੰਘ, ਰਜਿੰਦਰ ਸਿੰਘ, ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸ਼ਿਆਮ, ਹਰਬੰਸ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਸ਼ਰਨਜੀਤ ਸਿੰਘ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਵਿਜੈ ਕੁਮਾਰ, ਪਰਮਜੀਤ ਸਿੰਘ, ਕਪਿਲ ਦੇਵ, ਸੁਰਿੰਦਰ ਮੱਲ੍ਹੀ, ਬਲਵੀਰ ਸਿੰਘ ਅਤੇ ਰਮੇਸ਼ ਗੁਪਤਾ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ