ਪੰਜਾਬ ਮੰਡੀ ਬੋਰਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ

ਪਿੰਡਾਂ ਦੀਆਂ ਲਿੰਕ ਸੜਕਾਂ ਤੇ ਮੰਡੀਆਂ ਦੇ ਵਿਕਾਸ ਅਤੇ ਝੋਨੇ ਦੀ ਖ਼ਰੀਦ ਏਜੰਡੇ ਵਿੱਚ ਸ਼ਾਮਲ

ਨਬਜ਼-ਏ-ਪੰਜਾਬ, ਮੁਹਾਲੀ, 9 ਨਵੰਬਰ:
ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਬੋਰਡ ਆਫ਼ ਡਾਇਰੈਕਟਰਜ਼ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ਉੱਤੇ ਚਰਚਾ ਕਰਦਿਆਂ ਕਈ ਅਹਿਮ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਅਤੇ ਸਬੰਧਤ ਕੰਮਾਂ ਨੂੰ ਜਲਦੀ ਅਮਲ੍ਹੀ-ਜਾਮਾਂ ਪਹਿਨਾਉਣ ’ਤੇ ਜ਼ੋਰ ਦਿੱਤਾ।
ਇਸ ਮੌਕੇ ਚੇਅਰਮੈਨ ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ, ਮੰਡੀਆਂ ਦੇ ਵਿਕਾਸ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਨਾਲ ਹੀ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਮੰਡੀਆਂ ਵਿੱਚ ਝੋਨੇ ਦੇ ਖ਼ਰੀਦ ਕਾਰਜਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਲਈ ਮੰਡੀਆਂ ਵਿੱਚ ਬਿਜਲੀ-ਪਾਣੀ, ਸਟਰੀਟ ਲਾਈਟਾਂ, ਸਫ਼ਾਈ, ਬਾਥਰੂਮਾਂ, ਛਾਂ ਅਤੇ ਵਾਹਨ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਕਾਰਜਾਂ ਦੀ ਬੋਰਡ ਆਫ਼ ਡਾਇਰੈਕਟਰਜ਼ ਨੇ ਸ਼ਲਾਘਾ ਕੀਤੀ।
ਮੀਟਿੰਗ ਵਿੱਚ ਮੰਡੀ ਬੋਰਡ ਦੇ ਸਕੱਤਰ ਰਾਮਵੀਰ, ਖੇਤੀਬਾੜੀ ਵਿਭਾਗ ਦੇ ਅਧੀਨ ਸਕੱਤਰ ਕੁਲਦੀਪ ਸਿੰਘ ਸਿਆਣ, ਫਾਰਮਰਜ਼ ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਉਪ ਸਕੱਤਰ ਜਸਮਿੰਦਰ ਸਿੰਘ, ਬਾਗਬਾਨੀ ਵਿਭਾਗ ਦੇ ਉਪ ਡਾਇਰੈਕਟਰ ਹਰਮੇਲ ਸਿੰਘ, ਸਹਾਇਕ ਮਾਰਕੀਟਿੰਗ ਅਫ਼ਸਰ ਬੇਅੰਤ ਸਿੰਘ, ਕੋ-ਆਪਰੇਟਿਵ ਸੁਸਾਇਟੀਜ਼ ਦੇ ਸੁਪਰਡੈਂਟ ਦੇਵਰਾਜ, ਡਾਇਰੈਕਟਰ ਜਤਿੰਦਰ ਮੋਹਨ ਸਿੰਘ, ਡਿਪਟੀ ਡਾਇਰੈਕਟਰ ਅਬਾਦਕਾਰੀ ਵਿਭਾਗ ਮਨਜੀਤ ਸਿੰਘ ਸੰਧੂ, ਸਹਾਇਕ ਡਾਇਰੈਕਟਰ (ਖੁਰਾਕ) ਸੰਜੇ ਸ਼ਰਮਾ ਸਮੇਤ ਬਾਕੀ ਮੈਂਬਰ ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਬਲਕਾਰ ਭੋਖੜਾ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਦਿੱਤਾ ਸਿੰਘ ਸੰਧੂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…