ਮਾਪੇ-ਅਧਿਆਪਕ ਮਿਲਣੀਆਂ ਵਿੱਚ ਪੰਜਾਬ ਪ੍ਰਾਪਤੀ ਸਰਵੇਖਣ ਦੀ ਸ਼ਾਨਦਾਰ ਕਾਰਗੁਜ਼ਾਰੀ ’ਤੇ ਹੋਈਆਂ ਵਿਚਾਰਾਂ

ਮਾਪਿਆਂ ਨੇ ਸਰਕਾਰੀ ਸਕੂਲਾਂ ਦੀ ਆਨਲਾਈਨ ਸਿੱਖਿਆ ਪ੍ਰਣਾਲੀ ਤੇ ਅਧਿਆਪਕਾਂ ਦੀ ਸਕਾਰਾਤਮਿਕ ਪਹੁੰਚ ਦੀ ਕੀਤੀ ਸ਼ਲਾਘਾ

ਸਾਲਾਨਾ ਪ੍ਰੀਖਿਆਵਾਂ ਵਿੱਚ ਮਿਸ਼ਨ-ਸ਼ਤ ਪ੍ਰਤੀਸ਼ਤ ਦੀ ਕਾਮਯਾਬੀ ਲਈ ਮਾਪਿਆਂ ਨੇ ਵੀ ਸਹਿਯੋਗ ਦੇਣ ਦਾ ਲਿਆ ਪ੍ਰਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਬਦਲਦੀ ਨੁਹਾਰ ਅਤੇ ਮਿਆਰਾਂ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਜਿਸ ਦੀ ਝਲਕ ਅੱਜ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀਆਂ ਵਿੱਚ ਮਾਪਿਆਂ ਨੇ ਬਹੁਤ ਹੀ ਸੰਜੀਦਗੀ ਨਾਲ ਆਪਣੇ ਬੱਚਿਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਾਰੇ ਵਿਚਾਰ ਚਰਚਾ ਕਰਨ ਸਮੇਂ ਦੇਖਣ ਨੂੰ ਮਿਲੀ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸੋਸ਼ਲ ਮੀਡੀਆ ਰਾਹੀਂ ਸੁਨੇਹੇ ਅਤੇ ਆਡੀਓ ਮੈਸੇਜ ਭੇਜ ਕੇ ਉਤਸ਼ਾਹਿਤ ਕੀਤਾ।
ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਕੀਤੀ ਹਿੱਸੇਦਾਰੀ ਲਈ ਪਾਏ ਗਏ ਯੋਗਦਾਨ ਪ੍ਰਤੀ ਵਧਾਈ ਦੇਣ ਅਤੇ ਭਵਿੱਖ ਵਿੱਚ ਮਿਸ਼ਨ-ਸ਼ਤ ਪ੍ਰਤੀਸ਼ਤ ਨੂੰ ਸਫਲ ਬਣਾਉਣ ਲਈ ਬੱਚਿਆਂ ਨੂੰ ਉਤਸ਼ਾਹਿਤ ਕਰਨ ਹਿੱਤ ਤਿਆਰ ਕਰਨਾ ਇਨ੍ਹਾਂ ਮਾਪੇ-ਅਧਿਆਪਕ ਮਿਲਣੀਆਂ ਦਾ ਮੁੱਖ ਮੰਤਵ ਹੈ। ਇਸਦੇ ਨਾਲ ਹੀ ਦਸੰਬਰ ਵਿੱਚ ਮੁਲਾਂਕਣ ਸਬੰਧੀ ਬੱਚਿਆਂ ਅਤੇ ਮਾਪਿਆਂ ਨੂੰ ਪਾਠਕ੍ਰਮ ਦੀ ਜਾਣਕਾਰੀ ਦੇਣਾ ਅਤੇ ਤਿਆਰੀ ਲਈ ਵਿਊਂਤਬੰਦੀ ਕਰਨਾ, ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਬੱਚਿਆਂ ਦੀ ਹੋ ਰਹੀ ਰਿਕਾਰਡ ਸ਼ਮੂਲੀਅਤ ਅਤੇ ਪੇਸ਼ਕਾਰੀਆਂ ਲਈ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਸੀ।
ਸਿੱਖਿਆ ਸਕੱਤਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਜਿਵੇਂ ਕਿ ਸੁਲੇਖ ਰਚਨਾ, ਅੰਗਰੇਜ਼ੀ ਬੂਸਟਰ ਕਲੱਬਾਂ ਵਿੱਚ ਹਿੱਸਾ ਲੈਣਾ, ਬਡੀ ਗਰੁੱਪਾਂ ਵਿੱਚ ਸਾਥੀ ਵਿਦਿਆਰਥੀਆਂ ਦੀ ਸਹਾਇਤਾ ਕਰਕੇ ਮਹੱਤਵਪੂਰਨ ਭੂਮਿਕ ਨਿਭਾਉਣੀ ਅਤੇ ਆਨ-ਲਾਈਨ ਜਮਾਤਾਂ ਨੂੰ ਲਗਾਤਾਰ ਟੀਵੀ, ਰੇਡੀਓ ਜਾਂ ਅਧਿਆਪਕ ਵੱਲੋਂ ਹੋਰ ਸਾਧਨਾਂ ਰਾਹੀਂ ਵੀਡੀਓ ਕਲਾਸਾਂ ਲਗਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲਾਂ ਵੱਲੋਂ ਆਨਲਾਈਨ ਅਤੇ ਸਿੱਧੇ ਰੂਪ ਵਿੱਚ ਕੀਤੀਆਂ ਗਈਆਂ ਮਾਪੇ-ਅਧਿਆਪਕ ਮਿਲਣੀਆਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆਂ ‘ਤੇ ਸਾਂਝੀਆਂ ਕੀਤੀਆਂ ਗਈਆਂ। ਬਹੁਤ ਸਾਰੇ ਮਾਪਿਆਂ ਨੇ ਸੋਸ਼ਲ ਮੀਡੀਆ ’ਤੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਤਾਰੀਫ਼ ਵੀ ਕੀਤੀ ਅਤੇ ਭਵਿੱਖ ਵਿੱਚ ਮਿਸ਼ਨ-ਸ਼ਤ ਪ੍ਰਤੀਸ਼ਤ ਨੂੰ ਕਾਮਯਾਬ ਬਣਾਉਣ ਲਈ ਬੱਚਿਆਂ ਦੀ ਵਧੀਆ ਤਿਆਰੀ ਕਰਵਾਉਣ ਵਿੱਚ ਸਹਿਯੋਗ ਦੇਣ ਦਾ ਅਹਿਦ ਲਿਆ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …