Nabaz-e-punjab.com

ਸਿਟੀਜ਼ਨ ਵੈਲਫੇਅਰ ਤੇ ਡਿਵੈਲਪਮੈਂਟ ਫੋਰਮ ਦੀ ਮੀਟਿੰਗ ਵਿੱਚ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ

ਸਾਲ ਪਹਿਲਾਂ ਕੈਬਨਿਟ ਮੰਤਰੀ ਸਿੱਧੂ ਨੇ ਅਧਿਕਾਰੀਆਂ ਨੂੰ ਦਿੱਤੀਆਂ ਸਨ ਹਦਾਇਤਾਂ, ਹੁਣ ਤੱਕ ਨਹੀਂ ਹੋਈ ਕੋਈ ਕਾਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਸਿਟੀਜ਼ਨ ਵੈਲਫੇਅਰ ਅਤੇ ਡਿਵੈਲਪਮੈਂਟ ਫੋਰਮ ਮੁਹਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕਰਦਿਆਂ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੋਰਮ ਦੇ ਜਨਰਲ ਸਕੱਤਰ ਕੇ.ਐਲ. ਸ਼ਰਮਾ ਅਤੇ ਸੁਖਦੀਪ ਸਿੰਘ ਨਿਆਂ ਸ਼ਹਿਰ ਨੇ ਦੱਸਿਆ ਕਿ ਮੀਟਿੰਗ ਵਿੱਚ ਮੈਂਬਰਾਂ ਵੱਲੋਂ ਇਸ ਗੱਲ ਤੇ ਰੋਸ ਜਾਹਰ ਕੀਤਾ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪ੍ਰੰਤੂ ਉਨ੍ਹਾਂ ਦੀ ਬਾਂਹ ਫੜਨ ਲਈ ਕੋਈ ਤਿਆਰ ਨਹੀਂ ਹੈ। ਬਿਜਲੀ ਰੇਟਾਂ ਵਿੱਚ ਕੀਤੇ ਭਾਰੀ ਵਾਧੇ ਲਈ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਨਿਖੇਧੀ ਕੀਤੀ ਗਈ।
ਮੀਟਿੰਗ ਦੌਰਾਨ ਕਿਹਾ ਗਿਆ ਕਿ ਸ਼ਹਿਰ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਪਾਣੀ ਦੀ ਵੱਧ ਰਹੀ ਕਿੱਲਤ ਦੀ ਨਿਖੇਧੀ ਕਰਦਿਆਂ ਇਸ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਕਿਹਾ ਗਿਆ ਕਿ ਲਗਭਗ ਸਾਰੇ ਫੇਜ਼ਾਂ/ਸੈਕਟਰਾਂ ਵਿੱਚ ਬਲਾਕੇਜ਼ ਦੀ ਸਮੱਸਿਆ ਬਣੀ ਹੋਈ ਹੈ। ਬਰਸਾਤਾਂ ਦੇ ਦਿਨਾਂ ਵਿੱਚ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ। ਜਿਸ ਕਾਰਨ ਕਈ ਥਾਵਾਂ ’ਤੇ ਪਾਣੀ ਭਰ ਜਾਂਦਾ ਹੈ।
ਮੀਟਿੰਗ ਦੌਰਾਨ ਸ਼ਹਿਰ ਵਿੱਚ ਲੋਕਲ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਅਤੇ ਇਸ ਸਬੰਧੀ ਹੁਣ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ਦੀ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰ ਵਿੱਚ ਸਿਵਲ ਡਿਸਪੈਂਸਰੀਆਂ, ਕਮਿਉਨਟੀ ਸੈਂਟਰਾਂ ਅਤੇ ਮਾਡਲ ਸਕੂਲਾਂ ਦੀ ਘਾਟ ਪੂਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਇਸ ਦੀ ਕੋਈ ਕਾਰਵਾਈ ਨਹੀ ਕੀਤੀ ਗਈ। ਮੀਟਿੰਗ ਦੌਰਾਨ ਮੈਂਬਰਾਂ ਨੇ ਰੋਸ ਜਾਹਿਰ ਕੀਤਾ ਕਿ ਸ਼ਹਿਰ ਵਿੱਚ ਪਾਰਕਾਂ ਦੀ ਸਾਫ਼ ਸਫ਼ਾਈ ਅਤੇ ਹੈਡ ਬੈਂਕ ਕਟਿੰਗ ਦੀ ਸਮੱਸਿਆ ਬਣੀ ਹੋਈ ਹੈ। ਸ਼ਹਿਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਪਿਛਲੇ ਸਾਲ ਜੁਲਾਈ ਮਹੀਨੇ ਵਿੱਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸ਼ਹਿਰ ਦੇ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਅਤੇ ਸਿਟੀਜ਼ਨ ਵੈਲਫੇਅਰ ਫੋਰਮ ਦੇ ਅਹੁਦੇਦਾਰਾਂ ਦੀ ਮੀਟਿੰਗ ਕਰਵਾਈ ਸੀ। ਜਿਸ ਵਿੱਚ ਫੋਰਮ ਵੱਲੋਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਸੀ ਅਤੇ ਸ੍ਰੀ ਸਿੱਧੂ ਵੱਲੋਂ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕਾਰਵਾਈ ਮੁਕੰਮਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਸਾਲ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਇਸ ਸਬੰਧੀ ਕਿਸੇ ਵੀ ਵਿਭਾਗ ਵੱਲੋਂ ਸ਼ਹਿਰ ਵਾਸੀਆਂ ਨੂੰ ਰਾਹਤ ਨਹੀਂ ਦਿੱਤੀ ਗਈ। ਇਸ ਮੌਕੇ ਸਾਬਕਾ ਕੌਂਸਲਰ ਐਸਐਸ ਬਰਨਾਲਾ, ਐਮਡੀਐਮ ਸੋਢੀ, ਸੁੱਚਾ ਸਿੰਘ ਕਲੌੜ, ਸੁਖਦੀਪ ਸਿੰਘ, ਐਚਐਸ ਮੰਡ, ਹਰਦਿਆਲ ਸਿੰਘ, ਰਜਿੰਦਰ ਸਿੰਘ, ਜੈ ਸਿੰਘ, ਡੀਐਸ ਚੰਢੋਕ, ਦੀਪਕ ਮਲਹੋਤਰਾ, ਕੇ.ਐਚ. ਸ਼ਰਮਾ, ਗਗਨਦੀਪ ਸਿੰਘ ਅਤੇ ਮੋਹਨ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…