Nabaz-e-punjab.com

ਡਾਕਟਰ ਦਿਵਸ ਮੌਕੇ ’ਤੇ ਸੀਜੀਸੀ ਕਾਲਜ ਲਾਂਡਰਾਂ ਵਿੱਚ ਡਾਕਟਰਾਂ ਦੀ ਸੁਰੱਖਿਆ ਵਿਸ਼ੇ ’ਤੇ ਚਰਚਾ

ਭਾਰਤ ਵਿੱਚ ਡਾਕਟਰਾਂ ਦੀ ਸੁਰੱਖਿਆ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਸਖ਼ਤ ਲੋੜ: ਯੂਸੀ ਬੈਨਰਜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ:
ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਵੱਲੋਂ ਹਾਲ ਹੀ ਵਿੱਚ ਡਾਕਟਰਾਂ ’ਤੇ ਹੋਏ ਹਮਲਿਆਂ ਦੇ ਮੱਦੇਨਜ਼ਰ ਮੈਡੀਕਲ ਮਾਹਰਾਂ ਅਤੇ ਡਾਕਟਰਾਂ ਦੀ ਸੁਰੱਖਿਆ ਵਿਸ਼ੇ ’ਤੇ ਕੌਮੀ ਪੱਧਰ ਦਾ ਪ੍ਰਦਰਸ਼ਨ ਕੀਤਾ ਗਿਆ, ਜੋ ਉਸਾਰੂ ਬਹਿਸ ਤੇ ਡੂੰਘੀ ਚਰਚਾ ਦਾ ਵਿਸ਼ਾ ਰਿਹਾ। ਇਸ ਸਾਲ ਦੇ ਥੀਮ ‘ਜ਼ੀਰੋ ਟੌਲਰੈਂਸ ਟੂ ਵੁਆਏਲੈਂਸ ਅਗੇਨਸਟ ਡਾਕਟਰਸ ਐਂਡ ਕਲੀਨਿਕਲ ਐਸਟੇਬਲਿਸ਼ਮੈਂਟ’ ਨੂੰ ਧਿਆਨ ਵਿੱਚ ਰੱਖਦਿਆਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਵੱਲੋਂ ਡਾਕਟਰ ਦਿਵਸ ਮਨਾਇਆ ਗਿਆ।
ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਡਾਕਟਰਾਂ ਵੱਲੋਂ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਕਮਿਊਨਿਟੀ ਅਤੇ ਸੁਸਾਇਟੀ ਲਈ ਕੀਤੇ ਜਾਂਦੇ ਕੰਮਾਂ ਪ੍ਰਤੀ ਆਦਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਇਕ ਤੋਂ ਅੱਠ ਜੁਲਾਈ ਨੂੰ ‘ਸੇਫ਼ ਫਰਟੀਨਿਟੀ ਵੀਕ’ ਦੇ ਰੂਪ ਵਿੱਚ ਮਨਾਉਣ ਦੇ ਆਈਐਮਏ ਵੱਲੋਂ ਲਏ ਫੈਸਲੇ ਤੋਂ ਬਾਅਦ ਸੀਜੀਸੀ ਗਰੁੱਪ ਦੇ ਫੈਕਲਟੀ ਸਣੇ ਬਾਇਓ ਟੈਕਨਾਲੋਜੀ ਅਤੇ ਫਾਰਮਾਕਿਊਟੀਕਲ ਦੇ ਵਿਦਿਆਰਥੀਆਂ ਨੇ ਡਾਕਟਰਾਂ ਦੀ ਰਾਸ਼ਟਰ ਦੇ ਵਿਕਾਸ ਵਿੱਚ ਭੂਮਿਕਾ ਅਤੇ ਲੋੜ ਵਿਸ਼ੇ ’ਤੇ ਚਰਚਾ ਕੀਤੀ।
ਇਸ ਮੌਕੇ ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਕਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਐਨਆਈਪੀਈਆਰ) ਦੇ ਬਾਇਓਟੈਕਨਾਲਾਜੀ ਅਤੇ ਫਾਰਮਾਕਿਊਟੀਕਲ ਵਿਭਾਗ ਦੇ ਮੁਖੀ ਡਾਕਟਰ ਯੂਸੀ ਬੈਨਰਜੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾਕਟਰਾਂ ’ਤੇ ਹੋ ਰਹੇ ਹਮਲਿਆਂ ਅਤੇ ਹਿੰਸਕਾ ਘਟਨਾਵਾਂ ਨੂੰ ਰੋਕਣ ਅਤੇ ਡਾਕਟਰਾਂ ਦੀ ਸੁਰੱਖਿਆ ਲਈ ਦੇਸ਼ ਵਿੱਚ ਕੇਂਦਰੀ ਕਾਨੂੰਨ ਬਣਾਉਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਹਿੰਸਕ ਉਦਾਹਰਨਾਂ ਲੋਕਤੰਤਰ ਨਾਲ ਖਿਲਵਾੜ ਦਾ ਨਤੀਜਾ ਹਨ ਅਤੇ ਸਿਆਸੀ ਪਾਰਟੀਆਂ ਨੂੰ ਅਜਿਹੇ ਮਾਮਲਿਆਂ ’ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ ਹੈ। ਕੌਮੀ ਡਾਕਟਰ ਦਿਵਸ ਪ੍ਰਸਿੱਧ ਡਾਕਟਰ ਅਤੇ ਭਾਰਤ ਰਤਨ ਨਾਲ ਸਨਮਾਨਿਤ ਡਾਕਟਰ ਬਿਧਾਨ ਚੰਦਰ ਰਾਏ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਡਾ. ਬਿਧਾਨ ਚੰਦਰ ਰਾਏ ਦਾ ਜਨਮ ਇਕ ਜੁਲਾਈ ਨੂੰ ਹੋਇਆ ਸੀ ਅਤੇ ਉਨ੍ਹਾਂ ਦੀ ਮੌਤ ਵੀ ਇਕ ਜੁਲਾਈ ਨੂੰ ਹੋਈ ਸੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…