Share on Facebook Share on Twitter Share on Google+ Share on Pinterest Share on Linkedin ਖਣਨ ਬਾਰੇ ਕੈਬਨਿਟ ਸਬ ਕਮੇਟੀ ਵਿੱਚ 13 ਰਾਜਾਂ ਦੀ ਅਧਿਐਨ ਰਿਪੋਰਟਾਂ ਤੇ ਕੇਂਦਰ ਦੇ ਸੁਝਾਵਾਂ ’ਤੇ ਕੀਤੀ ਚਰਚਾ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਅਧਿਕਾਰੀ 11 ਅਪਰੈਲ ਤੋਂ ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਦੇ 3 ਰੋਜ਼ਾ ਦੌਰੇ ’ਤੇ ਜਾਣਗੇ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਅਪਰੈਲ: ਖਣਨ ਬਾਰੇ ਬਣਾਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਅੱਜ ਇਥੇ ਪੰਜਾਬ ਭਵਨ ਵਿਖੇ ਹੋਈ ਜਿਸ ਵਿੱਚ ਕੇਂਦਰੀ ਖਣਨ ਮੰਤਰਾਲੇ ਵੱਲੋਂ ਦਿੱਤੇ ਸੁਝਾਵਾਂ ਅਤੇ 13 ਰਾਜਾਂ ਦੀ ਖਣਨ ਬਾਰੇ ਤਿਆਰ ਕੀਤੀ ਅਧਿਐਨ ਰਿਪੋਰਟਾਂ ਉਤੇ ਚਰਚਾ ਕੀਤੀ ਗਈ। ਕਮੇਟੀ ਦੇ ਮੁਖੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੁੱਖ ਸਕੱਤਰ ਸ੍ਰੀ ਕਰਨ ਅਵਤਾਰ, ਪ੍ਰਮੱੁਖ ਸਕੱਤਰ ਖਣਨ ਸ੍ਰੀ ਜਸਪਾਲ ਸਿੰਘ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਨਿਰੁੱਧ ਤਿਵਾੜੀ, ਸਕੱਤਰ ਕਮ ਡਾਇਰੈਕਟਰ ਖਣਨ ਸ੍ਰੀ ਕੁਮਾਰ ਰਾਹੁਲ, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਸ੍ਰੀ ਅਮਿਤ ਢਾਕਾ ਤੇ ਵਧੀਕ ਸਕੱਤਰ ਖਣਨ ਸ੍ਰੀ ਵਿਨੀਤ ਕੁਮਾਰ ਸ਼ਾਮਲ ਹੋਏ। ਸ੍ਰੀ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਕੇਂਦਰ ਅਤੇ ਵੱਖ-ਵੱਖ ਰਾਜਾਂ ਦੀਆਂ ਖਣਨ ਬਾਰੇ ਨੀਤੀਆਂ ਅਤੇ ਰਿਪੋਰਟਾਂ ਨੂੰ ਵਿਚਾਰਨ ਉਪਰੰਤ ਫੈਸਲਾ ਕੀਤਾ ਗਿਆ ਕਿ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਖਣਨ ਦੇ ਚੱਲ ਰਹੇ ਸਫਲ ਮਾਡਲ ਨੂੰ ਜ਼ਮੀਨੀ ਹਕੀਕਤ ’ਤੇ ਦੇਖਣ ਲਈ ਉਥੋਂ ਦਾ ਦੌਰਾ ਕੀਤਾ ਜਾਵੇ ਜਿਸ ਤਹਿਤ ਉਨ੍ਹਾਂ ਦੀ ਅਗਵਾਈ ਵਿੱਚ ਕਮੇਟੀ ਦੇ ਅਧਿਕਾਰੀ ਭਲਕੇ 11 ਤੋਂ 13 ਅਪਰੈਲ ਤੱਕ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਦੌਰੇ ’ਤੇ ਜਾਣਗੇ ਜਿੱਥੇ ਉਹ ਉਥੋਂ ਦੇ ਖਣਨ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਉਥੋਂ ਦੇ ਸਿਸਟਮ ਦਾ ਅਧਿਐਨ ਕਰਨਗੇ ਤਾਂ ਜੋ ਖਣਨ ਬਾਰੇ ਤਜਵੀਜ਼ਤ ਨੀਤੀ ਵਿੱਚ ਸ਼ਾਮਲ ਕੀਤਾ ਜਾ ਸਕੇ। ਸ. ਸਿੱਧੂ ਨੇ ਕਿਹਾ ਕਿ ਸਬ ਕਮੇਟੀ ਵੱਲੋਂ 21 ਅਪਰੈਲ ਤੱਕ ਆਪਣੀ ਰਿਪੋਰਟ ਮੰਤਰੀ ਮੰਡਲ ਨੂੰ ਸੌਂਪੀ ਜਾਣੀ ਹੈ ਅਤੇ ਉਹ ਦੋ ਸੂਬਿਆਂ ਦੇ ਦੌਰੇ ਤੋਂ ਵਾਪਸ ਆ ਕੇ ਕਮੇਟੀ ਦੀ ਇਕ ਹੋਰ ਮੀਟਿੰਗ ਕਰ ਕੇ ਰਿਪੋਰਟ ਨੂੰ ਅੰਤਿਮ ਰੂਪ ਦੇਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ