Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਦੇ ਸਾਂਝ ਕੇਂਦਰ ਫੇਜ਼-8 ਵਿੱਚ ਨਸ਼ਿਆਂ ਤੇ ਹੋਰ ਵੱਖ ਵੱਖ ਮੁੱਦਿਆਂ ’ਤੇ ਚਰਚਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ: ਇੱਥੋਂ ਦੇ ਸੈਂਟਰਲ ਥਾਣਾ ਫੇਜ਼-8 ਸਥਿਤ ਸਾਂਝ ਕੇਂਦਰ ਦੇ ਚੇਅਰਮੈਨ ਇੰਸਪੈਕਟਰ ਸ਼ਿਵਦੀਪ ਸਿੰਘ ਬਰਾੜ, ਸਾਂਝ ਕੇਂਦਰ ਫੇਜ਼-8 ਦੇ ਇੰਚਾਰਜ ਏਐਸਆਈ ਸਰਬਜੀਤ ਸਿੰਘ, ਮਹਿਲਾ ਸਿਪਾਹੀ ਹਰਦੀਪ ਕੌਰ ਵੱਲੋਂ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਗੈਰ ਸਰਕਾਰੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਂਝ ਕੇਂਦਰ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ ਸਹੂਲਤਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਬਾਰੇ ਚਰਚਾ ਕੀਤੀ। ਇਸ ਦੌਰਾਨ ਸਾਂਝ ਕੇਂਦਰ ਦੇ ਮੁਲਾਜ਼ਮਾਂ ਅਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਵੱਖ ਵੱਖ ਸਕੂਲਾਂ ਅਤੇ ਕਾਲਜਾਂ, ਟਰੱਕ, ਆਟੋ ਅਤੇ ਰਿਕਸ਼ਾ ਸਟੈਂਡ ਦੇ ਚਾਲਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਉਣ ਅਤੇ ਸ਼ਹਿਰ ਵਿੱਚ ਵੱਧ ਰਹੇ ਪੀਜੀ ਕਲਚਰ\ਕਿਰਾਏਦਾਰਾਂ ਦੀ ਸੂਚਨਾ ਸਾਂਝ ਕੇਂਦਰਾਂ ਵਿੱਚ ਦੇਣ ਆਦਿ ਮੁੱਦਿਆਂ ’ਤੇ ਚਰਚਾ ਕਰਦਿਆਂ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਹਿਲਾ ਮੰਡਲ ਦੀ ਪ੍ਰਧਾਨ ਡਿੰਪਲ ਸੱਭਰਵਾਲ, ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ, ਕਮਲਜੀਤ ਸਿੰਘ ਰੂਬੀ, ਜਸਵੀਰ ਕੌਰ ਅੱਤਲੀ, ਬਲੌਂਗੀ ਕਲੋਨੀ ਦੀ ਸਾਬਕਾ ਸਰਪੰਚ ਭਿੰਦਰਜੀਤ ਕੌਰ, ਸਤਨਾਮ ਸਿੰਘ ਗਿੱਲ, ਰਣਜੀਤ ਕੌਰ, ਕੁਲਦੀਪ ਸਿੰਘ, ਹਿਮਾਨੀ ਕਪੂਰ, ਨੀਲਮ ਦੇਵੀ, ਕਾਨੂੰਨੀ ਸਲਾਹਕਾਰ ਨੀਤੂ, ਮਹਾਂ ਸਿੰਘ ਅਤੇ ਸੰਜੀਤ ਭਾਰਤੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ