Share on Facebook Share on Twitter Share on Google+ Share on Pinterest Share on Linkedin ਬੇਅਦਬੀ ਮਾਮਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪਿਆਰ ਕਰਨ ਵਾਲੀ ਸੰਗਤ ਨੂੰ ਬਰਗਾੜੀ ਪੁੱਜਣ ਦਾ ਸੱਦਾ ਬਾਦਲਾਂ ਨੇ ਆਪਣੇ ਸ਼ਾਸਨ ਵਿੱਚ ਸਿੱਖੀ ਨੂੰ ਖ਼ਤਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ: ਬਲਜੀਤ ਸਿੰਘ ਦਾਦੂਵਾਲ ਕੈਪਟਨ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਤੇ ਬੇਅਦਬੀ ਕਾਂਡ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ’ਚ ਬੂਰੀ ਤਰ੍ਹਾਂ ਫੇਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ: ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਪਿੰਡ ਬਰਗਾੜੀ ਸਮੇਤ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦਾ ਮਾਮਲਾ ਸਿੱਖ ਸੰਗਤਾਂ ਅਤੇ ਆਮ ਲੋਕਾਂ ਦੀਆਂ ਨਾਲ ਜੁੜਿਆ ਹੋਇਆ ਹੈ। ਲਿਹਾਜ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪਿਆਰ ਕਰਨ ਵਾਲੀ ਸਮੁੱਚੀ ਸੰਗਤ ਨੂੰ ਬਰਗਾੜੀ ਮੋਰਚੇ ਵਿੱਚ ਪਹੁੰਚ ਕੇ ਜਨ ਅੰਦਲਨ ਦਾ ਹਿੱਸਾ ਬਣਨਾ ਚਾਹੀਦਾ ਹੈ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੁੱਧਵਾਰ ਨੂੰ ਸਾਰਾ ਦਿਨ ਚਲੇ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਰਾਤ ਦੇ ਦੀਵਾਨਾਂ ਵਿੱਚ ਹਾਜ਼ਰੀ ਭਰਨ ਪਹੁੰਚੇ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅਕਾਲੀਆਂ ਦੇ ਰਾਜ ਵਿੱਚ ਪੰਜਾਬ ਦੀ ਪਵਿੱਤਰ ਧਰਤੀ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਥਾਂ ਥਾਂ ’ਤੇ ਬਿਖਰਦੇ ਰਹੇ ਪ੍ਰੰਤੂ ਉਸ ਸਮੇਂ ਦੇ ਹੁਕਮਰਾਨਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਸਗੋਂ ਵੋਟਾਂ ਦੀ ਖਾਤਰ ਅਖੌਤੀ ਸਾਧ ਡੇਰਾ ਮੁਖੀ ਦਾ ਸਾਥ ਦੇ ਕੇ ਪੰਥ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਲਈ ਜਿੰਨੇ ਬਾਦਲਕੇ ਜ਼ਿੰਮੇਵਾਰ ਹਨ। ਕਾਂਗਰਸ ਸਰਕਾਰ ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹੁਣ ਡੇਰਾ ਮੁਖੀ ਜੇਲ੍ਹ ਵਿੱਚ ਹੈ ਪ੍ਰੰਤੂ ਕੈਪਟਨ ਸਰਕਾਰ ਡੇਰਾ ਮੁਖੀ ਦੇ ਪੰਜਾਬ ਵਿਚਲੇ ਡੇਰਿਆਂ (ਨਾਮ ਚਰਚਾ ਘਰਾਂ) ਦੀ ਰੱਖਵਾਲੀ ਕਰਨ ਲਈ ਪੁਲੀਸ ਦਾ ਪਹਿਰਾ ਬਿਠਾ ਦਿੱਤਾ ਹੈ। ਬਾਬਾ ਦਾਦੂਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਨੂੰ ਮੱਥੇ ਨਾਲ ਲਗਾ ਕੇ ਪੰਜਾਬ ਨੂੰ ਲਸ਼ਾ ਮੁਕਤ ਬਣਾਉਣ ਅਤੇ ਬੇਅਦਬੀ ਕਾਂਡ ਲਈ ਜ਼ਿੰਮੇਵਾਰ ਲੋਕਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਸਲਾਖ਼ਾ ਪਿੱਛੇ ਬੰਦ ਕਰਨ ਦਾ ਐਲਾਨ ਕੀਤਾ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬਰਗਾੜੀ ਵਿੱਚ ਸਿੱਖਾਂ ਦਾ ਸੰਘਰਸ਼ ਅੱਜ 111ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ ਅਤੇ ਰੋਜ਼ਾਨਾ ਹੀ ਗੁਰੂ ਨੂੰ ਪਿਆਰ ਕਰਨ ਵਾਲੀ ਸੰਗਤ ਆਪ ਮੁਹਾਰੇ ਧਰਨੇ ਵਿੱਚ ਪਹੁੰਚ ਰਹੀ ਹੈ। ਉਨ੍ਹਾਂ ਸਪੱਸ਼ਟ ਆਖਿਆ ਕਿ ਬਰਗਾੜੀ ਵਿੱਚ ਇਨਸਾਫ਼ ਮੋਰਚਾ ਉਦੋਂ ਤੱਕ ਸਮਾਪਤ ਨਹੀਂ ਹੋਵੇਗਾ ਜਦੋਂ ਤੱਕ ਸਿੱਖ ਸੰਗਤ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਸਰਬੱਤ ਖਾਲਸਾ ਬਾਰੇ ਬੋਲਦਿਆਂ ਦਾਦੂਵਾਲ ਨੇ ਕਿਹਾ ਕਿ ਸਰਬੱਤ ਖਾਲਸਾ ਨਿਰੋਲ ਸਿੱਖਾਂ ਦਾ ਇਕੱਠ ਸੀ। ਕਿਸੇ ਨੂੰ ਸੱਦਾ ਭੇਜ ਕੇ ਨਹੀਂ ਬੁਲਾਇਆ ਗਿਆ ਸੀ ਸਗੋਂ ਸੰਗਤ ਆਪਮੁਹਾਰੇ ਪਹੁੰਚੀ ਸੀ ਅਤੇ ਜੋ ਵੀ ਫੈਸਲੇ ਲਏ ਗਏ, ਉਹ ਸਿੱਖੀ ਅਤੇ ਪੰਥ ਦੀ ਚੜ੍ਹਦੀ ਲਈ ਸਨ। ਉਨ੍ਹਾਂ ਰਾਜਸੀ ਆਗੂਆਂ ਵੱਲੋਂ 16 ਕਰੋੜ ਦੇ ਫੰਡ ਇਕੱਠਾ ਕਰਨ ਦੇ ਦੋਸ਼ਾਂ ਬਾਰੇ ਸਪੱਸ਼ਟ ਕੀਤਾ ਕਿ ਗੁਰੂ ਸੰਗਤ ਪੰਥ ਦੀ ਚੜ੍ਹਦੀ ਕਲਾਂ ਹੀ 16 ਅਰਬ ਦੇਣ ਨੂੰ ਵੀ ਤਿਆਰ ਹੈ। ਸਮਾਗਮ ਦੇ ਅਖੀਰ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸੰਤ ਸਿੰਘ ਸੋਹਾਣਾ ਨੇ ਬਲਜੀਤ ਸਿੰਘ ਦਾਦੂਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ