ਦਿਸ਼ਾ ਟਰੱਸਟ ਨੇ ਸੁਹਾਗਣਾਂ ਨਾਲ ਮਨਾਇਆ ਕਰਵਾ ਚੌਥ ਦਾ ਤਿਉਹਾਰ, ਹਰਸਿਮਰਤ ਕੌਰ ਕਾਹਲੋਂ ਬਣੀ ਸ੍ਰੀਮਤੀ ਕਰਵਾ ਚੌਥ

ਸਰਬਜੀਤ ਕੌਰ ਸੀਰਤ ਸੈਕਿੰਡ ਰਨਰਅੱਪ ਅਤੇ ਰੁਚੀ ਕਥੂਰੀਆ ਤੇ ਨਵਜੀਤ ਬਣੀਆਂ ਤੀਜੀ ਰਨਰਅੱਪ

ਨਬਜ਼-ਏ-ਪੰਜਾਬ, ਮੁਹਾਲੀ, 20 ਅਕਤੂਬਰ:
ਅੌਰਤਾਂ ਦੀ ਭਲਾਈ ਲਈ ਯਤਨਸ਼ੀਲ ਸੰਸਥਾ ਦਿਸ਼ਾ ਵਿਮੈਨ ਵੈੱਲਫੇਅਰ ਟਰੱਸਟ ਵੱਲੋਂ ਸੁਹਾਗਣਾਂ ਨਾਲ ਕਰਵਾ ਚੌਥ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਟਰੱਸਟ ਪ੍ਰਧਾਨ ਹਰਦੀਪ ਕੌਰ ਵਿਰਕ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਮੁਹਾਲੀ ਸਮੇਤ ਟਰਾਈਸਿਟੀ ਦੀਆਂ ਵੱਡੀ ਗਿਣਤੀ ਕੰਮਕਾਜੀ ਅੌਰਤਾਂ ਨੇ ਭਾਗ ਲਿਆ। ਇਸ ਦੌਰਾਨ ਅੌਰਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਪਰਿਵਾਰ ’ਚੋਂ ਮੈਡਮ ਖ਼ੁਸ਼ਬੂ ਅਤੇ ਮੈਡਮ ਰੂਪਾਂਜਲੀ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਨੇ ਸੁਹਾਗਣਾਂ ਨੂੰ ਕਰਵਾ ਚੌਥ ਦੀ ਵਧਾਈ ਦਿੰਦੇ ਹੋਏ ਮਹਿਲਾ ਸਸ਼ਕਤੀਕਰਨ ’ਤੇ ਜ਼ੋਰ ਦਿੱਤਾ। ਸਮਾਜ ਸੇਵੀ ਜਗਜੀਤ ਕੌਰ ਕਾਹਲੋਂ ਅਤੇ ਨਵਦੀਪ ਕੌਰ ਵਿਸ਼ੇਸ਼ ਮਹਿਮਾਨ ਸਨ।

ਇਸ ਮੌਕੇ ਲਾਲ ਸੂਹੇ ਅਤੇ ਹੋਰ ਰੰਗ-ਬਿਰੰਗੇ ਪਹਿਰਾਵਿਆਂ ਵਿੱਚ ਅੌਰਤਾਂ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੀਆਂ ਸਨ। ਅੌਰਤਾਂ ਨੇ ਤੰਬੋਲਾ, ਕੈਟ ਵਾਕ, ਡਾਂਸ, ਸਿੰਗਿੰਗ ਅਤੇ ਹੋਰ ਵੱਖ-ਵੱਖ ਪੇਸ਼ਕਾਰੀਆਂ ਨਾਲ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਮੰਚ ’ਤੇ ਉਜਾਗਰ ਕੀਤਾ। ਲੋਕ ਗਾਇਕਾ ਆਰ ਦੀਪ ਰਮਨ ਅਤੇ ਕੌਂਸਲਰ ਰਮਨਦੀਪ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ। ਜੱਜਾਂ ਦੀ ਤਿੱਖੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਹਰਸਿਮਰਤ ਕੌਰ ਕਾਹਲੋਂ ਨੇ ਸ੍ਰੀਮਤੀ ਕਰਵਾ ਚੌਥ ਦਾ ਟਾਈਟਲ ਜਿੱਤਿਆ। ਜਦੋਂਕਿ ਸਰਬਜੀਤ ਕੌਰ ਸੀਰਤ ਨੇ ਸੈਕਿੰਡ ਰਨਰਅੱਪ ਅਤੇ ਰੁਚੀ ਕਥੂਰੀਆ ਤੇ ਨਵਜੀਤ ਨਵੀ ਨੇ ਥਰਡ ਰਨਰਅੱਪ ਦਾ ਖ਼ਿਤਾਬ ਹਾਸਲ ਕੀਤਾ।
ਅਖੀਰ ਵਿੱਚ ਸੰਸਥਾ ਦੀ ਪ੍ਰਧਾਨ ਹਰਦੀਪ ਕੌਰ ਵਿਰਕ ਨੇ ਅੌਰਤਾਂ ਨੂੰ ਕਰਵਾ ਚੌਥ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਹੁਰੇ ਪਰਿਵਾਰ ਦਾ ਆਪਣੇ ਪੇਕੇ ਪਰਿਵਾਰ ਵਾਂਗ ਰੱਖਣ ਲਈ ਪ੍ਰੇਰਿਆ। ਇਸ ਮੌਕੇ ਟਰੱਸਟ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣਾ ਵਾਲੀਆਂ 21 ਅੌਰਤਾਂ ਨੂੰ ਫੁਲਕਾਰੀ ਅਤੇ ਯਾਦਗਾਰੀ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…