Share on Facebook Share on Twitter Share on Google+ Share on Pinterest Share on Linkedin ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਬਰਖਾਸਤ ਕਰਨਾ ਕੌਮ ਲਈ ਮੰਦਭਾਗਾ: ਬੜੌਦੀ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਅਪਰੈਲ: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੂੰ ਅਹੁਦੇ ਤੋਂ ਬਰਖਾਸਤ ਕਰਨਾਂ ਸਿੱਖ ਕੌਮ ਲਈ ਮੰਦਭਾਗਾ ਹੈ ਜਥੇਦਾਰ ਸਾਹਿਬ ਨੂੰ ਸੱਚੀ ਅਵਾਜ਼ ਬੁਲੰਦ ਕਰਨ ਦੀ ਸਜਾ ਸੁਣਾਈ ਗਈ ਹੈ । ਇਹ ਪ੍ਰਗਟਾਵਾ ਅੱਜ ਇਥੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਅਕਾਲੀ ਦਲ ਅਮ੍ਰਿਤਸਰ ਦੇ ਜਿਲ੍ਹਾ ਜਨਰਲ ਸਕੱਤਰ ਹਰਮੇਸ਼ ਸਿੰਘ ਬੜੌਦੀ ਨੇ ਕੀਤਾ ।ਉਨ੍ਹਾਂ ਕਿਹਾ ਕਿ ਹੁਣ ਸਿੱਖ ਕੌਮ ਦੁਬਿਧਾ ਵਿੱਚ ਪੈਦੀ ਜਾ ਰਹੀ ਹੈ ।ਸਿੱਖ ਕੌਮ ਦੀ ਗੱਲ ਕਰਨ ਵਾਲਿਆਂ ਲਈ ਅਤੇ ਕੁਰਬਾਨੀਆਂ ਦੇਣ ਵਾਲਿਆਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੋਈ ਪਰਵਾਹ ਨਹੀਂ ਹੈ । ਉਨ੍ਹਾਂ ਕਿਹਾ ਕਿ ਜਥੇਦਾਰ ਆਪਣੇ ਪੱਧਰ ਤੇ ਕੋਈ ਫੈਸਲਾ ਨਹੀਂ ਲੈ ਸਕਦੇ ।ਇਹ ਇੱਕ ਧਾਰਮਿਕ ਅਦਾਰਾ ਹੋਣ ਦੀ ਬਜਾਏ ਸਿਆਸੀ ਅਦਾਰਾ ਬਣ ਕੇ ਰਹਿ ਗਿਆ ਹੈ ਉਨ੍ਹਾਂ ਕਿਹਾ ਕਿ ਜੋ ਹੁਕਮ ਬਾਦਲ ਸਾਹਿਬ ਵਲੋਂ ਜਥੇਦਾਰਾਂ ਨੂੰ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਾਦਲਾ ਨੂੰ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦਾ ਪਰਦਾ ਫਾਸ਼ ਕਰਨ ਦੀ ਸਜਾ ਗਿਆਨੀ ਗੁਰਮੁੱਖ ਸਿੰਘ ਨੂੰ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਵਿੱਚ ਥਾਪੇ ਗਏ ਜਥੇਦਾਰ ਸਹੀ ਫੈਸਲੇ ਲੈ ਰਹੇ ਹਨ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ