nabaz-e-punjab.com

ਡੀਸੀ, ਐਸਡੀਐਮ ਤੇ ਤਹਿਸੀਲ ਦਫ਼ਤਰਾਂ ਦੇ ਸਮੂਹ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਜਾਰੀ, ਲੋਕ ਪੇ੍ਰਸ਼ਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਪੰਜਾਬ ਰਾਜ ਜ਼ਿਲ੍ਹਾ ਐਸਏਐਸ ਨਗਰ (ਡੀਸੀ) ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਡੀਸੀ ਦਫ਼ਤਰ, ਐਸਡੀਐਮ ਦਫ਼ਤਰ ਅਤੇ ਤਹਿਸੀਲ ਦਫ਼ਤਰਾਂ ਦੇ ਕਰਮਚਾਰੀਆਂ ਵੱਲੋਂ ਮੁਕੰਮਲ ਕਲਮਛੋੜ ਹੜਤਾਲ ਕੀਤੀ ਗਈ। ਯੂਨੀਅਨ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼ ਨੇ ਦੱਸਿਆ ਕਿ ਇਸ ਸਬੰਧੀ ਯੂਨੀਅਨ ਵੱਲੋਂ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਮੰਡਲ ਕਮਿਸ਼ਨਰ ਰੂਪਨਗਰ ਨੂੰ ਦਿੱਤਾ ਗਿਆ। ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਕਾਰਾਂ ਲਈ ਆਉਂਦੇ ਲੋਕ ਪ੍ਰੇਸ਼ਾਨ ਹੋ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਸ਼ੋਕ ਕੁਮਾਰ, ਜ਼ਿਲ੍ਹਾ ਨਵਾਂ ਸ਼ਹਿਰ ਦੇ ਪ੍ਰਧਾਨ ਬਹਾਦਰ ਸਿੰਘ, ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕ੍ਰਿਸ਼ਨ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਹਰੇਕ ਦਫ਼ਤਰੀ ਮੁਲਾਜ਼ਮ ਪ੍ਰੇਸ਼ਾਨ ਹਨ। ਸਰਕਾਰ ਕਰਮਚਾਰੀਆਂ ਨੂੰ ਕੁਝ ਦੇਣ ਦੀ ਬਜਾਏ ਉਲਟਾ ਪਹਿਲੇ ਦਿੱਤੇ ਲਾਭ ਵੀ ਵਾਪਸ ਲੈਣ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਇਸ ਤੋਂ ਇਲਾਵਾ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ, ਪੱਤਰ ਮਿਤੀ 15.1.2015 ਵਾਪਸ ਲੈ ਕੇ ਪ੍ਰੋਬੇਸ਼ਨ ਪੀਰੀਅਡ ਦੋ ਸਾਲ ਕਰਕੇ ਪੂਰੀ ਤਨਖ਼ਾਹ ਅਤੇ ਭੱਤੇ ਦੇਣੇ ਚਾਲੂ ਕਰਨ, ਛੇਵੇਂ ਤਨਖ਼ਾਹ ਕਮਿਸ਼ਨ ਪੰਜਾਬ ਪਾਸੋਂ ਰਿਪੋਰਟ ਲੈ ਕੇ ਤੁਰੰਤ ਲਾਗੂ ਕਰਨ, ਏਸੀਪੀ ਸਕੀਮ ਅਧੀਨ ਹਾਇਰ ਤਨਖ਼ਾਹ ਸਕੇਲ ਦੇਣਾ ਚਾਲੂ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਨਕਦ ਦੇਣ ਸਬੰਧੀ ਵੀ ਨੇੜੇ ਭਵਿੱਖ ਵਿੱਚ ਕੋਈ ਆਸ ਦੀ ਕਿਰਨ ਦਿਖਾਈ ਨਹੀਂ ਦੇ ਰਹੀ ਹੈ ਸਗੋਂ 200 ਰੁਪਏ ਪ੍ਰਤੀ ਮਹੀਨਾ ਜਜ਼ੀਆ ਟੈਕਸ (ਡਿਵਲਪਮੈਂਟ ਟੈਕਸ) ਅਤੇ ਡੋਪ ਟੈਸਟ ਦਾ ਹਰੇਕ ਮੁਲਾਜ਼ਮ ’ਤੇ 1500 ਰੁਪਏ ਸਰਕਾਰੀ ਫੀਸ ਦਾ ਵਾਧੂ ਬੋਝ ਪਾਇਆ ਜਾ ਰਿਹਾ ਹੈ।
ਇਸ ਮੌਕੇ ਕਰਮਚਾਰੀ ਆਗੂ ਹਰਮਿੰਦਰ ਸਿੰਘ ਚੀਮਾ, ਚੇਅਰਮੈਨ ਕੁਲਦੀਪ ਸਿੰਘ, ਵਿੱਤ ਸਕੱਤਰ ਸ੍ਰੀਮਤੀ ਸੁਨੀਤ ਸ਼ਰਮਾ, ਜਸਵੰਤ ਸਿੰਘ ਅਤੇ ਹਰਪ੍ਰੀਤ ਸਿੰਘ, ਮਨੋਜ ਕੁਮਾਰ ਜੂਨੀਅਰ ਸਹਾਇਕ, ਵਿਜੈ ਪ੍ਰਭਾਕਰ, ਚਰਨਜੀਤ ਕੌਰ, ਰਿਤੂ ਕਪੂਰ, ਹਰਜੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …