ਸਰਬ ਸਾਂਝਾ ਮੁਲਾਜ਼ਮ ਭਲਾਈ ਗਰੁੱਪ ਦੇ ਮੈਂਬਰਾਂ ਨੇ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਮਾਸਕ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਇੱਕ ਪਾਸੇ ਕਰੋਨਾਵਾਇਰਸ ਦੇ ਲਗਾਤਾਰ ਵਧ ਰਹੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਲੋਕਹਿੱਤ ਵਿੱਚ ਰਾਜ ਅੰਦਰ ਧਾਰਾ 144 ਤਹਿਤ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ ਪ੍ਰੰਤੂ ਦੂਜੇ ਪਾਸੇ ਸਰਕਾਰੀ ਦਫ਼ਤਰ ਆਮ ਦਿਨਾਂ ਵਾਂਗ ਲੱਗ ਰਹੇ ਹਨ। ਜਿਸ ਕਾਰਨ ਦਫ਼ਤਰੀ ਮੁਲਜ਼ਮਾਂ ਵਿੱਚ ਭੰਬਲਭੂਸਾ ਪਾਇਆ ਜਾ ਰਿਹਾ ਹੈ। ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦਫ਼ਤਰ ਅੱਜ ਵੀ ਆਮ ਦਿਨਾਂ ਵਾਂਗ ਖੁੱਲ੍ਹਾ ਰਿਹਾ। ਇਸ ਦੌਰਾਨ ਸੀਕਰੇਸੀ ਬ੍ਰਾਂਚ ਖੁੱਲ੍ਹੀ ਸੀ। ਜਿੱਥੇ ਉੱਤਰ ਪੱਤਰੀਆਂ ਨੂੰ ਬਾਰ ਕੋਰਡ ਲਗਾਇਆ ਜਾਂਦਾ ਹੈ। ਇੱਥੇ 20 ਤੋਂ ਵੱਧ ਡਿਊਟੀ ’ਤੇ ਤਾਇਨਾਤ ਸਨ। ਪ੍ਰੰਤੂ ਬੋਰਡ ਮੈਨੇਜਮੈਂਟ ਵੱਲੋਂ ਦਫ਼ਤਰੀ ਸਟਾਫ਼ ਨਾ ਤਾਂ ਮਾਸਕ ਦਿੱਤੇ ਗਏ ਅਤੇ ਨਾ ਹੀ ਸੈਨੇਟਾਈਜ਼ਰ ਅਤੇ ਦਸਤਾਨੇ ਮੁਹੱਈਆ ਕਰਵਾਏ ਗਏ। ਜਿਸ ਦਾ ਬੁਰਾ ਮਨਾਉਂਦਿਆਂ ਮੁਲਾਜ਼ਮ ਜਥੇਬੰਦੀ ਦੇ ਸਾਬਕਾ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਸਾਬਕਾ ਮੀਤ ਪ੍ਰਧਾਨ ਪ੍ਰਭਦੀਪ ਸਿੰਘ ਬੋਪਾਰਾਏ, ਸਾਬਕਾ ਜਨਰਲ ਸਕੱਤਰ ਸੁਨੀਲ ਮਾਰਕੰਡਾ ਅਤੇ ਹੋਰਨਾਂ ਸਾਥੀਆਂ ਨੇ ਮੁਲਾਜ਼ਮਾਂ ਦੀ ਸੁਰੱਖਿਆ ਲਈ ਅੱਜ ਵੱਖ ਵੱਖ ਬ੍ਰਾਂਚਾਂ ਵਿੱਚ ਜਾ ਕੇ ਆਪਣੇ ਪੱਧਰ ’ਤੇ ਮੁਫ਼ਤ ਮਾਸਕ ਵੰਡੇ ਗਏ। ਉਨ੍ਹਾਂ ਮੰਗ ਕੀਤੀ ਕਿ ਕਰਫਿਊ ਦੌਰਾਨ ਮੁੱਖ ਦਫ਼ਤਰ ਸਮੇਤ ਸਾਰੇ ਡਿੱਪੂਆਂ ਵਿੱਚ ਛੁੱਟੀਆਂ ਕੀਤੀਆਂ ਜਾਣ ਅਤੇ ਇਨ੍ਹਾਂ ਸਾਰੇ ਅਦਾਰਿਆਂ ਨੂੰ ਸੈਨੇਟਾਈਜ਼ ਕੀਤਾ ਜਾਵੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…